ਪੰਚਾਇਤ ਵੱਲੋਂ ਬੱਚਿਆਂ ਨੂੰ ਸਟੇਸ਼ਨਰੀ ਅਤੇ ਵਰਦੀਆਂ ਵੰਡੀਆਂ ਗਈਆਂ


ਗਿੱਦੜਬਾਹਾ (ਮਨਜੀਤ ਸਿੰਘ ਸਿੱਧੂ) ਹਲਕਾ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜ੍ਹਿੰਗ ਦੀ ਰਹਿ ਨੁਮਾਈ ਸਦਕਾ ਪਿੰਡ ਕੋਟਲੀ ਅਬਲੂ ਦੇ ਕੋਠੇ ਚੱਕ ਬਰੜੇ ਵਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਨਵੀਨੀਕਰਨ ਤੋਂ ਬਾਅਦ ਅੱਜ ਸਰਪੰਚ ਹਰਭਜਨ ਸਿੰਘ ਬਰਾੜ ਨੇ ਬੱਚਿਆਂ ਨੂੰ ਸਟੇਸ਼ਨਰੀ ਤੇ ਵਰਦੀਆ ਵੰਡੀਆਂ। ਇਸ ਮੌਕੇ ਤੇ ਬੋਲਦਿਆ ਸਰਪੰਚ ਨੇ ਵਿਧਾਇਕ ਰਾਜਾ ਵੜ੍ਹਿੰਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿੰਨਾ ਨੇ ਸਕੂਲ ਦੀ ਨੁਹਾਰ ਬਦਲਣ ਲਈ ਗਰਾਂਟ ਦਿੱਤੀ। ਇਸ ਮੌਕੇ ‘ਤੇ ਸਰਪੰਚ ਹਰਭਜਨ ਸਿੰਘ ਬਰਾੜ ਨੇ ਸਕੂਲੀ ਬੱਚਿਆਂ ਨੁੰ ਪੜਾਈ ਦੇ ਨਾਲ ਨਾਲ ਖੇਡਾਂ ਵੱਲ ਵੀ ਪ੍ਰੇਰਿਤ ਕੀਤਾ। ਸਰਪੰਚ ਨੇ ਸਕੂਲ ਸਟਾਫ ਤੇ ਬੱਚਿਆਂ ਨੂੰ ਵਿਸ਼ਵਾਸ਼ ਦੁਆਇਆ ਕੇ ਸਾਡੀ ਸਮੁੱਚੀ ਪੰਚਾਇਤ ਸਕੂਲ ਅਤੇ ਪਿੰਡ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਇਸ ਮੌਕੇ ਪੰਚਾਇਤ ਨੇ ਪਿੰਡ ਚ 550 ਬੂਟੇ ਲਾਉਣ ਦੀ ਮੁਹਿੰਮ ਦੀ ਸ਼ੁਰੂਆਤ ਵੀ ਸਕੂਲ ਦੇ ਵਿਹੜੇ ‘ਚ ਬੂਟੇ ਲਾ ਕੇ ਕੀਤੀ। ਸਕੂਲ ਦੇ ਸਮੂਹ ਸਟਾਫ ਵੱਲੋਂ ਸਰਪੰਚ ਅਤੇ ਸਾਰੀ ਪੰਚਾਇਤ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਜੀਤ ਸਿੰਘ ਪੰਚ, ਸੁਖਦੇਵ ਸਿੰਘ ਪੰਚ, ਰਾਜਪਾਲ ਕੌਰ ਪੰਚ, ਜਸਦੀਪ ਕੌਰ ਪੰਚ, ਗੁਰਮੇਲ ਸਿੰਘ, ਦਰਸ਼ਨ ਸਿੰਘ, ਸ਼ਮਸ਼ੇਰ ਸਿੰਘ, ਜਗਸੀਰ ਸਿੰਘ ਖਾਲਸਾ ਪ੍ਰਧਾਨ ਗੁਰਦੁਆਰਾ ਕਮੇਟੀ, ਸੁਖਮੰਦਰ ਸਿੰਘ, ਲਖਵੀਰ ਸਿੰਘ, ਗੁਰਭਿੰਦਰ ਸਿੰਘ ਪੰਚ ਆਦਿ ਹਾਜ਼ਰ ਸਨ।
Powered by Blogger.