ਪੁਲਸ ਥਾਣਾ ਠੁੱਲੀਵਾਲ ਵੱਲੋਂ ਚਾਰ ਨੌਜਵਾਨਾਂ ਕੋਲੋਂ 1300 ਗੋਲੀਆਂ ਬਰਾਮਦ

 

ਮਹਿਲ ਕਲਾਂ (ਪ੍ਰਦੀਪ ਸਿੰਘ ਲੋਹਗੜ੍ਹ)ਐਸ.ਐਸ.ਪੀ ਬਰਨਾਲਾ ਸੰਦੀਪ ਗੋਇਲ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਡੀਐੱਸਪੀ ਮਹਿਲ ਕਲਾਂ ਕੁਲਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੁਲਸ ਥਾਣਾ ਠੁੱਲੀਵਾਲ ਦੇ ਐੱਸ ਐੱਚ ਓ ਗੁਰਤਾਰ ਸਿੰਘ ਦੀ ਅਗਵਾਈ ਹੇਠ ਚਾਰ ਨੌਜਵਾਨਾਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਸ ਥਾਣਾ ਠੁੱਲੀਵਾਲ ਦੇ ਮੁੱਖ ਅਫਸਰ ਗੁਰਤਾਰ ਸਿੰਘ ਨੇ ਦੱਸਿਆ ਕਿ ਮੁਖ਼ਬਰ ਦੀ ਇਤਲਾਹ ‘ਤੇ ਸੁਖਵਿੰਦਰ ਸਿੰਘ ਅਤੇ ਰਾਜ ਕੁਮਾਰ ਤੋਂ 900 ਗੋਲੀਆਂ ਅਤੇ ਗੁਰਸੇਵਕ ਸਿੰਘ ਅਤੇ ਬਲਵੀਰ ਸਿੰਘ ਤੋਂ 450 ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ ਦੋਸ਼ੀਆਂ ਖ਼ਿਲਾਫ਼ ਅ/ਧ 22, 25 ਐੱਨ ਡੀ ਪੀ ਐੱਸ ਐਕਟ ਅਧੀਨ ਥਾਣਾ ਠੁੱਲੀਵਾਲ ਵਿਖੇ ਮੁਕੱਦਮਾ ਦਰਜ ਕੀਤਾ ਹੈ। ਇਸ ਮੌਕੇ ਥਾਣੇਦਾਰ ਸਤਪਾਲ ਸਿੰਘ, ਥਾਣੇਦਾਰ ਮਨਜੀਤ ਸਿੰਘ, ਹੌਲਦਾਰ ਸਾਹਿਬ ਸਿੰਘ, ਸੀਨੀਅਰ ਸਿਪਾਹੀ ਪੂਨਮਜੀਤ ਸਿੰਘ, ਗੁਰਦੀਪ ਸਿੰਘ ਆਦਿ ਹਾਜ਼ਰ ਸਨ।
Powered by Blogger.