ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਹਾਈ ਸਕੂਲ ਤਰਮਾਲਾ ਵਿਖੇ ਕਰਵਾਏ ਗਏ ਪੇਟਿੰਗ ਮੁਕਾਬਲੇ

 

ਲੰਬੀ/ਸ੍ਰੀ ਮੁਕਤਸਰ ਸਾਹਿਬ (ਅਰੋੜਾ) ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਹਾਈ ਸਕੂਲ ਤਰਮਾਲਾ ਵਿਖੇ ਬੱਚਿਆਂ ਦੇ ਪੇਟਿੰਗ ਮੁਕਾਬਲੇ ਕਰਵਾਏ ਗਏ। ਸਕੂਲ ਦੇ ਮੁੱਖੀ ਅਮਨਦੀਪ ਸਿੰਘ ਨੇ ਦੱਸਿਆ ਕਿ ਜਿ਼ਲ੍ਹਾ ਪ੍ਰਸ਼ਾਸਨ ਅਤੇ ਸ੍ਰੀਮਤੀ ਅੰਜੂ ਗੁਪਤਾ ਜਿ਼ਲ੍ਹਾ ਸਿੱਖਿਆ ਅਫਸਰ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਤੇ ਸਕੂਲ ਵਿੱਚ ਪੜ੍ਹ ਰਹੇ ਵਿਦਿਆਰਥੀ ਅਤੇ ਵਿਦਿਆਰਥਣਾਂ ਹਰਮਨਪ੍ਰੀਤ ਕੌਰ ਅਤੇ ਪਾਇਲ ਦਸਵੀਂ ਕਲਾਸ ਅਤੇ ਰਵੀ ਅੱਠਵੀ ਕਲਾਸ ਨੇ ਪੇਟਿੰਗ ਮੁਕਾਬਲੇ ਵਿੱਚ ਭਾਗ ਲਿਆ। ਇਹਨਾਂ ਬੱਚਿਆ ਨੇ ਬਹੁਤ ਹੀ ਸੁੰਦਰ ਢੰਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਿੱਤਰ ਬਣਾਏ ਹਨ।
Powered by Blogger.