ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਬਿਰਧ ਆਸ਼ਰਮ ਬਾਦਲ ਦਾ ਆਨਲਾਈਨ ਲਿਆ ਜਾਇਜਾ

 

ਸ੍ਰੀ ਮੁਕਤਸਰ ਸਾਹਿਬ (ਅਰੋੜਾ) ਸ੍ਰੀ ਅਰੁਨਵੀਰ ਵਸ਼ਿਸਟ, ਜ਼ਿਲਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਤੇ ਸ੍ਰੀ ਪਿ੍ਰਤਪਾਲ ਸਿੰਘ, ਸਿਵਲ ਜੱਜ ਸੀਨੀਅਰ ਡਵੀਜ਼ਨ/ਸੀ.ਜੇ.ਐਮ. ਵੱਲੋਂ ਪਿੰਡ ਬਾਦਲ ਸਥਿਤ ਬਿਰਧ ਆਸ਼ਰਮ ਦਾ ਆਨਲਾਈਨ ਜਾਇਜਾ ਲਿਆ। ਇਸ ਦੌਰਾਨ ਬਜ਼ੁਰਗਾਂ ਨਾਲ ਉਨਾਂ ਨੂੰ ਮਿਲ ਰਹੀਆਂ ਸੁਵਿਧਾਵਾਂ ਬਾਰੇ ਗੱਲਬਾਤ ਕੀਤੀ। ਉਨਾਂ ਵੱਲੋਂ ਸੈਂਟਰ ਦੇ ਪ੍ਰਬੰਧਕਾਂ ਤੋਂ ਬਜ਼ੁਰਗਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਜਾਣਕਾਰੀ ਪ੍ਰਾਪਤ ਕੀਤੀ ਗਈ। ਸਕੱਤਰ ਸਾਹਿਬ ਨੇ ਦੱਸਿਆ ਕਿ ਸਮੇਂ-ਸਮੇਂ ਤੇ ਅਜਿਹੇ ਆਸ਼ਰਮਾਂ ਦਾ ਨਿਰੀਖਣ ਕੀਤਾ ਜਾਂਦਾ ਹੈ ਤਾਂ ਜ਼ੋ ਇਨਾਂ ਬਜ਼ੁਰਗਾਂ ਦੀ ਸੇਹਤ ਸੰਭਾਲ ਵਿੱਚ ਕੋਈ ਕਮੀ ਨਾ ਹੋਵੇ। ਉਨਾਂ ਦੱਸਿਆ ਕਿ ਕਾਨੂੰਨੀ ਸਹਾਇਤਾ ਲਈ ਟੋਲ ਫ੍ਰੀ ਨੰਬਰ 1968 ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨਾਂ ਆਸ਼ਰਮ ਵਿੱਚ ਰਹਿ ਰਹੇ ਬਜੁਰਗਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਤੋਂ ਬਚਣ ਲਈ ਸਿਹਤ ਵਿਭਾਗ ਦੇ ਨਿਯਮਾਂ ਅਨੁਸਾਰ ਆਪਣੇ ਮੂੰਹ ਤੇ ਮਾਸਕ ਲਗਾ ਕੇ ਰੱਖਣ, ਆਪਸੀ ਦੂਰੀ ਦਾ ਖਿਆਲ ਰੱਖਣ ਅਤੇ ਹੱਥਾਂ ਨੂੰ ਸਾਬਣ ਸਾਫ ਕਰਦੇ ਰਹਿਣ।
Powered by Blogger.