ਭੁੱਟੀਵਾਲਾ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ


ਸ਼੍ਰੀ ਮੁਕਤਸਰ ਸਾਹਿਬ (ਅਰੋੜਾ) ਪਿੰਡ ਭੁੱਟੀਵਾਲਾ ਦਾਣਾ ਮੰਡੀ ਵਿਖੇ ਝੋਨੇ ਦੀ ਖਰੀਦ ਬਲਜਿੰਦਰ ਸਿੰਘ ਕਾਲਾ ਮੈਂਬਰ ਵੱਲੋਂ ਸ਼ੁਰੂ ਕਰਵਾਈ ਗਈ। ਪਿੰਡ ਵਿੱਚ ਝੋਨੇ ਦੀ ਖਰੀਦ ਸ਼ੁਰੂ ਕਰਵਾਉਣ ਤੋਂ ਬਾਅਦ ਗੱਲਬਾਤ ਕਰਦਿਆਂ ਸ. ਬਲਜਿੰਦਰ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਖਰੀਦ ਏਜੰਸੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਝੋਨੇ ਦੀ ਖ਼ਰੀਦ ਕਰਨ ਵਿਚ ਕਿਸੇ ਕਿਸਮ ਦੀ ਕੋਈ ਢਿੱਲ ਮੱਠ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਉਹਨਾਂ ਵੱਲੋਂ ਅੱਜ ਹਲਕਾ ਗਿੱਦੜਬਾਹਾ ਦੇ ਵਿਧਾਇਕ ਅਤੇ ਮੁੱਖ ਮੰਤਰੀ ਪੰਜਾਬ ਦੇ ਰਾਜਨੀਤਿਕ ਸਲਾਹਕਾਰ ਸ. ਅਮਰਿੰਦਰ ਸਿੰਘ ਰਾਜਾ ਵੜ੍ਹਿੰਗ ਦੇ ਨਿਰਦੇਸ਼ਾਂ ‘ਤੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ ਗਈ ਹੈ। ਇਸ ਮੌਕੇ ਉਹਨਾਂ ਨਾਲ ਗੁਰਜੰਟ ਸਿੰਘ, ਗੁਰਪਾਲ ਸਿੰਘ, ਸੁਖਦੀਪ ਸਿੰਘ ਇੰਸਪੈਕਟਰ ਮਾਰਕਫੈੱਡ ਤੇ ਇਕਬਾਲ ਸਿੰਘ ਸੁਪਰਵਾਈਜ਼ਰ ਮਾਰਕੀਟ ਕਮੇਟੀ ਹਾਜਰ ਸਨ।
Powered by Blogger.