ਪਿੰਡ ਢਢੋਗਲ ਵਿਖੇ ਕਿਸਾਨੀ ਸੰਘਰਸ਼ ਦੀ ਸਫ਼ਲਤਾ ਤੇ ਚੜਦੀ ਕਲ੍ਹਾ ਲਈ ਕੀਤੀ ਗਈ ਅਰਦਾਸ

 

ਅਮਰਗੜ੍ਹ (ਸੁੱਖੀ ਛੰਨਾਂ) ਪਿੰਡ ਢਢੋਗਲ ਵਿਖੇ ਪਿੰਡ ਦੇ ਦਰਵਾਜ਼ੇ ਕਿਸਾਨੀ ਸੰਘਰਸ਼ ਦੀ ਸਫ਼ਲਤਾ ਤੇ ਚੜਦੀ ਕਲ੍ਹਾ ਲਈ ਚੌਪਈ ਸਾਹਿਬ ਤੇ ਅਨੰਦ ਸਾਹਿਬ ਜੀ ਪਾਠ ਕੀਤੇ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਜੀ ਦੇ ਸਨਮੁਖ ਅਰਦਾਸ ਬੇਨਤੀ ਕੀਤੀ ਗਈ। ਇਸ ਮੌਕੇ ਅੰਬੇਡਕਰ ਫਾਊਡੇਸ਼ਨ ਪੰਜਾਬ ਦੇ ਜਿਲ੍ਹਾ ਪ੍ਰਧਾਨ ਗੁਰਜੰਟ ਸਿੰਘ ਢਢੋਗਲ ਨੇ ਬੋਲਦਿਆਂ ਕਿਹਾ ਕਿ ਮੋਦੀ ਸਰਕਾਰ ਨੇ ਲੱਖਾਂ ਮਿਹਨਤਕਸ਼ ਲੋਕਾਂ ਨੂੰ ਅੱਖੋਂ ਪਰੋਖੇ ਕਰਕੇ ਖੇਤੀ ਵਿਰੋਧੀ ਕਾਲੇ ਕਨੂੰਨ ਬਣਾ ਕੇ ਵੱਡੇ-ਵੱਡੇ ਕਾਰਪੋਰੇਟ ਘਰਾਣਿਆਂ ਕੰਪਨੀਆਂ ਦਾ ਪੱਖ ਪੂਰਿਆ ਹੈ ਅਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਸਾਰੇ ਪੰਜਾਬ, ਸਾਰੇ ਭਾਰਤ ਵਿੱਚ ਸੰਘਰਸ਼ ਪੂਰੀ ਤਰ੍ਹਾਂ ਭਖਿਆ ਹੋਇਆ ਹੈ, ਕਿਸਾਨ ਮੋਰਚਿਆਂ ਦੌਰਾਨ ਹੁਣ ਤੱਕ ਬਹੁਤ ਸਾਰੇ ਕਿਸਾਨ ਸ਼ਹੀਦ ਹੋ ਗਏ ਹਨ। ਉਨ੍ਹਾਂ ਸਮੁੱਚੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸਾਨੀ ਸੰਘਰਸ਼ ਦੀ ਸਫ਼ਲਤਾ ਤੇ ਚੜਦੀ ਕਲ੍ਹਾ ਲਈ ਅਰਦਾਸ ਕਰਨ ਤਾਂ ਕਿ ਜਲਦੀ ਤੋਂ ਜਲਦੀ ਜਿੱਤ ਪ੍ਰਾਪਤ ਹੋ ਸਕੇ ।ਇਸ ਮੌਕੇ ਬਾਬਾ ਭੋਲਾ ਸਿੰਘ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਦੇਵ ਸਿੰਘ, ਸਰਪੰਚ ਅਮਰਜੀਤ ਕੌਰ ਦੇ ਬੇਟੇ ਮਨਪ੍ਰੀਤ ਸਿੰਘ, ਕਲੱਬ ਪ੍ਰਧਾਨ ਤਰਨਜੀਤ ਸਿੰਘ ਪੰਚ, ਪਵਨ ਕੁਮਾਰ ਪੰਚ ,ਬਲਵਿੰਦਰ ਸਿੰਘ ਰਾਜੂ, ਨੰਬਰਦਾਰ ਰਾਜ ਸਿੰਘ, ਕਾਲਾ ਸਿੰਘ, ਗੁਰਜੰਟ ਸਿੰਘ, ਤੇਜਾ ਸਿੰਘ, ਮਲਕੀਤ ਸਿੰਘ, ਬਲਜੀਤ ਸਿੰਘ, ਕਰਨ ਸਿੰਘ, ਚਰਨਜੀਤ ਸਿੰਘ ,ਬਾਬਾ ਰਾਜੂ, ਰਾਜਵਿੰਦਰ ਸਿੰਘ, ਰਵਿੰਦਰ ਸਿੰਘ, ਸਤਿਨਾਮ ਸਿੰਘ, ਰਛਪਾਲ ਸਿੰਘ, ਅੰਗਰੇਜ਼ ਸਿੰਘ, ਗੁਰਦੇਵ ਸਿੰਘ, ਭਜਨ ਸਿੰਘ, ਬਲਵਿੰਦਰ ਸਿੰਘ, ਜੱਗਾ ਸਿੰਘ, ਅਜੈਬ ਸਿੰਘ, ਰਾਮ ਚੰਦ ਸਿੰਘ, ਕੁਲਵਿੰਦਰ ਸਿੰਘ, ਸੁਖਵਿੰਦਰ ਸਿੰਘ, ਭੋਲਾ ਪੰਡਤ, ਨਛੱਤਰ ਸਿੰਘ, ਦਵਿੰਦਰ ਸਿੰਘ, ਦਲਜੀਤ ਸਿੰਘ, ਬਲਜਿੰਦਰ ਸਿੰਘ, ਜੋਧਾ ਸਿੰਘ, ਸੁਖਚੈਨ ਸਿੰਘ ,ਚਮਕੌਰ ਸਿੰਘ ਅਤੇ ਭਰਪੂਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।
Powered by Blogger.