ਨਗਰ ਕੌਂਸਲ ਚੋਣਾਂ ‘ਚ ਪੰਜਾਬ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੇ ਹੱਕ ਚ ਫਤਵਾ ਦੇ ਕੇ ਕਾਂਗਰਸ ਦੀਆਂ ਵਿਕਾਸ ਪੱਖੀ ਨੀਤੀਆਂ ਤੇ ਮੋਹਰ ਲਾਈ -ਗੁਰਮੇਲ ਸਿੰਘ ਮੌੜ

 

ਮਹਿਲ ਕਲਾਂ (ਪਰਦੀਪ ਸਿੰਘ ਲੋਹਗੜ੍ਹ) ਬਰਨਾਲਾ ਸ਼ਹਿਰ ਵਾਸੀਆਂ ਵੱਲੋਂ ਸ਼ਹਿਰ ਦੇ ਕਰਵਾਏ ਵਿਕਾਸ ਤੇ ਮੋਹਰ ਲਗਾਉਂਦਾ ਨਗਰ ਕੌਂਸਲ ਚੋਣਾਂ ਚ ਕਾਂਗਰਸੀ ਉਮੀਦਵਾਰਾਂ ਨੂੰ ਫਤਵਾ ਦਿੰਦਿਆਂ ਪਾਰਟੀ ਦੇ ਹੱਥ ਮਜ਼ਬੂਤ ਕੀਤੇ ਹਨ ਤੇ ਕੈਪਟਨ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੇ ਮੋਹਰ ਲਗਾਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਤੇ ਸਮਾਜ ਸੇਵੀ ਗੁਰਮੇਲ ਸਿੰਘ ਮੌੜ ਨੇ ਪੱਤਰਕਾਰਾਂ ਨਾਲ ਸਾਂਝੇ ਕੀਤੇ। ਹਾਲ ਹੀ ਵਿਚ ਹੋਈਆਂ ਨਗਰ ਪੰਚਾਇਤ ਦੀਆਂ ਚੋਣਾਂ ਚ ਕਾਂਗਰਸ ਪਾਰਟੀ ਦੀ ਹੂੰਝਾ ਫੇਰ ਹੋਈ ਜਿੱਤ ਨੇ ਸਿੱਧ ਕਰ ਦਿੱਤਾ ਹੈ ਕਿ2022 ਵਿੱਚ ਫਿਰ ਤੋਂ ਕਾਂਗਰਸ ਸਰਕਾਰ ਪੰਜਾਬ ਦੀ ਸੱਤਾ ਤੇ ਕਾਬਜ਼ ਹੋਵੇਗੀ ਕਿਉਂਕਿ ਪੰਜਾਬ ਦੇ ਲੋਕ ਕੈਪਟਨ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹਨ। ਉਨ੍ਹਾਂ ਕਿਹਾ ਕਿ ਮਹਾਰਾਜਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ 2022 ਦੀਆਂ ਚੋਣਾਂ ਪੰਜਾਬ ਸਬੰਧੀ ਚੋਣਾਂ ਵਿਚ ਲੋਕ ਕਾਂਗਰਸ ਪਾਰਟੀ ਨੂੰ ਵੱਡਾ ਫਤਵਾ ਦੇ ਕੇ ਦੁਬਾਰਾ ਸਰਕਾਰ ਬਣਾਉਣਗੇ। ਕੈਪਟਨ ਅਮਰਿੰਦਰ ਸਿੰਘ ਦੇ ਰਾਜ ਵਿੱਚ ਹਰ ਵਰਗ ਪੂਰੀ ਤਰ੍ਹਾਂ ਖੁਸ਼ ਹੈ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਦੀਆਂ ਲੋਕ ਮਾਰੂ ਤੇ ਕਿਸਾਨ ਮਾਰੂ ਵਿਰੋਧੀ ਨੀਤੀਆਂ ਨੂੰ ਸੂਬੇ ਚ ਉਸ ਦਾ ਆਧਾਰ ਖ਼ਤਮ ਕਰਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਚੋਣਾਂ ਵਿੱਚ ਲੋਕਾਂ ਨੇ ਕਾਂਗਰਸ ਪਾਰਟੀ ਨੂੰ ਜਿਤਾ ਕੇ ਸਰਦਾਰ ਕੇਵਲ ਸਿੰਘ ਢਿੱਲੋਂ ਨੂੰ ਅਗਾਮੀ ਵਿਧਾਨ ਸਭਾ ਚੋਣਾਂ ਚ ਆਪਣਾ ਵਿਧਾਇਕ ਚੁਣਨ ਦਾ ਮਨ ਬਣਾ ਲਿਆ ਹੈ। ਇਸ ਮੌਕੇ ਉਨ੍ਹਾਂ ਨਾਲ ਗੁਰਜੰਟ ਸਿੰਘ ਸੋਢਾ, ਮੋਹਨ ਸਿੰਘ ਵਿਧਾਤੇ, ਜਸਵਿੰਦਰ ਸਿੰਘ ਜੱਸੀ, ਇਕਬਾਲ ਸਿੰਘ, ਸੁਰਜੀਤ ਸਿੰਘ ,ਮਹਿੰਦਰ ਸਿੰਘ ਵਧਾਤੇ, ਜਗਪਾਲ ਸਿੰਘ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।
Powered by Blogger.