ਬਲਜਿੰਦਰ ਸਿੰਘ ਨੇ ਮਾਰਕੀਟ ਕਮੇਟੀ ਦੇ ਸਕੱਤਰ ਵਜੋਂ ਅਹੁਦਾ ਸੰਭਾਲਿਆ

 

ਸ੍ਰੀ ਮੁਕਤਸਰ ਸਾਹਿਬ (ਅਰੋੜਾ) ਸ੍ਰੀ ਮੁਕਤਸਰ ਸਾਹਿਬ ਦੀ ਮਾਰਕੀਟ ਕਮੇਟੀ ਦਫ਼ਤਰ ਵਿਖੇ ਬਲਜਿੰਦਰ ਸਿੰਘ ਨੇ ਬਤੌਰ ਸਕੱਤਰ ਮਾਰਕੀਟ ਕਮੇਟੀ ਚਾਰਜ ਸੰਭਾਲ ਲਿਆ ਹੈ। ਇਸ ਮੌਕੇ ਕਾਂਗਰਸ ਦੀ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕਾ ਬੀਬੀ ਕਰਨ ਕੌਰ ਬਰਾੜ ਦੀ ਮੌਜੂਦਗੀ ਵਿਚ ਬਲਜਿੰਦਰ ਸਿੰਘ ਨੇ ਅਹੁਦਾ ਸੰਭਾਲਿਆ। ਸਮੂਹ ਅਹੁਦੇਦਾਰਾਂ ਵਲੋਂ ਨਵ ਨਿਯੁਕਤ ਸਕੱਤਰ ਬਲਜਿੰਦਰ ਸਿੰਘ ਦੀ ਨਿਯੁਕਤੀ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਮਾਰਕੀਟ ਕਮੇਟੀ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ, ਜ਼ਿਲ੍ਹਾ ਪ੍ਰਧਾਨ ਕਲਗਾ ਸਿੰਘ, ਮਾਰਕੀਟ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਹਰਪ੍ਰੀਤ ਸਿੰਘ, ਮਾਰਕੀਟ ਕਮੇਟੀ ਮਲੋਟ ਦੇ ਸਕੱਤਰ ਗੁਰਪ੍ਰੀਤ ਸਿੰਘ ਸਿੱਧੂ, ਤਪਾ ਦੇ ਸਕੱਤਰ ਸੁਖਚੈਨ ਸਿੰਘ ਰੌਂਤਾ, ਰਿਟਾਇਰਡ ਸਕੱਤਰ ਗੁਰਚਰਨ ਸਿੰਘ, ਜਗਰੂਪ ਸਿੰਘ, ਮੱਖਣ ਸਿੰਘ, ਸੁਖਪਾਲ ਸਿੰਘ ਬਰਾੜ, ਕਲਗਾ ਸਿੰਘ, ਅਵਤਾਰ ਸਿੰਘ ਬਰਾੜ, ਲੇਖਾਕਾਰ ਗੁਰਮੇਲ ਸਿੰਘ, ਵਰਿੰਦਰ ਸਿੰਘ, ਸੁਪਰਡੈਂਟ ਮੰਡੀ ਬੋਰਡ ਬਲਜਿੰਦਰ ਸਿੰਘ ਸਮੇਤ ਹੋਰ ਹਾਜ਼ਰ ਸਨ।
Powered by Blogger.