ਆਬਕਾਰੀ ਤੇ ਕਰ ਵਿਭਾਗ, ਸ੍ਰੀ ਮੁਕਤਸਰ ਸਾਹਿਬ ਵੱਲੋਂ ਅੰਤਰ ਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮਨਾਇਆ ਗਿਆ


ਸ੍ਰੀ ਮੁਕਤਸਰ ਸਾਹਿਬ
ਪੰਜਾਬ ਸਰਕਾਰ ਵੱਲੋਂ ਦਿੱਤੇ ਨਿਰਦੇਸ਼ਾਂ ਅਤੇ ਜ਼ਿਲਾ ਪ੍ਰਸ਼ਾਸ਼ਨ, ਸ੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਹੇਠ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਦਫਤਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਮਦਾਨ ਹੋਟਲ ਵਿਖੇ ਅੰਤਰ ਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮਨਾਇਆ ਗਿਆ। ਇਸ ਪ੍ਰੋਗਰਾਮ ਵਿਚ ਆਬਕਾਰੀ ਤੇ ਕਰ ਵਿਭਾਗ, ਸ੍ਰੀ ਮੁਕਤਸਰ ਸਾਹਿਬ ਵੱਲੋਂ ਸ੍ਰੀ ਵਿਕਰਮ ਦੇਵ ਠਾਕੁਰ, ਆਬਕਾਰੀ ਤੇ ਕਰ ਅਫਸਰ ਸ਼ਾਮਿਲ ਹੋਏ ਅਤੇ ਉਹਨਾਂ ਨਾਲ ਸ੍ਰੀ ਮਨਜਿੰਦਰ ਸਿੰਘ, ਆਬਕਾਰੀ ਤੇ ਕਰ ਨਿਰੀਖਕ ਅਤੇ ਸ੍ਰੀ ਜਗਸੀਰ ਸਿੰਘ, ਆਬਕਾਰੀ ਤੇ ਕਰ ਨਿਰੀਖਕ ਵੀ ਹਾਜ਼ਰ ਸਨ। ਇਸ ਪ੍ਰੋਗਰਾਮ ਵਿਚ ਬੋਲਦਿਆਂ ਹੋਇਆਂ ਸ੍ਰੀ ਮਨਜਿੰਦਰ ਸਿੰਘ,ਆਬਕਾਰੀ ਤੇ ਕਰ ਨਿਰੀਖਕ ਨੇ ਇਸ ਦਿਨ ਦੀ ਮਹੱਤਤਾ ਬਾਰੇ ਦੱਸਿਆ ਅਤੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤ ਪੰਜਾਬ ਸਿਰਜਨ ਦੀ ਵਚਨਬੱਧਤਾ ਤਹਿਤ ਕੀਤੇ ਜਾ ਰਹੇ ਉਪਰਾਲਿਆਂ ਤੇ ਚਾਣਨਾਂ ਪਾਇਆ। ਉਹਨਾਂ ਦੱਸਿਆ ਪੰਜਾਬ ਸਰਕਾਰ ਵੱਲੋਂ ਜ਼ਿਲੇ ਵਿਚ ਸਿਹਤ ਵਿਭਾਗ ਦੀ ਦੇਖ-ਰੇਖ ਹੇਠਾਂ ਤਿੰਨ ਨਸ਼ਾ ਛੁਡਾਊ ਕੇਂਦਰ, ਸੱਤ ਓ.ਓ.ਏ.ਟੀ.ਕਲੀਨਿਕ ਅਤੇ ਇੱਕ ਪੁਨਰਵਾਸ ਕੇਂਦਰ ਚੱਲ ਰਹੇ ਹਨ। ਇਸ ਮੌਕੇ ਵਿਸ਼ੇਸ਼ ਬੁਲਾਰੇ ਦੇ ਤੌਰ ਤੇ ਸ੍ਰੀ ਹਰਮੀਤ ਸਿੰਘ ਬੇਦੀ ਪ੍ਰੋਗਰਾਮ ਵਿਚ ਸ਼ਾਮਿਲ ਹੋਏ। ਉਹਨਾਂ ਨੇ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਾ ਇੱਕ ਸਮਾਜਿਕ ਬੁਰਾਈ ਹੈ ਅਤੇ ਸਾਰਿਆਂ ਦੇ ਵਡਮੁੱਲੇ ਯੋਗਦਾਨ ਨਾਲ ਹੀ ਇਸ ਨੂੰ ਖਤਮ ਕੀਤਾ ਜਾ ਸਕਦਾ ਹੈ। ਇਸ ਪ੍ਰੋਗਰਾਮ ਵਿਚ ਵੱਖ-ਵੱਖ ਵਪਾਰਕ ਐਸੋਸੀਏਸ਼ਨਾਂ ਦੇ ਨੁਮਾਇੰਦੇ ਜਿੰਨਾ ਵਿਚ ਕੱਪੜਾ ਐਸੋਸੀਏਸ਼ਨ ਵੱਲੋ ਸ੍ਰੀ ਕਸ਼ਮੀਰ ਸਿੰਘ, ਸ੍ਰੀ ਮਹਿੰਦਰ ਕੁਮਾਰ, ਡਿਸਟ੍ਰੀਬਿਊਟਰ ਐਸੋਸੀਏਸ਼ਨ ਵੱਲੋਂ ਸ੍ਰੀ ਸਤੀਸ਼ ਕੁਮਾਰ ਪਾਹਵਾ, ਜਨਰਲ ਮਰਚੈਂਟ ਐਸੋਸੀਏਸ਼ਨ ਵੱਲੋ ਸ੍ਰੀ ਦੇਸ ਰਾਜ ਤਨੇਜਾ, ਕੈਮਿਸਟ ਐਸੋਸੀਏਸ਼ਨ ਵੱਲੋ ਸ੍ਰੀ ਰਾਜੀਵ ਕੁਮਾਰ, ਪੈਸਟੀਸਾਈਡ ਐਸੋਸੀਏਸ਼ਨ ਵੱਲੋਂ ਸ੍ਰੀ ਬੰਟੀ ਗੋਇਲ ਅਤੇ ਪੋਪਿਸ਼ ਬਾਂਸਲ ਅਤੇ ਜ਼ਿਲਾ ਵਪਾਰ ਮੰਡਲ ਵੱਲੋਂ ਸ੍ਰੀ ਸ਼ੰਮੀ ਤੇਰੀਆ ਅਤੇ ਸ੍ਰੀ ਇੰਦਰਜੀਤ ਬਾਂਸਲ ਸ਼ਾਮਿਲ ਹੋਏ। ਪ੍ਰੋਗਰਾਮ ਦੇ ਅੰਤ ਵਿਚ ਸ੍ਰੀ ਵਿਕਰਮ ਦੇਵ ਠਾਕੁਰ, ਆਬਕਾਰੀ ਤੇ ਕਰ ਅਫਸਰ ਵੱਲੋਂ ਪ੍ਰੋਗਰਾਮ ਵਿੱਚ ਸ਼ਾਮਿਲ ਹੋਏ ਸਾਰੇ ਵਪਾਰੀਆਂ ਦਾ ਧੰਨਵਾਦ ਕੀਤਾ ਗਿਆ।
Powered by Blogger.