ਪਿੰਡ ਵਜੀਦਕੇ ਕਲਾਂ ਨੇੜੇ ਹੋਏ ਸੜਕ ਹਾਦਸੇ ਵਿੱਚ 3 ਕਾਰ ਸਵਾਰਾਂ ਦੀ ਮੌਤ, ਇੱਕ ਗੰਭੀਰ ਜਖਮੀ

 

ਮਹਿਲ ਕਲਾਂ 14 ਮਾਰਚ (ਪ੍ਰਦੀਪ ਸਿੰਘ ਲੋਹਗੜ੍ਹ)- ਅੱਜ ਸਵੇਰ ਤੜਕਸਾਰ 7 ਵਜੇ ਦੇ ਕਰੀਬ ਲੁਧਿਆਣਾ-ਬਰਨਾਲਾ ਮੁੱਖ ਮਾਰਗ 'ਤੇ ਪਿੰਡ ਵਜੀਦਕੇ ਕਲਾਂ ਅਤੇ ਭੱਦਲਵੱਢ ਵਿਚਕਾਰ ਆਹਲੂਵਾਲੀਆ ਪੈਟਰੋਲ ਪੰਪ ਦੇ ਸਾਹਮਣੇ ਇੱਕ ਕਾਰ ਤੇ ਟਰਾਲੇ ਵਿਚਕਾਰ ਹੋਏ ਭਿਆਨਕ ਸੜਕ ਹਾਦਸੇ ਚ ਚਾਰ ਕਾਰ ਸਵਾਰ ਵਿਅਕਤੀਆਂ ਵਿੱਚੋਂ ਦੋ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਤੀਸਰਾ ਵਿਅਕਤੀ ਦੀ ਸਿਵਲ ਹਸਪਤਾਲ ਬਰਨਾਲਾ ਵਿਖੇ ਲਿਜਾਣ ਸਮੇਂ ਰਸਤੇ ਵਿੱਚ ਦਮ ਤੋੜ ਗਿਆ। ਜਦਕਿ ਕਾਰ ਚ ਸਵਾਰ ਇਕ ਲੜਕੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਈ ਜਿਸ ਦੀ ਹਾਲਤ ਨੂੰ ਦੇਖਦਿਆਂ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਪਰਿਵਾਰ ਉਕਤ ਮੰਡੀ ਕਾਲਾਂਵਾਲੀ (ਹਰਿਆਣਾ) ਦਾ ਰਹਿਣ ਵਾਲਾ ਹੈ। ਜਾਣਕਾਰੀ ਅਨੁਸਾਰ ਇੱਕੋ ਪਰਿਵਾਰ ਦੇ ਤਿੰਨ ਮੈਂਬਰ ਤੇ ਚੌਥਾ ਉਨ੍ਹਾਂ ਦਾ ਡਰਾਈਵਰ ਸਮੇਤ ਮਾਤਾ ਚਿੰਤਪੁਰਨੀ ਤੋਂ ਮੱਥਾ ਟੇਕ ਕੇ ਵਾਪਸ ਆਪਣੇ ਘਰ ਪਰਤ ਰਹੇ ਸਨ। ਜਦੋਂ ਉਹ ਵਜੀਦਕੇ ਕਲਾਂ ਨੇੜੇ ਇਨ੍ਹਾਂ ਦੀ ਗੱਡੀ ਟਰਾਲੇ ਦੇ ਪਿਛਲੀ ਪਾਸੇ ਥੱਲੇ ਜਾ ਵੜੀ। ਜਿਸ ਨਾਲ ਮੌਕੇ 'ਤੇ ਹੀ ਦੋ ਮੈਂਬਰਾਂ ਦੀ ਮੌਤ ਹੋ ਗਈ। ਬਰਨਾਲਾ ਦੇ ਸਿਵਲ ਹਸਪਤਾਲ ਵਿੱਚ ਪੁੱਜਣ 'ਤੇ ਕਾਰ ਚਾਲਕ ਵੀ ਦਮ ਤੋੜ ਗਿਆ। ਜਦ ਕਿ ਪ੍ਰਿਆ ਨਾਮਕ ਲੜਕੀ ਦੀ ਹਾਲਤ ਗੰਭੀਰ ਹੋਣ ਕਰਕੇ ਉਸ ਨੂੰ ਚੰਡੀਗੜ੍ਹ ਪੀਜੀਆਈ ਵਿਖੇ ਰੈਫ਼ਰ ਕਰ ਦਿੱਤਾ ਗਿਆ। ਹਾਦਸੇ ਚ ਮਰਨ ਵਾਲੇ ਵਿਅਕਤੀਆਂ ਦੇ ਨਾਮ ਕਮਲਦੀਪ ਪੁੱਤਰ ਜਗਨਨਾਥ ਕਾਲਾਂਵਾਲੀ ਮੰਡੀ (ਹਰਿਆਣਾ), ਸੰਜੇ ਸਿੰਗਲਾ ਦੀਵਾਨ ਪੁੱਤਰ ਸਿੰਗਲਾ ਵਾਸੀ ਮਲੋਟ, ਡਾ. ਰਮੇਸ਼ ਪੁੱਤਰ ਬਨਾਰਸੀ ਦਾਸ ਮੰਡੀ ਕਾਲਾਂਵਾਲੀ (ਹਰਿਆਣਾ) ਹਨ। ਹਾਦਸੇ ਦਾ ਪਤਾ ਲੱਗਦਿਆਂ 108 ਐਬੂਲੈਂਸ ਰਾਹੀਂ ਮਿ੍ਤਕਾਂ ਤੇ ਜਖਮੀਆਂ ਨੂੰ ਸਿਵਲ ਹਸਪਤਾਲ ਬਰਨਾਲਾ ਵਿਖੇ ਲਿਜਾਇਆ ਗਿਆ। ਇਸ ਮੌਕੇ ਥਾਣਾ ਠੁੱਲੀਵਾਲ ਦੇ ਮੁੱਖ ਅਫਸਰ ਗੁਰਤਾਰ ਸਿੰਘ ਨੇ ਦੱਸਿਆ ਕਿ ਟਰਾਲੇ ਦਾ ਮੌਕੇ ਤੋਂ ਫਰਾਰ ਹੋ ਗਿਆ ਹੈ ਤੇ ਪੀੜਤ ਪਰਿਵਾਰਕ ਮੈਂਬਰਾਂ ਦੇ ਬਿਆਨ ਕਲਮ ਬੰਦ ਕਰ ਅਗਲੀ ਵਿਭਾਗੀ ਕਾਰਵਾਈ ਅਮਲ ਚ ਲਿਆਂਦੀ ਜਾ ਰਹੀ ਹੈ। ਜਿਕਰਯੋਗ ਹੈ ਕਿ ਬਰਨਾਲਾ ਰਾਏਕੋਟ ਰੋਡ ਜੋ ਕਿ ਲੁਧਿਆਣਾ ਨੂੰ ਮੁੱਖ ਰਸਤਾ ਹੋਣ ਕਾਰਨ ਟਰੈਫਿਕ ਜਿਆਦਾ ਹੋਣ ਕਾਰਨ ਅਕਸਰ ਹੀ ਹਾਦਸੇ ਵਾਪਰਦੇ ਰਹਿੰਦੇ ਹਨ। ਜਿਸ ਕਾਰਨ ਰੋਜਾਨਾ ਕੀਮਤੀ ਜਾਨਾਂ ਮੌਤ ਦੇ ਮੂੰਹ ਵਿੱਚ ਜਾ ਰਹੀਆਂ ਹਨ।
Powered by Blogger.