ਸ੍ਰੀ ਗੁਰੂ ਰਵਿਦਾਸ ਜੀ ਨੇ ਆਪਣਾ ਪੂਰਾ ਜੀਵਨ ਸਾਦਗੀ ਭਰਿਆ ਬਿਤਾਇਆ : ‘ਕਾਕਾ ਬਰਾੜ’

 

ਸ੍ਰੀ ਮੁਕਤਸਰ ਸਾਹਿਬ (ਅਰੋੜਾ): ਸਥਾਨਕ ਗੋਨਿਆਣਾ ਰੋਡ ਸਥਿਤ ਸ੍ਰੀ ਗੁਰੂ ਰਵਿਦਾਸ ਮੰਦਿਰ ਵਿਖੇ ਸ੍ਰੀ ਗੁਰੂ ਰਵਿਦਾਸ ਵਿਕਾਸ ਸਭਾ ਅਤੇ ਨੌਜਵਾਨ ਪ੍ਰਭਾਤ ਫੇਰੀ ਸਭਾ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਦੌਰਾਨ ਮੰਦਿਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਵੀ ਪਾਏ ਗਏ। ਇਸ ਮੌਕੇ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਜਗਦੇਵ ਸਿੰਘ ਬਾਂਮ ਅਤੇ ਸੀਨੀਅਰ ਆਗੂ ਜਗਦੀਪ ਸਿੰਘ ‘ਕਾਕਾ ਬਰਾੜ’ ਨੇ ਮੰਦਿਰ ਵਿਖੇ ਪਹੰੁਚਕੇ ਜਿੱਥੇ ਗੁਰੂ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਉੱਥੇ ਹੀ ਪੂਰੀ ਸੰਗਤ ਨੂੰ ਇਸ ਦਿਨ ਦੀ ਵਧਾਈ ਦਿੱਤੀ। ਇਸ ਮੌਕੇ ਆਪਣੇ ਸੰਬੋਧਨ ’ਚ ਜਿਲ੍ਹਾ ਪ੍ਰਧਾਨ ਜਗਦੇਵ ਸਿੰਘ ਬਾਂਮ ਅਤੇ ਸੀਨੀਅਰ ਆਗੂ ਜਗਦੀਪ ਸਿੰਘ ‘ਕਾਕਾ ਬਰਾੜ’ ਨੇ ਆਖਿਆ ਕਿ ਸ੍ਰੀ ਗੁਰੂ ਰਵਿਦਾਸ ਜੀ 15ਵੀਂ ਸਦੀ ਦੇ ਇੱਕ ਮਹਾਨ, ਦਾਰਸ਼ਨਿਕ, ਕਵੀ, ਸਮਾਜ ਸੁਧਾਰਕ ਅਤੇ ਭਗਵਾਨ ਤੇ ਅਨੁਯਾਈ ਸਨ। ਉਹ ਇੱਕ ਬਹੁਤ ਹੀ ਮਹਾਨ ਨਿਰਗੁਣ ਸੰਪ੍ਰਾਦਿ ਦੇ ਸੰਤ ਸਨ ਜਿਨ੍ਹਾਂ ਨੇ ਉੱਤਰ ਭਾਰਤ ਭਗਤੀ ਅੰਦੋਲਨ ਦੀ ਅਗਵਾਈ ਕੀਤੀ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕਈ ਭਗਤੀ ਅਤੇ ਸਮਾਜਿਕ ਸੰਦੇਸ਼ਾਂ ਨੂੰ ਆਪਣੇ ਲੇਖਣ ਦੇ ਜਰਿਏ ਆਪਣੇ ਭਗਤਾਂ ਅਤੇ ਸਮਾਜ ਦੇ ਲੋਕਾਂ ਦੇ ਲਈ ਈਸ਼ਵਰ ਦੇ ਪ੍ਰਤਿ ਪ੍ਰੇਮ ਭਾਵ ਨੂੰ ਦਰਸਾਇਆ। ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਹਮੇਸ਼ਾ ਸਾਦਾ ਜੀਵਨ ਬਤਾਇਆ ਅਤੇ ਸਮਾਜ ਦੇ ਲੋਕਾਂ ਨੂੰ ਵੀ ਇੱਕ ਵਧੀਆਂ ਸੇਧ ਦਿੱਤੀ। ਉਨ੍ਹਾਂ ਗੁਰੂ ਜੀ ਦੇ ਦਿਖਾਏ ਰਸਤੇ ’ਤੇ ਚੱਲਣ ਲਈ ਸਭ ਨੂੰ ਅਪੀਲ ਕੀਤੀ। ਇਸ ਮੌਕੇ ਵਿਕਾਸ ਸਭਾ ਦੇ ਪ੍ਰਧਾਨ ਮਦਨ ਸਿੰਘ ਨੇ ਆਈ ਹੋਈ ਸੰਗਤ ਦਾ ਧੰਨਵਾਦ ਕਰਦਿਆਂ ਆਮ ਆਦਮੀ ਪਾਰਟੀ ਦੇ ਜਿਲ੍ਹਾਂ ਪ੍ਰਧਾਨ ਜਗਦੇਵ ਸਿੰਘ ਬਾਂਮ ਅਤੇ ਜਗਦੀਪ ਸਿੰਘ ‘ਕਾਕਾ ਬਰਾੜ’ ਨੰੂ ਗੁਰੂ ਮਹਾਰਾਜ ਦੀ ਹਾਜ਼ਰੀ ਵਿੱਚ ਸਿਰੋਪਾ ਭੇਂਟ ਕੀਤਾ। ਇਸ ਮੌਕੇ ਅਤੁੱਟ ਲੰਗਰ ਵਰਤਾਇਆ ਗਿਆ। ਇਸ ਮੌਕੇ ਕੌਂਸਲਰ ਗੁਰਬਿੰਦਰ ਕੌਰ ਪਤੰਗਾ, ਪਾਠੀ ਸਵਰਨ ਸਿੰਘ, ਬਲਜਿੰਦਰ ਸਿੰਘ, ਸੋਨੂੰ ਸਿੰਘ, ਹਰਪ੍ਰੀਤ ਸਿੰਘ, ਭਿੰਦਰ ਸਿੰਘ, ਬਲਵਿੰਦਰ ਸਿੰਘ, ਪਿ੍ਰੰ : ਇੰਦਰ ਸਿੰਘ, ਜਲੌਰ ਸਿੰਘ, ਅਮਰਜੀਤ ਸਿੰਘ, ਮਨਜੀਤ ਨਾਹਰ, ਕੁਲਵੀਰ ਸਿੰਘ, ਵਿੱਕੀ ਨਾਹਰ ਆਦਿ ਵੱਡੀ ਗਿਣਤੀ ’ਚ ਸੰਗਤ ਮੌਜੂਦ ਸੀ।
Powered by Blogger.