ਪੰਜਾਬ ਪੁਲਿਸ ਦੇ ਤਿੰਨ ਏ.ਡੀ.ਜੀ.ਪੀ. ਤਰੱਕੀ ਮਗਰੋਂ ਡੀ.ਜੀ.ਪੀ. ਬਣੇ


ਚੰਡੀਗੜ੍ਹ- ਪੰਜਾਬ ਸਰਕਾਰ ਨੇ 1988 ਬੈਚ ਦੇ ਤਿੰਨ ਆਈ. ਪੀ. ਐਸ. ਅਧਿਕਾਰੀਆਂ ਨੂੰ ਡੀ.ਜੀ.ਪੀ. ਵਜੋਂ ਤਰੱਕੀ ਦੇ ਦਿੱਤੀ ਹੈ। ਰਾਜ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਦੀ ਹੋਮ-1 ਬ੍ਰਾਂਚ ਵਲੋਂ ਪੰਜਾਬ ਦੇ ਰਾਜਪਾਲ ਦੇ ਨਿਰਦੇਸ਼ ਤਹਿਤ ਜਾਰੀ ਕੀਤੇ ਸਰਕੂਲਰ ਵਿਚ ਦੱਸਿਆ ਹੈ ਕਿ ਆਈ.ਪੀ.ਐਸ. ਅਧਿਕਾਰੀ ਪ੍ਰਬੋਧ ਕੁਮਾਰ, ਰੋਹਿਤ ਚੌਧਰੀ ਅਤੇ ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਤਰੱਕੀ ਦੇ ਕੇ ਡੀ.ਜੀ.ਪੀ. ਬਣਾ ਦਿੱਤਾ ਗਿਆ ਹੈ। ਇਨ੍ਹਾਂ ਅਧਿਕਾਰੀਆਂ ਦੀ ਤਰੱਕੀ ਦੇ ਨਾਲ ਹੀ ਪੰਜਾਬ ਪੁਲਿਸ ਵਿਚ ਡੀ.ਜੀ.ਪੀ. ਰੈਂਕ ਦੇ ਅਧਿਕਾਰੀਆਂ ਦੀ ਗਿਣਤੀ ਹੁਣ 10 ਹੋ ਗਈ ਹੈ। ਦੱਸਣਯੋਗ ਹੈ ਕਿ 13 ਜੂਨ ਨੂੰ ਸਰਕਾਰ ਦੀ ਡਿਪਾਰਟਮੈਂਟਲ ਪ੍ਰਮੋਸ਼ਨ ਕਮੇਟੀ (ਡੀ.ਪੀ.ਸੀ.) ਨੇ 1988 ਬੈਚ ਦੇ ਉਕਤ ਤਿੰਨਾਂ ਏ.ਡੀ.ਜੀ.ਪੀ. ਰੈਂਕ ਦੇ ਅਧਿਕਾਰੀਆਂ ਨੂੰ ਡੀ.ਜੀ.ਪੀ. ਪ੍ਰਮੋਟ ਕਰਨ ਲਈ ਹਰੀ ਝੰਡੀ ਦੇ ਦਿੱਤੀ ਸੀ। ਮੁੱਖ ਸਕੱਤਰ ਕਰਨ ਅਵਤਾਰ ਸਿੰਘ ਦੀ ਪ੍ਰਧਾਨਗੀ 'ਚ ਹੋਈ ਉਸ ਬੈਠਕ ਦੌਰਾਨ ਪ੍ਰਬੋਧ ਕੁਮਾਰ, ਰੋਹਿਤ ਚੌਧਰੀ ਅਤੇ ਇਕਬਾਲ ਪ੍ਰੀਤ ਸਿੰਘ ਸਹੋਤਾ ਦੇ ਨਾਂਅ 'ਤੇ ਸਹਿਮਤੀ ਬਣੀ ਸੀ। ਇਸ ਦੇ ਬਾਅਦ ਡੀ.ਪੀ.ਸੀ. ਨੇ ਇਨ੍ਹਾਂ ਤਿੰਨਾਂ ਨਾਮਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ਕੋਲ ਮਨਜ਼ੂਰੀ ਲਈ ਭੇਜਿਆ ਸੀ। ਇਨ੍ਹਾਂ ਤਿੰਨ ਅਧਿਕਾਰੀਆਂ ਦੀ ਤਰੱਕੀ ਦੇ ਨਾਲ ਹੀ ਰਾਜ ਵਿਚ ਹੁਣ ਡੀ.ਜੀ.ਪੀ. ਰੈਂਕ ਦੇ ਅਧਿਕਾਰੀਆਂ ਦੀ ਗਿਣਤੀ 10 ਹੋ ਗਈ ਹੈ। ਇਸ ਤੋਂ ਪਹਿਲਾਂ 1985 ਬੈਚ ਦੇ ਮੁਹੰਮਦ ਮੁਸਤਫ਼ਾ, 1986 ਬੈਚ ਦੇ ਜਸਮਿੰਦਰ ਸਿੰਘ ਅਤੇ ਸਿਧਾਰਥ ਚਟੋਪਾਧਿਆਏ, 1987 ਬੈਚ ਦੇ ਦਿਨਕਰ ਗੁਪਤਾ, ਐਮ. ਕੇ. ਤਿਵਾੜੀ, ਸੀ. ਐਸ. ਆਰ. ਰੈਡੀ ਅਤੇ ਵੀ. ਕੇ. ਭੰਵਰਾ ਹਨ ਇਸ ਰੈਂਕ 'ਤੇ ਤਾਇਨਾਤ ਹਨ।
Powered by Blogger.