ਰਾਜਾ ਵੜ੍ਹਿੰਗ ਨੂੰ ਕੈਬਨਿਟ ਰੈਂਕ ਮਿਲਣ ‘ਤੇ ਕੋਠੇ ਹਜ਼ੂਰਾ ਸਿੰਘ ਵਾਲੇ ਦੀ ਪੰਚਾਇਤ ਨੇ ਵੰਡੇ ਲੱਡੂ


ਸ਼੍ਰੀ ਮੁਕਤਸਰ ਸਾਹਿਬ (ਮਨਜੀਤ ਸਿੰਘ ਸਿੱਧੂ) ਆਲ ਇੰਡੀਆਂ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਹਲਕਾ ਗਿੱਦੜਬਾਹਾ ਦੇ ਮੌਜੂਦਾ ਵਿਧਾਇਕ ਸ. ਅਮਰਿੰਦਰ ਸਿੰਘ ਰਾਜਾ ਵੜ੍ਹਿੰਗ ਦੇ ਮੁੱਖ ਮੰਤਰੀ ਪੰਜਾਬ ਦੇ ਰਾਜਨੀਤਿਕ ਸਲਾਹਕਾਰ ਬਣਨ ਅਤੇ ਕੈਬਨਿਟ ਰੈਂਕ ਮਿਲਣ ‘ਤੇ ਕੋਠੇ ਹਜ਼ੂਰਾ ਸਿੰਘ ਵਾਲੇ ਪਿੰਡ ਕੋਟਲੀ ਅਬਲੂ ਵਿਖੇ ਸਮੂਹ ਪੰਚਾਇਤ ਅਤੇ ਕਾਂਗਰਸੀ ਆਗੂਆਂ ਵੱਲੋਂ ਸੀਨੀ. ਕਾਂਗਰਸੀ ਆਗੂ ਬਲਰਾਜ ਸਿੰਘ ਬਾਜੀ ਦੀ ਅਗਵਾਈ ਹੇਠ ਲੱਡੂ ਵੰਡ ਕੇ ਖੁਸ਼ੀ ਦਾ ਇਜਹਾਰ ਕਰਦਿਆਂ ਆਲ ਇੰਡੀਆਂ ਕਾਂਗਰਸ ਕਮੇਟੀ ਦੀ ਪ੍ਰਧਾਨ ਸ਼੍ਰੀਮਤੀ ਸੋਨੀਆਂ ਗਾਂਧੀ, ਸ਼੍ਰੀ ਰਾਹੁਲ ਗਾਂਧੀ, ਸ਼੍ਰੀਮਤੀ ਪ੍ਰਿਯੰਕਾ ਗਾਂਧੀ, ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਪ੍ਰਧਾਨ ਸ਼੍ਰੀ ਸੁਨੀਲ ਕੁਮਾਰ ਜਾਖੜ ਦਾ ਕੋਟਿਨ ਕੋਟਿ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਇਸ ਨਾਲ ਸਿਰਫ ਹਲਕਾ ਗਿੱਦੜਬਾਹਾ ਦਾ ਹੀ ਨਹੀਂ ਬਲਕਿ ਪੂਰੇ ਜਿਲ੍ਹੇ ਸ਼੍ਰੀ ਮੁਕਤਸਰ ਸਾਹਿਬ ਦਾ ਮਾਨ ਵਧਿਆ ਹੈ। ਇਸ ਮੌਕੇ ‘ਤੇ ਗੁਰਵੀਰ ਸਿੰਘ ਬੂਟਾ, ਜਗਤਾਰ ਸਿੰਘ ਸਾਬਕਾ ਸਰਪੰਚ, ਜੰਗੀਰ ਸਿੰਘ ਪੰਚ, ਕੁਲਦੀਪ ਸਿੰਘ ਬਰਾੜ, ਹਰਮਨਦੀਪ ਸਿੰਘ, ਜਗਦੀਪ ਸਿੰਘ ਗੱਗੀ, ਕਾਲਾ ਸਿੰਘ, ਗੁਰਪ੍ਰੀਤ ਸਿੰਘ, ਸੁਖਚੈਨ ਸਿੰਘ ਪੰਚ, ਗੁਰਮੇਲ ਸਿੰਘ, ਹਰਪ੍ਰੀਤ ਢਿੱਲੋਂ, ਹਰਭਜਨ ਸਿੰਘ, ਗੁਰਪ੍ਰੀਤ ਕੋਕੀ, ਹਰਮਨ ਬਰਾੜ ਆਦਿ ਹਾਜ਼ਰ ਸਨ।
Powered by Blogger.