ਪ੍ਰਕਾਸ ਪੁਰਬ ਨੂੰ ਸਮਰਪਿਤ ਪਿੰਡ ਲੋਹਗੜ੍ਹ ਵਿਖੇ ਧਾਰਮਿਕ ਸਮਾਗਮ ਕਰਵਾਇਆ

 

ਮਹਿਲ ਕਲਾਂ (ਪ੍ਰਦੀਪ ਸਿੰਘ ਲੋਹਗੜ੍ਹ) ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਪਿੰਡ ਲੋਹਗੜ੍ਹ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਤਿੰਨ ਦਿਨ ਰੁਦਨ ਤਿੰਨੋਂ ਰੋਜ਼ਾ ਧਾਰਮਿਕ ਸਮਾਗਮ ਡਾ ਭੀਮ ਰਾਓ ਵੈੱਲਫੇਅਰ ਕਲੱਬ ਗਰਾਮ ਪੰਚਾਇਤ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ । ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਮਹੰਤ ਚਮਕੌਰ ਸਿੰਘ ਜੀ ਲੋਗੜ ਵਾਲੇ ਦੇ ਰਾਗੀ ਜਥੇ ਨੇ ਮਨੋਹਰ ਕੀਰਤਨ ਦਆਰਾ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਪੋਡਰੀ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਊਚ ਨੀਚ ਦਾ ਭੇਦਭਾਦ ਭਾਵ ਨੂੰ ਖ਼ਤਮ ਕਰ ਕੇ ਬਰਾਬਰ ਦਾ ਸਮਾਜ ਸਿਰਜਣ ਦਾ ਸੰਦੇਸ਼ ਦਿੱਤਾ ਹੈ। ਸਾਨੂੰ ਉਨ੍ਹਾਂ ਦੀ ਯਾਦ ਚ ਵਿਸ਼ਾਲ ਧਾਰਮਿਕ ਸਮਾਗਮ ਕਰਵਾ ਕੇ ਉਨ੍ਹਾਂ ਦੇ ਵਿਚਾਰਾਂ ਨੂੰ ਘਰ ਘਰ ਤੱਕ ਲੈ ਕੇ ਜਾਣਾ ਸਮੇਂ ਮੁੱਖ ਲੋੜ ਹੈ। ਬੀਬੀ ਹਰਚੰਦ ਕੌਰ ਘਨੌਰੀ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ ਲੱਖ ਵਧਾਈਆਂ ਦਿੰਦੇ ਕਿਹਾ ਕਿ ਸਾਨੂੰ ਜਾਤ ਪਾਤ ਤੋਂ ਉੱਠ ਉੱਤੇ ਉੱਠ ਕੇ ਇਹੋ ਜਿਹੇ ਧਾਰਮਿਕ ਸਮਾਗਮ ਕਰਵਾਉਣੇ ਚਾਹੀਦੇ ਸਨ। ਬੀਬੀ ਘਨੌਰੀ ਨੇ ਡਾ ਭੀਮ ਰਾਓ ਵੈੱਲਫੇਅਰ ਕਲੱਬ ਨੂੰ ਦੋ ਲੱਖ ਚੈਕ ਦਿੱਤਾ। ਗਰਮੇਲ ਸਿੰਘ ਮੌੜ ਨੇ ਕਿਹਾ ਕਿ ਕਾਂਸੀ ਰਵੀਦਾਸ ਜੀ 15 ਵੀ ਸਦੀ ਦੇ ਇਕ ਮਹਾਨ ਦਾਰਸ਼ਨਿਕ, ਕਵੀ,ਸਮਾਜ ਸੁਧਾਰਕ ਅਤੇ ਭਗਵਾਨ ਨੇ ਅਨੁਯਾਦੀ ਸਨ। ਇਸ ਸਮੇਂ ਗੁਰਵਿੰਦਰ ਸਿੰਘ ਰਿੰਕੂ, ਅਮਨਦੀਪ ਸਿੰਘ, ਗਰਮੇਲ ਸਿੰਘ, ਸਰਪੰਚ ਦਿਲਬਾਗ ਸਿੰਘ, ਪੰਚ ਨਿਰਮਲ ਸਿੰਘ, ਗੁਰਪ੍ਰੀਤ ਸਿੰਘ, ਸੂਬੇਦਾਰ ਹਰਵਿੰਦਰ ਸਿੰਘ, ਹਰਪਾਲ ਸਿੰਘ, ਗਰਜੰਟ ਸਿੰਘ ਸੋਪਲ ਜਸਮੇਲ ਸਿੰਘ ਆਦਿ ਹਾਜ਼ਰ ਸਨ।
Powered by Blogger.