ਮਿਸ਼ਨ ਫ਼ਤਿਹ ਤਹਿਤ ਹੁਣ ਤੱਕ 2285 ਵਿਅਕਤੀਆਂ ਨੇ ਕੋਰੋਨਾ ਨੂੰ ਹਰਾਇਆ : ਡਿਪਟੀ ਕਮਿਸ਼ਨਰ

 

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) ਮਿਸ਼ਨ ਫ਼ਤਿਹ ਤਹਿਤ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਸਿਹਤ ਸਲਾਹਾਂ ਨੂੰ ਆਪਣੇ ਜੀਵਨ ਵਿੱਚ ਸਫ਼ਲਤਾ ਨਾਲ ਲਾਗੂ ਕਰਦੇ ਹੋਏ ਹੁਣ ਤੱਕ ਜ਼ਿਲ੍ਹਾ ਮਾਨਸਾ ਵਿੱਚ 2285 ਨਾਗਰਿਕ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੋਰੋਨਾ ਦੇ ਪ੍ਰਸਾਰ ਨੂੰ ਰੋਕਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਅੱਜ ਤੱਕ 78 ਹਜ਼ਾਰ 931 ਸੈਂਪਲ ਲਏ ਗਏ ਹਨ ਜਿਨ੍ਹਾਂ ਵਿਚੋਂ 290 ਨਵੇਂ ਸੈਂਪਲ ਲੈ ਕੇ ਜਾਂਚ ਲਈ ਭੇਜੇ ਹਨ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਵਿੱਚ ਜ਼ਿਲ੍ਹੇ ਵਿੱਚ 45 ਐਕਟਿਵ ਕੇਸ ਹਨ। ਡਿਪਟੀ ਕਮਿਸ਼ਨਰ ਵੱਲੋਂ ਸਮੂਹ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਸਿਹਤ ਸਾਵਧਾਨੀਆਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।
Powered by Blogger.