ਪਿੰਡ ਖੂਬਣ ਸ਼ਾਹ ਕਬੂਲ ‘ਚ 40 ਲੱਖ ਰੁਪਏ ਦੇ ਪ੍ਰੋਜੈਕਟ ਦਾ ਕੀਤਾ ਉਦਘਾਟਨ
ਫਾਜ਼ਿਲਕਾ (ਅਰੋੜਾ) ਅੱਜ ਪਿੰਡ ਖੁੱਭਣ ਸ਼ਾਹ ਕਬੂਲ ਦੀਆ 8 ਗਲੀਆਂ ਨਾਲੀਆਂ ਨੂੰ ਪੱਕਾ ਕਰਨ ਤੋ ਬਾਅਦ ਦਵਿੰਦਰ ਸਿੰਘ ਘੁਬਾਇਆ ਐਮ ਐਲ ਏ ਫਾਜ਼ਿਲਕਾ ਨੇ ਨੀਂਹ ਪੱਥਰ ਰੱਖ ਕੇ ਉਦਘਾਟਨ ਕੀਤਾ। ਇਨ੍ਹਾਂ ਗਲੀਆਂ ਨੂੰ ਪੱਕਾ ਕਰਨ ਦੀ ਲਾਗਤ ਲੱਗਪਗ 40 ਲੱਖ ਰੁਪਏ ਦੀ ਲਾਗਤ ਆਈ ਹੈ। ਪਿਛਲੇ ਕਈ ਸਾਲਾਂ ਦੀ ਲੋਕਾਂ ਦੀ ਮੰਗ ਨੂੰ ਪੂਰਾ ਕਰਦੇ ਹੋਏ ਸ. ਘੁਬਾਇਆ ਨੇ ਲੋਕ ਹਿੱਤਾ ਨੂੰ ਮੁੱਖ ਰੱਖਦਿਆਂ ਹੋਇਆਂ ਕੰਮ ਪੂਰਾ ਕੀਤਾ ਹੈ। ਇਸ ਮੌਕੇ ਪਿੰਡ ਦੇ ਸਰਪੰਚ ਬਲਬੀਰ ਸਿੰਘ ਜੀ ਨੇ ਸ. ਘੁਬਾਇਆ ਨੂੰ ਜੀ ਆਇਆਂ ਆਖਿਆ। ਇਸ ਮੌਕੇ ਪ੍ਰੇਮ ਕੁਮਾਰ ਕੁਲਰੀਆਂ ਚੇਅਰਮੈਨ ਮਾਰਕੀਟ ਕਮੇਟੀ ਫਾਜ਼ਿਲਕਾ, ਬਿੱਟੁ ਬਾਡੀ ਵਾਲਾ ਵਾਇਸ ਚੇਅਰਮੈਨ ਮਾਰਕੀਟ ਕਮੇਟੀ ਫਾਜ਼ਿਲਕਾ, ਸੁੱਖਾ ਸਿੰਘ ਵਾਇਸ ਚੇਅਰਮੈਨ ਬਲਾਕ ਸੰਮਤੀ ਫਾਜ਼ਿਲਕਾ, ਰਤਨ ਨਾਥ ਮੈਂਬਰ ਬਲਾਕ ਸੰਮਤੀ, ਬਲਵਿੰਦਰ ਸਿੰਘ ਪੰਚ, ਗੁਰਜੰਟ ਸਿੰਘ ਪੰਚ, ਵਲੈਤ ਪੰਚ, ਮੱਖਣ ਸਿੰਘ ਪੰਚ, ਮੇਜਰ ਸਿੰਘ ਪੰਚ ਬੂਟਾ ਸਿੰਘ ਪੰਚ, ਜਗਦੀਸ਼ ਕੁਮਾਰ ਪੰਚ, ਦਰਸ਼ਨ ਸਿੰਘ ਪੰਚ, ਐਕਸ ਸਰਪੰਚ ਵੀਰ ਸਿੰਘ, ਚਰਨਜੀਤ ਸਿੰਘ ਸੈਨੀ, ਫਤਹਿ ਸਿੰਘ, ਸ਼ਿੰਦਾ ਪ੍ਰਧਾਨ, ਨੀਲਾ ਮਦਾਨ, ਵਿਪਨ ਸਰਪੰਚ,ਅੰਕਿਤ ਨਾਗਪਾਲ, ਹਰਬੰਸ ਸਿੰਘ ਪੀ ਏ, ਬਲਦੇਵ ਸਿੰਘ ਪੀ ਏ, ਕ੍ਰਿਸ਼ਨ ਬੈਨੀਪਾਲ, ਗੋਪਾਲ ਕੰਬੋਜ, ਰਾਜ ਸਿੰਘ ਨੱਥੂ ਚਿਸਤੀ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਹੋਏ।