ਗੁਰਦੁਆਰਾ ਭਗਤ ਰਵਿਦਾਸ ਵਿਖੇ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਮਰਪਿਤ 'ਚ ਧਾਰਮਿਕ ਸਮਾਗਮ

 ਮਹਿਲ ਕਲਾਂ (ਪ੍ਰਦੀਪ ਸਿੰਘ ਲੋਹਗੜ੍ਹ)
ਗੁਰਦੁਆਰਾ ਭਗਤ ਰਵੀਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਤਿੰਨ ਰੋਜ਼ਾ ਧਾਰਮਿਕ ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਿੰਡ ਵਾਸੀਆਂ ਦੇ ਸਹਿਯੋਗ ਦੇ ਨਾਲ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਹਰਨੇਕ ਸਿੰਘ ਭਾਈ ਧਰਮਪਾਲ ਸਿੰਘ ਛਾਪਾ ਤੇ ਭਾਈ ਗੁਰਬਚਨ ਸਿੰਘ ਛਾਪਾ ਨੇ ਮਨੋਹਰ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ। ਕਮੇਟੀ ਦੇ ਪ੍ਰਧਾਨ ਹਰਬੰਸ ਸਿੰਘ ਲੋਹਗੜ੍ਹ,ਖਜਾਨਚੀ ਮੁਹਿੰਦਰ ਸਿੰਘ, ਡਾ. ਅਮਿੰਤਪਾਲ ਸਿੰਘ ਨੇ ਭਗਤ ਰਵੀਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਦਿੰਦੇ ਹੋਏ ਸੰਗਤਾਂ ਨੂੰ ਕਿਹਾ ਕੀ ਸਾਨੂੰ ਜਾਤ ਪਾਤ ਤੋਂ ਉੱਤੇ ਉੱਠ ਕੇ ਇਹੋ ਜਿਹੇ ਧਾਰਮਿਕ ਸਮਾਗਮ ਕਰਵਾਉਣੇ ਚਾਹੀਦੇ ਹਨ ਤੇ ਸਾਨੂੰ ਗੁਰੂ ਰਵਿਦਾਸ ਜੀ ਦੇਰ ਦੱਸੇ ਰਾਹ ਤੇ ਚੱਲਣਾ ਚਾਹੀਦਾ ਹੈ। ਕਮੇਟੀ ਵੱਲੋਂ ਵੱਖ ਵੱਖ ਸ਼ਖ਼ਸੀਅਤਾਂ ਤੇ ਦਾਨੀ ਸੱਜਣਾਂ ਨੂੰ ਵਿਸ਼ੇਸ਼ ਤੌਰ ਤੇ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ। ਇਸ ਸਮੇਂ ਫੌਜੀ ਤਰਸੇਮ ਸਿੰਘ, ਬਲਜੀਤ ਸਿੰਘ ਫੌਜੀ, ਡਾ ਬਲਦੇਵ ਸਿੰਘ, ਬੰਤ ਸਿੰਘ ਦੇਹੜ, ਭੋਲਾ ਸਿੰਘ, ਪ੍ਰਦੀਪ ਸਿੰਘ ਲੋਹਗੜ੍ਹ, ਸੂਬੇਦਾਰ ਭੋਲਾ ਸਿੰਘ, ਅਮਰਜੀਤ ਸਿੰਘ ਹੈਪੀ, ਏਕਮ ਸਿੰਘ, ਬਲਜੀਤ ਸਿੰਘ ਬਿੱਲੂ, ਬਲਜੀਤ ਸਿੰਘ ਦੇਹੜ, ਹਰਮੇਲ ਸਿੰਘ ਮੇਲੀ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਸ਼ਾਮਿਲ ਹੋਈ।
Powered by Blogger.