ਚੰਡੀਗੜ-
ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਨੇ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਲੋਟ ’ਚ ਕਰਾਏ ਗਏ ‘ਗੁਰੂ ਨਾਨਕ ਉਤਸਵ’ ਨੂੰ ਸਫ਼ਲ ਬਣਾਉਣ ਲਈ ਹਲਕਾ ਮਲੋਟ ਵਾਸੀਆਂ ਦਾ ਧੰਨਵਾਦ ਕੀਤਾ ਹੈ।
ਦੱਸਣਯੋਗ ਹੈ ਕਿ ਇਹ ਉਤਸਵ 27 ਨਵੰਬਰ ਨੂੰ ਮਲੋਟ ਦੀ ਦਾਣਾ ਮੰਡੀ ’ਚ ਕਰਵਾਇਆ ਗਿਆ ਸੀ। ਸ੍ਰੀ ਭੱਟੀ ਨੇ ਦੱਸਿਆ ਕਿ ਇਸ ਸਮਾਗਮ ਦਾ ਮਕਸਦ ਲੋਕਾਂ ਖਾਸ ਤੌਰ ’ਤੇ ਨੌਜਵਾਨ ਪੀੜ੍ਹੀ ਨੂੰ ਗੁਰੂ ਨਾਨਕ ਦੇਵ ਦੀਆਂ ਸਿੱਖਿਆਵਾਂ ਅਤੇ ਫਲਸਫੇ ਨਾਲ ਜੋੜਨਾ ਸੀ। ਇਸ ਵਿੱਚ ਉਹ ਸਫ਼ਲ ਵੀ ਰਹੇ ਅਤੇ ਇਸ ਉਤਸਵ ਦੌਰਾਨ ਸਕੂਲੀ ਵਿਦਿਆਰਥੀਆਂ ਦੇ ਗੁਰੂ ਸਾਹਿਬ ਦੇ ਫ਼ਲਸਫੇ ਬਾਰੇ ਕਰਾਏ ਗਏ ਭਾਸ਼ਣ ਮੁਕਾਬਲੇ ਵਿੱਚ ਬੱਚਿਆਂ ਦੀ ਰੁਚੀ ਤੇ ਗਿਆਨ ਦੇਖਣਯੋਗ ਸੀ।