ਮੋਦੀ ਸਰਕਾਰ ਨੂੰ ਕਿਸਾਨ ਮਾਰੂ ਖੇਤੀ ਕਾਨੂੰਨ ਰੱਦ ਕਰਨੇ ਹੀ ਪੈਣਗੇ-ਘੁਬਾਇਆ

 

ਫਾਜਿਲਕਾ- ਸ. ਦਵਿੰਦਰ ਸਿੰਘ ਘੁਬਾਇਆ ਐਮ.ਐਲ.ਏ ਹਲਕਾ ਫਾਜ਼ਿਲਕਾ ਨੇ ਦਿੱਲੀ ਕਿਸਾਨ ਅੰਦੋਲਨ 'ਚ ਕਿਸਾਨਾਂ ਅਤੇ ਮਜ਼ਦੂਰ ਭਰਾਵਾਂ ਦੇ ਹੱਕਾਂ ਲਈ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਲੇ ਕਾਨੂੰਨਾਂ ਦੇ ਵਿਰੋਧ 'ਚ ਜੋ ਪਿਛਲੇ ਤਿੰਨ ਮਹੀਨਿਆਂ ਤੋਂ ਕਿਸਾਨੀ ਸੰਘਰਸ਼ ਚੱਲ ਰਿਹਾ ਹੈ,ਇਸ ਕਿਸਾਨੀ ਸੰਘਰਸ਼ ਦੇ ਚ ਵਿਧਾਇਕ ਘੁਬਾਇਆ ਦੇ ਵੱਲੋਂ ਦੂਜੀ ਵਾਰ ਦਿੱਲੀ ਸੰਘਰਸ਼ ਦੇ ਚ ਪਹੁੰਚ ਕੇ ਮੋਦੀ ਸਰਕਾਰ ਦੇ ਖਿਲਾਫ ਕਿਸਾਨਾਂ ਦੇ ਹੱਕ 'ਚ ਧਰਨਾ ਲਗਾ ਕੇ ਆਵਾਜ਼ ਬੁਲੰਦ ਕੀਤੀ। ਉਨ੍ਹਾਂ ਨੇ ਦੱਸਿਆ ਕਿ ਕਿਸਾਨੀ ਅੰਦੋਲਨ ਹੁਣ ਪੂਰੇ ਦੇਸ਼ ਦੇ ਲੋਕਾਂ ਦੀ ਆਵਾਜ਼ ਬਣ ਚੁੱਕਾ ਹੈ 'ਤੇ ਹੁਣ ਇਸ ਕਿਸਾਨੀ ਸੰਘਰਸ਼ ਦੇ ਅੱਗੇ ਕੇਂਦਰ ਦੀ ਮੋਦੀ ਸਰਕਾਰ ਨੂੰ ਝੁਕਣਾ ਹੀ ਪਏਗਾ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੇ ਵੱਲੋਂ ਇਕ ਦਿਨ ਦੇ ਲਈ ਕਿਸਾਨ ਅੰਦੋਲਨ ਦੇ 'ਚ ਕਿਸਾਨਾਂ ਦੇ ਹੱਕ 'ਚ ਭੁੱਖ ਹੜਤਾਲ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਨੇ ਦੱਸਿਆ ਕਿ ਦੇਸ਼ ਦੇ ਸਮੂਹ ਲੋਕ ਕਿਸਾਨੀ ਨਾਲ ਸਿੱਧੇ ਅਤੇ ਅਸਿੱਧੇ ਤੌਰ ਤੇ ਜੁੜੇ ਹੋਏ ਹਨ,ਪਰ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰਨ ਦੇ ਲਈ ਖੇਤੀ ਕਾਲੇ ਕਾਨੂੰਨਾਂ ਨੂੰ ਪਾਸ ਕਰਕੇ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਹੜੱਪਣਾ ਚਾਹੁੰਦੀ ਹੈ,'ਜੋ ਕਿ ਕਿਸਾਨ ਪਹਿਲਾਂ ਹੀ ਮਾੜੇ ਹਾਲਾਤਾਂ ਦਾ ਸਾਹਮਣਾ ਕਰਦਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਇਸ ਕਿਸਾਨੀ ਸ਼ੰਘਰਸ਼ ਦੀ ਲੜਾਈ 'ਚ ਅੱਜ ਨਹੀਂ ਤਾਂ ਕੱਲ੍ਹ ਜਿੱਤ ਜ਼ਰੂਰ ਪ੍ਰਾਪਤ ਕਰਾਂਗੇ 'ਤੇ ਸਾਨੂੰ ਸਭ ਨੂੰ ਇਸ ਸੰਘਰਸ਼ 'ਚ ਇਕਜੁੱਟ ਹੋ ਕੇ ਕਿਸਾਨੀ ਲੜਾਈ ਲੜਨ ਦੇ ਲਈ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨਾ ਪਵੇਗਾ। ਇਸ ਮੌਕੇ ਉਨ੍ਹਾਂ ਦੀ ਸਮੁੱਚੀ ਲੀਡਰਸ਼ਿਪ ਦੇ ਵੱਲੋਂ ਮੋਦੀ ਸਰਕਾਰ ਦੇ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨੀ ਅੰਦੋਲਨ ਨੂੰ ਹਰ ਤਰੀਕੇ ਨਾਲ ਖ਼ਤਮ ਕਰਨਾ ਚਾਹੁੰਦੀ ਹੈ 'ਤੇ ਇਸ ਦਾ ਜਵਾਬ ਲੋਕ ਕੇਂਦਰ ਦੀ ਬੀਜੇਪੀ ਸਰਕਾਰ ਨੂੰ ਆਉਣ ਵਾਲੀਆਂ ਨਗਰ ਨਿਗਮ ਅਤੇ ਨਗਰਪਾਲਿਕਾ ਦੀਆਂ ਚੋਣਾਂ 'ਚ ਲੋਕ ਵੋਟਾਂ ਪਾ ਕੇ ਮੂੰਹ ਤੋੜ ਜਵਾਬ ਦੇਣਗੇ।
Powered by Blogger.