ਮਨਰੇਗਾ ਮਜ਼ਦੂਰ ਯੂਨੀਅਨ ਸੀਟੂ ਵੱਲੋਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ

 

ਮਹਿਲ ਕਲਾਂਂ(ਪ੍ਰਦੀਪ ਸਿੰਘ ਲੋਹਗੜ੍ਹ)- ਮਨਰੇਗਾ ਮਜ਼ਦੂਰ ਯੂਨੀਅਨ ਸੀਟੂ ਦੇ ਜ਼ਿਲ੍ਹਾ ਆਗੂ ਬਲਜਿੰਦਰ ਕੌਰ ਠੁੱਲੀਵਾਲ ਦੀ ਅਗਵਾਈ ਹੇਠ ਪਿੰਡ ਠੁੱਲੀਵਾਲ ਵਿਖੇ ਮਨਰੇਗਾ ਮਜ਼ਦੂਰਾਂ ਵੱਲੋਂ ਕੇਂਦਰ ਸਰਕਾਰ ਦੇ ਤਿੰਨਾਂ ਲਿਆਂਦੇ ਲੋਕ ਵਿਰੋਧੀ ਖੇਤੀ ਕਾਨੂੰਨਾਂ ਨੂੰ ਰੱਦ ਕਰਨ, ਮਨਰੇਗਾ ਮਜ਼ਦੂਰਾਂ ਦੇ ਪਿਛਲੇ ਦਸੰਬਰ ਮਹੀਨੇ ਤੋਂ ਕਿਤੇ ਕੰਮ ਤੇ ਮਾਣ ਭੱਤੇ ਵੀ ਰਾਸ਼ੀ ਖਾਤਿਆਂ ਵਿੱਚ ਭੇਜਣ ਮਜ਼ਦੂਰ ਦੀ ਦਿਹਾੜੀ 263 ਰੁਪਏ ਪ੍ਰਤੀ ਦਿਨ ਦੀ ਬਜਾਏ 700 ਰੁਪਏ ਕਰਨ ਅਤੇ ਮਨਰੇਗਾ ਮਜ਼ਦੂਰਾਂ ਨੂੰ 100 ਦਿਨ ਕੰਮ ਦੇਣ ਦੀ ਬਜਾਏ ਪੂਰਾ ਸਾਲ ਕੰਮ ਦੇਣ ਦੀ ਮੰਗ ਨੂੰ ਲੈ ਕੇ ਕੇਂਦਰ ਤੇ ਰਾਜ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਤੁਰੰਤ ਮਜ਼ਦੂਰਾਂ ਦੀਆਂ ਮੰਗਾਂ ਮੰਨਣ ਦੀ ਮੰਗ ਕੀਤੀ। ਇਸ ਮੌਕੇ ਜਥੇਬੰਦੀ ਦੀ ਜ਼ਿਲ੍ਹਾ ਆਗੂ ਬਲਜਿੰਦਰ ਕੌਰ ਠੁੱਲੀਵਾਲ ਨੇ ਕਿਹਾ ਕਿ ਇਕ ਪਾਸੇ ਤਾਂ ਕੇਂਦਰ ਸਰਕਾਰ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਵਧੇਰੇ ਸਹੂਲਤਾਂ ਦੇਣ ਦੇ ਵੱਡੇ ਵੱਡੇ ਦਾਅਵੇ ਕਰਦੀ ਨਹੀਂ ਥੱਕਦੀ ਪਰ ਦੂਜੇ ਪਾਸੇ ਲਗਾਤਾਰ ਸੰਵਿਧਾਨ ਨਾਲ ਛੇੜਛਾੜ ਕਰ ਕੇ ਕਿਰਤ ਕਾਨੂੰਨਾਂ ਨੂੰ ਤੋੜ ਕੇ ਨਵੇਂ ਨਵੇਂ ਕਾਨੂੰਨ ਲਿਆ ਕੇ ਕਿਸਾਨਾਂ ਤੇ ਮਜ਼ਦੂਰਾਂ ਦੇ ਖੇਤੀਬਾੜੀ ਧੰਦੇ ਅਤੇ ਰੁਜ਼ਗਾਰ ਖੋਹੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਤੇ ਰਾਜ ਸਰਕਾਰਾਂ ਹਮੇਸ਼ਾ ਹੀ ਕਿਸਾਨ ਤੇ ਮਜ਼ਦੂਰ ਵਿਰੋਧੀ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਦੂਜੇ ਪਾਸੇ ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਬੇਰੁਜ਼ਗਾਰ ਮਜ਼ਦੂਰਾਂ ਪੱਖੀ ਕੋਈ ਠੋਸ ਕਦਮ ਨਹੀਂ ਚੁੱਕੇ ਜਾ ਰਹੇ। ਜਿਸ ਕਰਕੇ ਅੱਜ ਪੰਜਾਬ ਦੇ ਮਜ਼ਦੂਰ ਨੂੰ ਰੁਜ਼ਗਾਰ ਨਾ ਮਿਲਣ ਕਾਰਨ ਉਨ੍ਹਾਂ ਦੇ ਚੁੱਲ੍ਹੇ ਠੰਢੇ ਹੋਣ ਕਾਰਨ ਭੁੱਖਮਰੀ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਸਾਨੂੰ ਸਾਰਿਆਂ ਨੂੰ ਕਿਸਾਨ ਤੇ ਮਜ਼ਦੂਰ ਏਕਤਾ ਕਰਕੇ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਚੱਲ ਰਹੇ ਕਿਸਾਨ ਅੰਦੋਲਨ ਦੋ ਹਿੱਸਾ ਬਣਨ ਲਈ ਅੱਗੇ ਆਉਣਾ ਚਾਹੀਦਾ। ਉਨ੍ਹਾਂ ਇਸ ਮੌਕੇ ਕੇਂਦਰ ਤੇ ਰਾਜ ਸਰਕਾਰਾਂ ਪਾਸੋਂ ਮੰਗ ਕੀਤੀ। ਤਿੱਨ ਲਿਆਂਦੇ ਲੋਕ ਵਿਰੋਧੀ ਖੇਤੀ ਕਾਨੂੰਨਾਂ ਨੂੰ ਤੁਰੰਤ ਰੱਦ ਕੀਤਾ ਜਾਵੇ, ਮਨਰੇਗਾ ਮਜ਼ਦੂਰਾਂ ਦੇ ਦਸੰਬਰ ਮਹੀਨੇ ਤੋਂ ਕੀਤੇ ਕੰਮ ਦੇ ਬਕਾਏ ਤੁਰੰਤ ਮਜ਼ਦੂਰਾਂ ਦੇ ਖਾਤਿਆਂ ਵਿੱਚ ਭੇਜੇ ਜਾਣ, ਮਜ਼ਦੂਰ ਨੂੰ ਉਜ਼ਰਤਾਂ ਅਨੁਸਾਰ ਦਿਹਾੜੀ 263 ਰੁਪਏ ਪ੍ਰਤੀ ਦਿਨ ਦੀ ਬਜਾਏ 700 ਰੁਪਏ ਪ੍ਰਤੀ ਦਿਨ ਮਜ਼ਦੂਰ ਦਿਹਾੜੀ ਦਿੱਤੀ ਜਾਵੇ ਅਤੇ ਮਨਰੇਗਾ ਸਕੀਮ ਤਹਿਤ ਮਜ਼ਦੂਰਾਂ ਨੂੰ 100 ਦਿਨ ਦੇ ਬਜਾਏ ਪੂਰਾ ਸਾਲ ਕੰਮ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਮਜ਼ਦੂਰਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਜਥੇਬੰਦੀ ਮਜ਼ਦੂਰਾਂ ਨੂੰ ਨਾਲ ਲੈ ਕੇ ਅਗਲਾ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗੀ। ਇਸ ਮੌਕੇ ਜਰਨੈਲ ਸਿੰਘ, ਸੁਰਜੀਤ ਸਿੰਘ, ਜੋਗਾ ਸਿੰਘ ,ਬੁੱਧ ਸਿੰਘ ,ਹੰਸਾ ਸਿੰਘ ,ਮਹਿੰਦਰ ਕੌਰ, ਬਲਦੇਵ ਕੌਰ ,ਰਾਜਵਿੰਦਰ ਕੌਰ, ਸੁਰਜੀਤ ਕੌਰ, ਸਿੰਦਰ ਕੌਰ ,ਗੁਰਮੇਲ ਕੌਰ ,ਹਰਬੰਸ ਕੌਰ ,ਮਲਕੀਤ ਕੌਰ, ਪ੍ਰੀਤਮ ਕੌਰ , ਕਿਰਨ ਕੌਰ ,ਵੀਰਪਾਲ ਕੌਰ ,ਮੁਖਤਿਆਰ ਕੌਰ ਇਸ ਤੋਂ ਇਲਾਵਾ ਹੋਰ ਮਜ਼ਦੂਰ ਅੌਰਤਾਂ ਵੀ ਹਾਜ਼ਰ ਸਨ।
Powered by Blogger.