ਸ਼ਹੀਦ ਰਹਿਮਤ ਅਲੀ ਵਜੀਦਕੇ ਦੇ ਸ਼ਹੀਦੀ ਦਿਹਾੜ੍ਹੇ ਨੂੰ ਸਮਰਪਿਤ ਖ਼ੂਨਦਾਨ ਕੈਂਪ 24 ਨੂੰ

 

ਮਹਿਲ ਕਲਾਂ (ਪ੍ਰਦੀਪ ਸਿੰਘ ਲੋਹਗੜ੍ਹ) ਮਹਾਨ ਗਦਰੀ ਸ਼ਹੀਦ ਰਹਿਮਤ ਅਲੀ ਮੈਮੋਰੀਅਲ ਕਲੱਬ (ਰਜਿ) ਵਜੀਦਕੇ ਕਲਾਂ ਵੱਲੋਂ ਗ੍ਰਾਮ ਪੰਚਾਇਤ,ਗੁਰਦੁਆਰਾ ਪ੍ਰਬੰਧਕ ਕਮੇਟੀ,ਐਨ ਆਰ ਆਈ ਵੀਰਾਂ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼ਹੀਦ ਰਹਿਮਤ ਅਲੀ ਵਜੀਦਕੇ ਦੇ ਸ਼ਹੀਦੀ ਦਿਹਾੜੇ ਸਮਰਪਿਤ 24 ਮਾਰਚ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਵਜੀਦਕੇ ਕਲਾਂ ਵਿਖੇ ਖੂਨਦਾਨ ਤੇ ਮੁਫ਼ਤ ਮੈਂਡੀਕਲ ਜਾਂਚ ਕੈਂਪ ਲਗਾਇਆ ਜਾਵੇਗਾ। ਇਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਕਲੱਬ ਆਗੂਆਂ ਤੇ ਪੰਚਾਇਤੀ ਨੁੰਮਾਇਦਿਆਂ ਵੱਲੋਂ ਅੱਜ ਮੀਟਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਬਲਜਿੰਦਰ ਸਿੰਘ ਮਿਸਰਾ,ਕਲੱਬ ਦੇ ਚੇਅਰਮੈਨ ਸਮਿੰਦਰ ਸਿੰਘ ਸਮਰਾ ,ਸੈਕਟਰੀ ਸੁਖਵਿੰਦਰ ਸਿੰਘ ਸੁੱਖੀ ਗਿੱਲ, ਮੀਤ ਪ੍ਰਧਾਨ ਸਿਕੰਦਰ ਸਿੰਘ ਸਮਰਾ, ਅਰਸ਼ਦੀਪ ਸਿੰਘ ਗਿੱਲ ਤੇ ਖ਼ਜ਼ਾਨਚੀ ਗੁਰਸੇਵਕ ਸਿੰਘ ਗਰੇਵਾਲ ਨੇ ਦੱਸਿਆ ਕਿ ਕਲੱਬ ਵੱਲੋਂ ਗਦਰੀ ਸ਼ਹੀਦ ਰਹਿਮਤ ਅਲੀ ਵਜੀਦਕੇ ਦਾ ਸ਼ਹੀਦੀ ਦਿਹਾੜ੍ਹਾ ਹਰ ਸਾਲ ਨਗਰ ਨਿਵਾਸੀਆਂ ਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਮਨਾਇਆ ਜਾਂਦਾਂ ਹੈ। ਇਸ ਵਾਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਲੱਬ ਵੱਲੋਂ 24 ਮਾਰਚ ਨੂੰ ਸਰਕਾਰੀ ਪ੍ਰਾਇਮਰੀ ਸਕੂਲ ’ਚ ਖ਼ੂਨਦਾਨ ਤੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾਵੇਗਾ। ਇਸ ਮੌਕੇ ਖ਼ੂਨਦਾਨ ਕੈਂਪ ਤੋਂ ਇਲਾਵਾ ਵੱਖ-ਵੱਖ ਬਿਮਾਰੀਆਂ ਨਾਲ ਸਬੰਧਿਤ ਮਰੀਜ਼ਾਂ ਦੀ ਜਾਂਚ ਕੀਤੀ ਜਾਵੇਗੀ। ਇਸ ਕੈਂਪ ਦੌਰਾਨ ਖ਼ੂਨਦਾਨੀਆਂ ਸਮੇਤ ਸਹਿਯੋਗੀਆਂ ਤੇ ਪਤਵੰਤਿਆਂ ਦਾ ਸਨਮਾਨ ਕੀਤਾ ਜਾਵੇਗਾ। ਉਨ੍ਹਾਂ ਇਲਾਕੇ ਦੇ ਨੌਜਵਾਨਾਂ ਨੂੰ ਇਸ ਖੂਨਦਾਨ ਸਬੰਧੀ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਮੌਕੇ ਸਤਿਗੁਰ ਸਿੰਘ, ਹਰਦੀਪ ਸਿੰਘ, ਕਾਕੋ ਸਿੰਘ, ਸਤਵੀਰ ਸਿੰਘ, ਹਰਭਜਨ ਸਿੰਘ ਭੋਲਾ ਗਰੇਵਾਲ, ਮਨਦੀਪ ਸਿੰਘ, ਸਤਵੀਰ ਸਿੰਘ ਖਾਲਸਾ, ਨਰਿੰਦਰ ਸਿੰਘ ਨੋਨੀ, ਸੁਰਿੰਦਰ ਸਿੰਘ ਛਿੰਦਾ ਅਕਾਲੀ ਤੇ ਹਾਜ਼ਰ ਸਨ।
Powered by Blogger.