ਕਿਸਾਨ ਅੰਦੋਲਨ ਪਹੁੰਚੀਆਂ ਸਿਖਰਾਂ ‘ਤੇ, ਹਰ ਵਰਗ ਵੱਲੋ ਅੰਨਦਾਤਾ ਨੂੰ ਖੁੱਲ੍ਹਾ ਸਮਰਥਨ

 

ਸੰਗਰੂਰ (ਸੁੱਖੀ ਛੰਨਾ) ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਲੈ ਕੇ ਚੱਲ ਰਿਹਾ ਕਿਸਾਨ ਅੰਦੋਲਨ ਸਿਖਰਾਂ ਤੇ ਪਹੁੰਚ ਚੁੱਕਾ ਹੈ। ਜਿਸ ਵਿੱਚ ਦੇਸ਼ ਦੇ ਹਰ ਵਰਗ ਵੱਲੋ ਅੰਨਦਾਤਾ ਨੂੰ ਖੁੱਲ੍ਹਾ ਸਮਰਥਨ ਦਿੱਤਾ ਜਾ ਰਿਹਾ ਹੈ। ਜਿਸ ਨੇ ਕਿਸਾਨਾਂ ਦੇ ਹੌਸਲੇ ਹੋਰ ਵੀ ਬੁਲੰਦ ਕਰ ਦਿੱਤੇ ਹਨ। ਜਿਸ ਸਬੰਧੀ ਗੱਲਬਾਤ ਕਰਦਿਆਂ ਵਿਧਾਨ ਸਭਾ ਯੂਥ ਕਾਂਗਰਸ ਸੰਗਰੂਰ ਦੇ ਪ੍ਰਧਾਨ ਸ਼੍ਰੀ ਸਾਜਨ ਕਾਂਗੜਾ ਨੇ ਕਿਹਾ ਕਿ ਕਿਸਾਨ ਅੰਦੋਲਨ ਨੇ ਕੇਂਦਰ ਸਰਕਾਰ ਦੀਆਂ ਜੜ੍ਹਾਂ ਹਿਲਾ ਕੇ ਰੱਖ ਦਿਤੀਆਂ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਣੇ ਆਰਐਸਐਸ ਅਤੇ ਭਾਜਪਾ ਦੀ ਪੂਰੀ ਲੀਡਰਸ਼ਿਪ ਬੁਖਲਾ ਗਈ ਹੈ ਜੋ ਅਪਣੀ ਜਿੱਦ ਪਗਾਉਣ ਲਈ ਹੁਣ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਲਈ ਘਟੀਆ ਰਾਜਨੀਤੀ ਤੇ ਉੱਤਰ ਆਈ ਹੈ। ਜਿਸ ਵਿੱਚ ਇਸ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਸ਼੍ਰੀ ਸਾਜਨ ਕਾਂਗੜਾ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਮੰਤਰੀਆ ਨੇ ਖੁਦ ਕਬੂਲਿਆ ਹੈ ਕਿ ਨਵੇਂ ਖੇਤੀ ਕਾਨੂੰਨਾਂ ਚ ਅਨੇਕਾਂ ਖਾਮੀਆਂ ਹਨ ਫੇਰ ਇਹਨਾਂ ਕਾਨੂੰਨਾਂ ਨੂੰ ਰੱਦ ਕਰਨ ਵਿੱਚ ਦੇਰੀ ਕਿਉਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਅਪਣੀ ਹੈਂਕੜ ਕਾਰਨ ਦੇਸ਼ ਭਰ ਦੇ ਕਿਸਾਨਾਂ ਦਾ ਭਵਿੱਖ ਖਰਾਬ ਕਰ ਰਹੇ ਹਨ। ਯੂਥ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਕਿਸਾਨ ਅੱਜ ਅਪਣੇ ਹੱਕਾ ਲਈ ਆਰ ਪਾਰ ਦੀ ਲੜਾਈ ਲੜ ਰਹੇ ਹਨ ਜੋ ਨਰਿੰਦਰ ਮੋਦੀ ਦੀ ਧੌਣ ਤੇ ਗੋਡਾ ਰੱਖ ਕੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਦਮ ਲੈਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਕਿਸਾਨਾਂ ਨਾਲ ਚਟਾਨ ਵਾਂਗ ਖੜੀ ਹੈ ਜੋ ਹਰ ਪੱਖੋ ਡਟਵਾਂ ਸਾਥ ਦੇਵੇਗੀ। ਇਸ ਮੌਕੇ ਯੂਥ ਕਾਂਗਰਸ ਪ੍ਰਧਾਨ ਨੇ ਕਿਸਾਨ ਅੰਦੋਲਨ ਵਿੱਚ ਦਿੱਲੀ ਜਾਣ ਲਈ ਯੂਥ ਵਰਕਰਾਂ ਦੀਆਂ ਡਿਊਟੀਆਂ ਵੀ ਲਗਾਈਆਂ। ਇਸ ਮੌਕੇ ਅਮਨਦੀਪ ਚੋਪੜਾ, ਜਗਸੀਰ ਸਿੰਘ, ਗੁਰੀ ਸ਼ਰਮਾ, ਮਨਿੰਦਰ ਸਿੰਘ, ਰਾਹੁਲ ਰੰਧਾਵਾ, ਸੁਖਪਾਲ ਸਿੰਘ, ਸਰਬਜੀਤ ਸਿੰਘ, ਰਵੀ ਕੁਮਾਰ, ਕਰਮਜੀਤ ਸਿੰਘ, ਸੱਤਪਾਲ ਸਿੰਘ, ਪਰਦੀਪ ਬੋਕਸਰ ਸ਼ੋਸ਼ਲ ਮੀਡੀਆ ਕੋਆਰਡੀਨੇਟਰ ਵਿਧਾਨ ਸਭਾ ਯੂਥ ਕਾਂਗਰਸ ਸੰਗਰੂਰ ਆਦਿ ਹਾਜ਼ਰ ਸਨ।
Powered by Blogger.