ਭਗਤ ਰਵੀਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

 

ਮਹਿਲ ਕਲਾਂ (ਪ੍ਰਦੀਪ ਸਿੰਘ ਲੋਹਗੜ੍ਹ) ਪਿੰਡ ਲੋਹਗੜ੍ਹ ਵਿਖੇ ਭਗਤ ਰਵੀਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਭਗਤ ਰਵੀਦਾਸ ਜੀ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਉਪਰੰਤ ਚਾਹ ਤੇ ਪਕੌੜਿਆਂ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਸਭ ਸੰਗਤਾਂ ਨੂੰ ਲੱਖ ਲੱਖ ਵਧਾਈ ਦਿੰਦੇ ਹੋਏ ਕਿਹਾ ਕਿ ਸਾਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਵਿਚਾਰ ਤੇ ਚੱਲਣ ਦੀ ਮੁੱਖ ਲੋੜ ਹੈ। ਇਸ ਮੌਕੇ ਗੁਰਦੁਆਰਾ ਰਵਿਦਾਸ ਭਗਤ ਦੀ ਪ੍ਰਬੰਧਕ ਕਮੇਟੀ ਵੱਲੋਂ ਵਿਧਾਇਕ ਪੰਡੋਰੀ ਨੂੰ ਸਿਰੋਪਾ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਪ੍ਧਾਨ ਹਰਬੰਸ ਸਿੰਘ, ਸੂਬੇਦਾਰ ਭੋਲਾ ਸਿੰਘ, ਡਾ ਅਮਿੰਤਪਾਲ ਸਿੰਘ, ਬੰਤ ਸਿੰਘ ਦੇਹੜ, ਪ੍ਰਦੀਪ ਸਿੰਘ ਲੋਹਗੜ੍ਹ ਪਤਰਕਾਰ ,ਮਹਿੰਦਰ ਸਿੰਘ, ਅਮਰਜੀਤ ਸਿੰਘ ਹੈਪੀ, ਸਰਪੰਚ ਦਿਲਬਾਗ ਸਿੰਘ, ਪੰਚ ਚਰਨ ਸਿੰਘ, ਹੈੱਡ ਗ੍ਰੰਥੀ ਭਾਈ ਹਰਮੇਲ ਸਿੰਘ ਮੇਲੀ,ਦਲਵੀਰ ਸਿੰਘ, ਬਿੰਦਰ ਸਿੰਘ ਖਾਲਸਾ, ਟਿੱਕਾ ਸਿੰਘ ਪੰਡੋਰੀ ਆਦਿ ਹਾਜ਼ਰ ਸਨ।
Powered by Blogger.