ਸੁਖਬੀਰ ਨੂੰ ਜੇ ਜੇਲ੍ਹ ਮੈਨੂਅਲ ਪਤਾ ਹੁੰਦੇ ਤਾਂ ਬੇਤੁਕਾ ਬਿਆਨ ਨਾ ਦਿੰਦੇ-ਰੰਧਾਵਾ


ਚੰਡੀਗੜ੍ਹ-ਲੁਧਿਆਣਾ ਜੇਲ੍ਹ 'ਚ ਕੈਦੀਆਂ ਵਲੋਂ ਕੀਤੀ ਹਿੰਸਾ ਉੱਪਰ ਟਿੱਪਣੀਆਂ ਕਰਨ 'ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਚਿੱਠੀ ਲਿਖ ਕੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਜੇਕਰ ਸਾਬਕਾ ਗ੍ਰਹਿ ਮੰਤਰੀ ਨੂੰ ਜੇਲ੍ਹ ਮੈਨੂਅਲ ਬਾਰੇ ਪਤਾ ਹੁੰਦਾ ਤਾਂ ਉਹ ਉਨ੍ਹਾਂ ਦਾ ਅਸਤੀਫ਼ਾ ਮੰਗ ਕੇ ਉਨ੍ਹਾਂ ਿਖ਼ਲਾਫ਼ ਬੇਤੁਕਾ ਬਿਆਨ ਨਾ ਦਿੰਦੇ। ਰੰਧਾਵਾ ਨੇ ਸਾਬਕਾ ਉਪ ਮੁੱਖ ਮੰਤਰੀ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਜੇਲ੍ਹ ਮੈਨੂਅਲ ਨਹੀਂ ਪੜ੍ਹੇ ਤਾਂ ਉਹ ਹੁਣ ਜੇਲ੍ਹ ਮੈਨੂਅਲ ਦੀ ਧਾਰਾ 363 ਤੋਂ 367 ਪੜ੍ਹ ਲੈਣ ਜਿਸ 'ਚ ਸਪੱਸ਼ਟ ਲਿਖਿਆ ਹੈ ਕਿ ਜੇਲ੍ਹ 'ਚ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਹਥਿਆਰ ਚਲਾਉਣ ਦੇ ਜੇਲ੍ਹ ਅਧਿਕਾਰੀਆਂ ਨੂੰ ਪੂਰੇ ਅਧਿਕਾਰ ਹੁੰਦੇ ਹਨ। ਸੀਨੀਅਰ ਕਾਂਗਰਸੀ ਆਗੂ ਨੇ ਅਕਾਲੀ ਦਲ ਦੇ ਪ੍ਰਧਾਨ ਨੂੰ ਇਹ ਵੀ ਚੇਤੇ ਕਰਵਾਇਆ ਹੈ ਕਿ ਕਿਵੇਂ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਗੈਂਗਸਟਰ ਜੇਲ੍ਹਾਂ 'ਚੋਂ ਭੱਜਦੇ ਰਹੇ ਹਨ।
Powered by Blogger.