ਸ਼੍ਰੀ ਮੁਕਤਸਰ ਸਾਹਿਬ (ਮਨਜੀਤ ਸਿੰਘ) ਪਿੰਡ ਖੂੰਨਣ ਖੁਰਦ ਦੀ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਅਤੇ ਉੱਘੇ ਸਮਾਜ ਸੇਵੀ ਬਾਬਾ ਗੁਰਮੀਤ ਸਿੰਘ ਦੇ ਸਹਿਯੋਗ ਨਾਲ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਲੋੜਵੰਦ ਗਰੀਬ ਬੱਚਿਆਂ ਨੂੰ ਕਾਪੀਆਂ, ਪੈਨਸਿਲਾਂ, ਪੈਨ ਆਦਿ ਸਮੱਗਰੀ ਵੰਡੀ ਗਈ। ਇਸ ਮੌਕੇ ‘ਤੇ ਸਰਪੰਚ ਹਰਨੇਕ ਸਿੰਘ, ਚੜ੍ਹਤ ਸਿੰਘ ਸਾਬਕਾ ਸਰਪੰਚ, ਚਰਨਜੀਤ ਸਿੰਘ ਸੈਕਟਰੀ, ਗੁਰਮੇਲ ਸਿੰਘ, ਸੁਖਦੇਵ ਸਿੰਘ ਬਰਾੜ, ਦੇਵ ਸਿੰਘ ਤੋਂ ਇਲਾਵਾ ਸਕੂਲ ਦੇ ਹੈਡ ਟੀਚਰ ਸੁਖਦੇਵ ਸਿੰਘ, ਸੁਨੀਲ ਕੁਮਾਰ, ਰਾਜਵੀਰ ਸਿੰਘ, ਬਲਰਾਜ ਸਿੰਘ, ਮੈਡਮ ਗੋਗਾ ਰਾਣੀ ਆਦਿ ਵੀ ਹਾਜ਼ਰ ਸਨ। ਇਸ ਮੌਕੇ ਤੇ ਸੰਬੋਧਨ ਕਰਦਿਆਂ ਬਾਬਾ ਗੁਰਮੀਤ ਸਿੰਘ ਨੇ ਕਿਹਾ ਬੱਚੇ ਦੇਸ਼ ਦਾ ਭਵਿੱਖ ਹੁੰਦੇ ਹਨ ਅਤੇ ਇਹਨਾਂ ਨੂੰ ਹਰ ਉਹ ਸਹੂਲਤ ਦਿੱਤੀ ਜਾਣੀ ਚਾਹੀਦੀ ਹੈ ਜਿਸ ਨਾਲ ਉਹ ਇੱਕ ਚੰਗੀ ਸਿੱਖਿਆ ਪ੍ਰਾਪਤ ਕਰ ਆਪਣਾ ਅਤੇ ਆਪਣੇ ਦੇਸ਼ ਦਾ ਨਾਮ ਚਮਕਾਉਣ। ਇਸ ਮੌਕੇ ਉਹਨਾਂ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਵੱਲ ਵੀ ਧਿਆਨ ਦੇਣ ਲਈ ਪ੍ਰੇਰਿਆ।