ਪਿੰਡ ਹਮੀਦੀ ਵਿਖੇ ਸਮੂਹ ਗਰਾਮ ਪੰਚਾਇਤ ਨੇ ਪਿੰਡ ਵਿੱਚੋਂ ਕਾਫ਼ਲੇ ਬਣਾ ਕਿਸਾਨ ਅੰਦੋਲਨ ਵਿੱਚ ਭੇਜਣ ਦਾ ਫ਼ੈਸਲਾ ਲਿਆ

 

ਮਹਿਲਕਲਾਂ (ਪ੍ਰਦੀਪ ਸਿੰਘ ਲੋਹਗੜ੍ਹ) ਗੁਰਦੁਆਰਾ ਸਾਹਿਬ ਪਿੰਡ ਹਮੀਦੀ ਵਿਖੇ ਸਮੂਹ ਗ੍ਰਾਮ ਪੰਚਾਇਤ ਦੀ ਹਾਜ਼ਰੀ ਵਿਚ ਪਿੰਡ ਵਾਸੀਆਂ ਬੀ ਕੇ ਯੂ ਡਕੌਂਦਾ, ਬੀਕੇਯੂ ਉਗਰਾਹਾਂ ਵੱਲੋਂ ਦਿੱਲੀ ਵਿਖੇ ਕੇਂਦਰ ਸਰਕਾਰ ਦੇ ਤਿੰਨ ਲਿਆਂਦੇ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਨੂੰ ਲੈ ਕੇ ਬਾਰਡਰਾ ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਹੋਰ ਤੇਜ਼ ਕਰਨ ਲਈ ਇਕ ਮੀਟਿੰਗ ਕਰ ਕੇ ਸਾਂਝਾ ਫ਼ੈਸਲਾ ਲੈਂਦਿਆਂ ਪਿੰਡ ਤੋਂ ਕਿਸਾਨ ਤੁਰੇ ਕਾਫ਼ਲੇ ਨਾਲ ਕਿਸਾਨ ਅੰਦੋਲਨ ਵਿਚ ਭੇਜਣ ਦਾ ਫ਼ੈਸਲਾ ਲਿਆ। ਇਸ ਮੌਕੇ ਪੰਚ ਜਸਵਿੰਦਰ ਸਿੰਘ ਮਾਂਗਟ ,ਪੰਚ ਓਮਨਦੀਪ ਸਿੰਘ ਸੋਹੀ, ਪੰਚ ਅਮਰ ਸਿੰਘ ਚੋਪੜਾ, ਪੰਚ ਅਮਰਜੀਤ ਸਿੰਘ ਢੀਂਡਸਾ, ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਏਕਮ ਸਿੰਘ ਦਿਓਲ, ਸਾਬਕਾ ਸਰਪੰਚ ਦਰਸ਼ਨ ਸਿੰਘ ਰਾਣੂ ਸਮੇਤ ਹੋਰ ਪਿੰਡ ਵਾਸੀਆਂ ਅਤੇ ਮੋਹਤਬਰ ਵਿਅਕਤੀਆਂ ਦੀ ਹਾਜ਼ਰੀ ਵਿੱਚ ਦੋਵਾਂ ਕਿਸਾਨ ਯੂਨੀਅਨਾਂ ਦੇ ਆਗੂਆਂ ਵੱਲੋਂ ਆਪਸੀ ਸਹਿਮਤੀ ਕਰ ਕੇ ਕਿਸਾਨ ਅੰਦੋਲਨ ਵਿਚ ਕਾਫਲੇ ਭੇਜਣ ਦਾ ਫ਼ੈਸਲਾ ਲਿਆ। ਇਸ ਮੌਕੇ ਬੀ ਕੇ ਯੂ ਡਕੌਂਦਾ ਦੇ ਆਗੂ ਪੰਡਤ ਗੋਪਾਲ ਸ਼ਰਮਾ ਜਗਰਾਜ ਸਿੰਘ ਰਾਣੂ ਬੀ ਕੇ ਯੂ ਉਗਰਾਹਾਂ ਦੇ ਆਗੂ ਕੇਵਲ ਸਿੰਘ ਸਾਬਕਾ ਸਰਪੰਚ ਜਗਰੂਪ ਸਿੰਘ ਰਾਣੂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਿਛਲੇ ਦਿਨੀਂ ਤਿੰਨ ਲਿਆਂਦੇ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਤੇ ਬਾਰਡਰਾ ਉੱਪਰ ਲੜੇ ਜਾ ਰਹੇ ਕਿਸਾਨ ਅੰਦੋਲਨ ਨੂੰ ਹੋਰ ਤੇਜ਼ ਕਰਨ ਲਈ ਪੰਚਾਇਤੀ ਨੁਮਾਇੰਦਿਆਂ ਦੀ ਹਾਜ਼ਰੀ ਵਿਚ ਲਏ ਗਏ ਸਾਂਝੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਹੁਣ ਪਿੰਡ ਵਿੱਚੋਂ ਕਿਸਾਨ ਅੰਦੋਲਨ ਵਿਚ ਕਾਫਲੇ ਸਾਂਝੇ ਤੌਰ ਤੇ ਭੇਜੇ ਜਾਣਗੇ ਉਕਤ ਆਗੂਆਂ ਨੇ ਹਰ ਵਰਗ ਦੇ ਲੋਕਾਂ ਨੂੰ ਕਿਸਾਨ ਅੰਦੋਲਨ ਦਾ ਹਿੱਸਾ ਬਣਨ ਦੀ ਅਪੀਲ ਕੀਤੀ ਇਸ ਮੌਕੇ ਪੰਚ ਜਸਵਿੰਦਰ ਸਿੰਘ ਮਾਂਗਟ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਏਕਮ ਸਿੰਘ ਦਿਓਲ ਨੇ ਕਿਹਾ ਕਿ ਸਮੁੱਚੀ ਗ੍ਰਾਮ ਪੰਚਾਇਤ ਤੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਪੂਰੀ ਤਰ੍ਹਾਂ ਡਟ ਕੇ ਕਿਸਾਨ ਅੰਦੋਲਨ ਦੇ ਨਾਲ ਖੜ੍ਹੀ ਹੈ ਅਤੇ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਬੀ ਕੇ ਯੂ ਉਗਰਾਹਾਂ ਦੇ ਆਗੂ ਬਲਰਾਜ ਸਿੰਘ ਮਿਸਤਰੀ ਜਗਦੀਸ਼ ਸਿੰਘ ਦੀਸ਼ਾ ਸਾਬਕਾ ਪੰਚ ਭਜਨ ਸਿੰਘ ਰਾਣੂ ਹਰਸੇਵ ਸਿੰਘ ਬੱਲੂ ਕੁਲਦੀਪ ਸਿੰਘ ਰੰਧਾਵਾ ਗੁਰਜੰਟ ਸਿੰਘ ਬੜਿੰਗ ਗੁਰਮੇਲ ਸਿੰਘ ਰਾਣੂ ਬਲਜੀਤ ਸਿੰਘ ਪੰਚ ਮੱਘਰ ਸਿੰਘ ਨਛੱਤਰ ਸਿੰਘ ਰਾਣੂ ਜਗਸੀਰ ਸਿੰਘ ਚੀਮਾ ਕੇਹਰ ਸਿੰਘ ਤੋਂ ਇਲਾਵਾ ਹੋਰ ਮੋਹਤਬਰ ਅਤੇ ਪਿੰਡ ਵਾਸੀ ਵੀ ਹਾਜ਼ਰ ਸਨ।
Powered by Blogger.