ਨਸ਼ਿਆਂ ਦੇ ਖਾਤਮੇ ਲਈ ਸਭ ਦਾ ਸਾਥ ਜਰੂਰੀ: ਐੱਸ ਐੱਚ ਓ


ਲੱਖੇਵਾਲੀ, ਸ੍ਰੀ ਮੁਕਤਸਰ ਸਾਹਿਬ (ਅਰੋੜਾ) ਪੰਜਾਬ ਸਰਕਾਰ ਦੇ ਡੈਪੋ ਪ੍ਰੋਗਰਾਮ ਤਹਿਤ ਚਲਾਈ ਮਿਸ਼ਨ ਨਸ਼ਾ ਮੁਕਤ ਪੰਜਾਬ ਮੁਹਿੰਮ ਤਹਿਤ ਜ਼ਿਲਾ ਪੁਲਿਸ ਮੁੱਖੀ ਸ. ਮਨਜੀਤ ਸਿੰਘ ਢੇਸੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲਾ ਪੁਲਿਸ ਵੱਲੋਂ ਅਲੱਗ ਅਲੱਗ ਟੀਮਾਂ ਬਣਾ ਕੇ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਸੈਮੀਨਾਰ ਲਗਾਏ ਜਾ ਰਹੇ ਹਨ । ਇਸੇ ਤਹਿਤ ਮੁੱਖ ਅਫਸਰ ਥਾਣਾ ਲੱਖੇਵਾਲੀ ਇੰਸਪੈਕਟਰ ਬੇਅੰਤ ਕੌਰ ਕੌਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਲੱਖੇਵਾਲੀ ਵਿਖੇ ਸੈਮੀਨਾਰ ਲਗਾਇਆ ਗਿਆ। ਇਸ ਸੈਮੀਨਾਰ ਦੇ ਵਿਚ ਸਮੂਹ ਨਗਰ ਪੰਚਾਇਤ ਅਤੇ ਪਿੰਡ ਦੇ ਮੋਹਤਵਾਰ ਨਗਰ ਨਿਵਾਸੀਆਂ ਨੇ ਵੀ ਹਿੱਸਾ ਲਿਆ। ਇਸ ਮੌਕੇ ਥਾਣਾ ਮੁੱਖੀ ਬੇਅੰਤ ਕੌਰ ਨੇ ਦੱਸਿਆ ਕਿ ਨਸ਼ਿਆਂ ਦੇ ਕਾਰਨ ਹੀ ਲੜਾਈਆਂ ਝਗੜੇ ਹੁੰਦੇ ਹਨ ਤੇ ਇੱਥੋਂ ਤੱਕ ਕੇ ਇਨਾਂ ਨਸ਼ਿਆਂ ਕਾਰਨ ਪਰਿਵਾਰ ਵੀ ਰੁਲ ਜਾਂਦੇ ਹਨ । ਉਨਾਂ ਕਿਹਾ, ''ਨਸ਼ਿਆਂ ਨੂੰ ਖਤਮ ਕਰਨਾ ਹੈ ਤਾਂ ਆਪਾਂ ਸਾਰਿਆਂ ਨੂੰ ਰਲ ਮਿਲ ਕੇ ਹੰਭਲਾ ਮਾਰਨਾ ਪੈਣਾ ਹੈ, ਜੇ ਕੋਈ ਤੁਹਾਡੇ ਆਲੇ ਦੁਆਲੇ ਨਸ਼ੇ ਵੇਚਦਾ ਹੈ ਤਾਂ ਤੁਸੀਂ ਸਿੱਧੇ ਤੌਰ ਤੇ ਮੈਨੂੰ ਦੱਸ ਸਕਦੇ ਹੋ। ਮੈਂ ਉਨਾਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕਰਾਂਗੀ ਅਤੇ ਨਸ਼ਿਆਂ ਦੇ ਬਾਰੇ ਦੱਸਣ ਵਾਲਿਆਂ ਦਾ ਨਾਮ ਗੁਪਤ ਰੱਖਿਆ ਜਾਵੇਗਾ।'' ਐਸ.ਐਚ.ਓ. ਨੇ ਸਕੂਲੀ ਬੱਚਿਆਂ ਨੂੰ ਦੱਸਿਆ ਕਿ ਸਾਨੂੰ ਹਮੇਸ਼ਾਂ ਚੰਗੇ ਅਫਸਰ ਬਣਨ ਦਾ ਨਸ਼ਾ ਹੋਣਾ ਚਾਹੀਦਾ ਹੈ, ਮਾਂ ਬਾਪ ਦੀ ਸੇਵਾ ਕਰਨ ਦਾ ਨਸ਼ਾ ਹੋਣਾ ਚਾਹੀਦਾ ਹੈ ਤੇ ਸਾਨੂੰ ਇਹੋ ਜਿਹੇ ਕਿਸੇ ਨਸ਼ੇ ਵਿੱਚ ਨਹੀਂ ਪੈਣਾ ਚਾਹੀਦਾ ਹੈ ਜਿਸ ਕਰਕੇ ਆਪਣੀਆਂ ਜਿੰਦਗੀਆਂ ਖਰਾਬ ਹੋ ਜਾਣ। ਉਨਾਂ ਕਿਹਾ ਕਿ ਹਮੇਸ਼ਾ ਮਾੜੀ ਸੰਗਤ ਤੋਂ ਦੂਰ ਰਹਿਣਾ ਚਾਹੀਦਾ ਹੈ। ਇਸ ਤੋਂ ਬਾਅਦ ਸਕੂਲ ਸਟਾਫ ਅਤੇ ਸਮੂਹ ਪੰਚਾਇਤ ਵੱਲੋਂ ਮੈਡਮ ਬੇਅੰਤ ਕੌਰ ਦਾ ਧੰਨਵਾਦ ਕੀਤਾ ਗਿਆ ਸਕੂਲ ਸਟਾਫ ਨੇ ਕਿਹਾ ਕਿ ਬੱਚਿਆਂ ਨੂੰ ਸਮੇਂ ਸਮੇਂ ਤੇ ਹਮੇਸ਼ਾ ਹੀ ਇਹੋ ਜਿਹੇ ਸੈਮੀਨਾਰਾਂ ਦੀ ਜ਼ਰੂਰਤ ਰਹਿੰਦੀ ਹੈ ।
Powered by Blogger.