ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

 

ਮਹਿਲ ਕਲਾਂ (ਪ੍ਰਦੀਪ ਸਿੰਘ ਲੋਹਗੜ੍ਹ) ਭਗਤ ਰਵੀਦਾਸ ਜੀ ਦੇ 644 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਲੋਹਗੜ੍ਹ ਵਿਖੇ ਗੁਰਦੁਆਰਾ ਭਗਤ ਰਵੀਦਾਸ ਜੀ ਕਮੇਟੀ ਵੱਲੋਂ ਪਿੰਡ ਵਾਸੀਆਂ ਦੇ ਸਹਿਯੋਗ ਦੇ ਨਾਲ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਪ੍ਰਧਾਨ ਹਰਬੰਸ ਸਿੰਘ ਲੋਹਗੜ੍ਹ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ ਇਹ ਨਗਰ ਕੀਰਤਨ ਵੱਖ ਵੱਖ ਪੜਾਵਾਂ ਤੋ ਦੀ ਹੁੰਦਾ ਹੋਇਆ ਸਾਮ ਨੂੰ ਭਗਤ ਰਵੀਦਾਸ ਗੁਰਦੁਆਰਾ ਸਾਹਿਬ ਵਿਖੇ ਆ ਕੇ ਸੰਪੰਨ ਹੋਇਆ। ਇਸ ਵਿੱਚ ਕਵੀਸ਼ਰੀ ਰਾਜਵੀਰ ਸਿੰਘ ਲੋਪੋ ਅਤੇ ਧਰਮਪਾਲ ਸਿੰਘ ਛਾਪਾ ਨੇ ਭਗਤ ਰਵੀਦਾਸ ਜੀ ਦੇ ਜੀਵਨ ਤੇ ਚਾਨਣਾ ਪਾਉਂਦੇ ਹੋਏ ਸੰਗਤਾਂ ਨੂੰ ਉਨ੍ਹਾਂ ਦੀ ਸਿੱਖਿਆਵਾ ਤੋਂ ਚੱਲਣ ਦੀ ਅਪੀਲ ਕੀਤੀ। ਇਸ ਮੌਕੇ ਹਰਨੇਕ ਸਿੰਘ, ਭਾਈ ਮਹਿੰਦਰ ਸਿੰਘ, ਫੌਜੀ ਬਲਜੀਤ ਸਿੰਘ, ਡਾ. ਅਮਿੰਤਪਾਲ ਸਿੰਘ, ਬੰਤ ਸਿੰਘ ਦੇਹੜ, ਬਲਜੀਤ ਸਿੰਘ, ਡਾ. ਬਲਦੇਵ ਸਿੰਘ, ਪ੍ਰਦੀਪ ਸਿੰਘ ਲੋਹਗੜ੍ਹ, ਅਮਰਜੀਤ ਸਿੰਘ ਹੈਪੀ, ਕੁਲਦੀਪ ਸਿੰਘ, ਭੋਲਾ ਸਿੰਘ ਚੰਬਰ, ਏਕਮ ਸਿੰਘ, ਸੂਬੇਦਾਰ ਭੋਲਾ ਸਿੰਘ ਆਦਿ ਹਾਜ਼ਰ ਸਨ।
Powered by Blogger.