ਪਿੰਡ ਚੰਨਣਵਾਲ ਵਿਖੇ ਅੱਖਾਂ ਦਾ 6ਵਾਂ ਮੁਫ਼ਤ ਆਪ੍ਰੇਸ਼ਨ ਕੈਂਪ 14 ਮਾਰਚ ਨੂੰ
ਮਹਿਲਕਲਾਂ 10 ਮਾਰਚ (ਪ੍ਰਦੀਪ ਸਿੰਘ ਲੋਹਗੜ੍ਹ) ਪਿੰਡ ਚੰਨਣਵਾਲ ਦੀ ਸਤਿਕਾਰ ਕਮੇਟੀ ਵੱਲੋਂ ਐਨ ਆਰ ਆਈ ਵੀਰਾਂ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਸਾਲਾਨਾ ਛੇਵਾਂ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ 14 ਮਾਰਚ ਦਿਨ ਐਤਵਾਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਤਕ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜ ਸੇਵੀ ਐੱਮ ਯਾਸੀਨ ਸੰਧੇ,ਗੁਲਵੰਤ ਸਿੰਘ, ਚਰਨਜੀਤ ਸਿੰਘ, ਮਨਦੀਪ ਸਿੰਘ ਨੇ ਸਾਂਝੇ ਤੌਰ ਤੇ ਦੱਸਿਆ ਕਿ ਇਸ ਮੌਕੇ ਪ੍ਰੇਮ ਅੱਖਾਂ ਅਤੇ ਜ਼ਨਾਨਾ ਰੋਗਾਂ ਦਾ ਹਸਪਤਾਲ ਬਰਨਾਲਾ ਦੀ ਡਾਕਟਰੀ ਟੀਮ ਵੱਲੋਂ ਵਿਸ਼ੇਸ਼ ਤੌਰ ਤੇ ਪੁੱਜ ਕੇ ਮਰੀਜ਼ਾਂ ਦੀਆਂ ਅੱਖਾਂ ਦੀ ਨਿਗ੍ਹਾ ਦਾ ਚੈੱਕਅੱਪ ਕਰਨ ਤੋਂ ਬਾਅਦ ਦਵਾਈਆਂ ਅਤੇ ਐਨਕਾਂ ਮੁਫਤ ਵੰਡੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਕੈਂਪ ਦੌਰਾਨ ਅੱਖਾਂ ਦੇ ਚਿੱਟੇ ਮੋਤੀਏ ਦੇ ਲੈਂਜ਼ ਬਿਨਾਂ ਚੀਰੇ ਅਤੇ ਬਿਨਾਂ ਟਾਂਕੇ ਰਾਹੀਂ ਮੁਫਤ ਪਾਏ ਜਾਣਗੇ ਅਤੇ ਮਰੀਜ਼ਾਂ ਨੂੰ ਹਸਪਤਾਲ ਲੈ ਕੇ ਜਾਣ ਅਤੇ ਵਾਪਸ ਲੈ ਕੇ ਆਉਣ ਦਾ ਪ੍ਰਬੰਧ ਸਤਿਕਾਰ ਕਮੇਟੀ ਵੱਲੋਂ ਕੀਤਾ ਜਾਵੇਗਾ। ਉਕਤ ਆਗੂਆਂ ਨੇ ਸਾਰੇ ਮਰੀਜ਼ਾਂ ਨੂੰ ਆਪਣੇ ਨਾਲ ਇਕ ਆਧਾਰ ਕਾਰਡ ਅਤੇ ਆਪਣਾ ਘਰ ਦਾ ਫੋਨ ਨਾਲ ਲੈ ਕੇ ਆਉਣ ਦੀ ਅਪੀਲ ਕੀਤੀ।