ਪਿੰਡ ਪੰਡੋਰੀ ਵਿਖੇ ਸਿਲਾਈ ਅਤੇ ਪਾਰਲਰ ਟ੍ਰੇਨਿੰਗ ਸੈਂਟਰ ਖੋਲ੍ਹਿਆ

 

ਮਹਿਲ ਕਲਾ (ਪ੍ਰਦੀਪ ਸਿੰਘ ਲੋਹਗੜ੍ਹ) ਯੂਨੀਕ ਹਿਊਮਨ ਰਾਈਟਸ ਐਂਡ ਕੇਅਰ ਆਰਗੇਨਾਈਜ਼ੇਸ਼ਨ ਰਜਿਸਟਰਡ ਲੁਧਿਆਣਾ ਵੱਲੋਂ ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਦੇ ਮੰਤਵ ਨਾਲ ਪਿੰਡ ਪੰਡੋਰੀ ਵਿਖੇ ਸਿਲਾਈ ਅਤੇ ਪਾਰਲਰ ਸਿਖਲਾਈ ਸੈਂਟਰ ਖੋਲ੍ਹਿਆ ਗਿਆ । ਸੈਂਟਰ ਦਾ ਉਦਘਾਟਨ ਮੈਡਮ ਅਮਨਪ੍ਰੀਤ ਕੌਰ ਨੇ ਰੀਬਨ ਕੱਟ ਕੇ ਕੀਤਾ। ਇਸ ਮੌਕੇ ਸੰਸਥਾ ਦੇ ਕੰਮਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਪਰਵਾਈਜ਼ਰ ਕੁਲਦੀਪ ਸਿੰਘ ਨੇ ਦੱਸਿਆ ਕਿ ਸੰਸਥਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਤਲਵੰਡੀ ਦੀ ਅਗਵਾਈ ਹੇਠ ਪਿੰਡਾਂ ਵਿਚ ਲੜਕੀਆਂ ਨੂੰ ਸਿਲਾਈ ਅਤੇ ਬਿਊਟੀ ਪਾਰਲਰ ਦੀ ਟ੍ਰੇਨਿੰਗ ਦੇਣ ਲਈ ਇਸ ਤਰ੍ਹਾਂ ਦੇ ਸੈਂਟਰ ਖੋਲ੍ਹੇ ਜਾਂਦੇ ਹਨ ਅਤੇ ਇਨ੍ਹਾਂ ਸੈਂਟਰਾਂ ਵਿੱਚ ਮਾਹਿਰ ਸਿਲਾਈ ਟੀਚਰਾਂ ਵੱਲੋਂ 45 ਦਿਨਾਂ ਦੀ ਟ੍ਰੇਨਿੰਗ ਦਿੱਤੀ ਜਾਂਦੀ ਹੈ ਅਤੇ ਸਿਖਿਆਰਥਣਾਂ ਨੂੰ ਸਰਟੀਫਿਕੇਟ ਵੀ ਦਿੱਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਕੱਪੜਿਆਂ ਦੀ ਸਿਲਾਈ ਅਤੇ ਬਿਊਟੀ ਪਾਰਲਰ ਦਾ ਕੰਮ ਸਿੱਖਣ ਵਾਲੀਆਂ ਲੜਕੀਆਂ ਦੀ ਗਿਣਤੀ ਅਤੇ ਮੰਗ ਦੇ ਆਧਾਰ 'ਤੇ ਕੁਝ ਪਿੰਡਾਂ ਵਿੱਚ ਇਹ ਸੈਂਟਰ ਲੰਮਾ ਸਮਾਂ ਵੀ ਚਲਾਇਆ ਜਾਂਦਾ ਹੈ । ਇਸ ਮੌਕੇ ਮੈਡਮ ਗੁਰਪ੍ਰੀਤ ਕੌਰ ਕੰਮੋ, ਜਸਪ੍ਰੀਤ ਸਿੰਘ ਪੰਡੋਰੀ ਆਦਿ ਵੀ ਹਾਜ਼ਰ ਸਨ।
Powered by Blogger.