ਗਿੱਦੜਬਾਹਾ ਦੇ ਵਿਧਾਇਕ ਨੇ ਪੰਜਾਬ ਖੇਤੀਬਾੜੀ ਵਿਕਾਸ ਬੈਂਕ ਦੇ ਨਵ ਨਿਯੁਕਤ ਆਹੁਦੇਦਾਰਾਂ ਨੂੰ ਦਿੱਤੀ ਵਧਾਈ

 

ਗਿੱਦੜਬਾਹਾ(ਅਰੋੜਾ) ਪੰਜਾਬ ਖੇਤੀਬਾੜੀ ਵਿਕਾਸ ਬੈਂਕ ਗਿੱਦੜਬਾਹਾ ਦੇ ਚੇਅਰਮੈਨ,ਵਾਇਸ ਚੇਅਰਮੈਨ ਅਤੇ ਡਾਇਰੈਕਟਰਾਂ ਦੀ ਨਿਯੁਕਤੀ ਉਪਰੰਤ ਨਵ ਨਿਯੁਕਤ ਆਹੁਦੇਦਾਰਾਂ ਨੂੰ ਅੱਜ ਉਚੇਚੇ ਤੌਰ ਤੇ ਪਹੁੰਚ ਕੇ ਗਿੱਦੜਬਾਹਾ ਦੇ ਵਿਧਾਇਕ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵਧਾਈ ਦਿੱਤੀ ਅਤੇ ਹੌਸਲਾ ਅਫਜਾਈ ਕੀਤੀ। ਇਸ ਸਮੇਂ ਉਹਨਾਂ ਨਵ ਨਿਯੁਕਤ ਚੇਅਰਮੈਨ ਜਸਵਿੰਦਰ ਸਿੰਘ ਕੋਠੇ ਢਾਬਾ ਵਾਲਾ, ਵਾਇਸ ਚੇਅਰਮੈਨ ਜਸਵੀਰ ਸਿੰਘ ਭਲਾਈਆਣਾ, ਡਾਇਰੈਕਟਰ ਰਜਿੰਦਰ ਸਿੰਘ, ਜਸਕਰਨ ਸਿੰਘ ਦੋਲਾ, ਰਾਜਪਾਲ ਸਿੰਘ ਹੁਸਨਰ, ਨੇਤਾ ਸਿੰਘ ਕੋਟਭਾਈ, ਇਕਬਾਲ ਸਿੰਘ ਦੋਦਾ,ਗੁਲਵੰਤ ਸਿੰਘ ਕਾਉਣੀ ਆਦਿ ਨੂੰ ਵਧਾਈ ਦਿੰਦਿਆ ਕਿਹਾ ਕਿ ਉਹ ਲੋਕਾਂ ਦੀ ਸੇਵਾ ਭਾਵਨਾ ਨਾਲ ਕੰਮ ਕਰਨ ਅਤੇ ਵਿਕਾਸ ਦੇ ਕੰਮ ਕਰਵਾਉਣ। ਇਸ ਮੌਕੇ ਤੇ ਰਾਜਾ ਵੜਿੰਗ ਨੇ ਕਿਹਾ ਕਿ ਗਿੱਦੜਬਾਹਾ ਹਲਕੇ ਦੇ ਵਿਕਾਸ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਚੱਲ ਰਹੇ ਵਿਕਾਸ ਦੇ ਕੰਮ ਸਮਾ ਬੱਧ ਤਰੀਕੇ ਨਾਲ ਨੇਪਰੇ ਚੜ੍ਹ ਰਹੇ ਹਨ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ੍ਰੀ ਨਰਿੰਦਰ ਸਿੰਘ ਕਾਉਣੀ ਚੇਅਰਮੈਨ ਜਿਲ੍ਹਾ ਪ੍ਰੀਸ਼ਦ, ਹਰਮੀਤ ਸਿੰਘ ਚੇਅਰਮੈਨ ਬਲਾਕ ਸੰਮਤੀ ਗਿੱਦੜਬਾਹਾ ਵੀ ਮੌਜੂਦ ਸਨ।
Powered by Blogger.