ਪਿੰਡ ਦੀਆਂ ਗਲੀਆਂ ਨਾਲੀਆਂ ਦੇ ਵਿਕਾਸ ਕਾਰਜਾਂ ਦਾ ਕੰਮ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਕਰਵਾਇਆ ਜਾ ਰਿਹਾ-ਸਰਪੰਚ ਮਾਂਗਟ

 

ਮਹਿਲਕਲਾਂ (ਪ੍ਰਦੀਪ ਸਿੰਘ ਲੋਹਗੜ੍ਹ) ਨੇੜਲੇ ਪਿੰਡ ਹਮੀਦੀ ਵਿਖੇ ਸਰਪੰਚ ਜਸਪ੍ਰੀਤ ਕੌਰ ਮਾਂਗਟ ਦੀ ਅਗਵਾਈ ਹੇਠ ਸਮੁੱਚੀ ਗ੍ਰਾਮ ਪੰਚਾਇਤ ਨੇ ਪਿਛਲੇ ਪੈਂਤੀ ਸਾਲਾਂ ਦੇ ਲੰਬੇ ਸਮੇਂ ਤੋਂ ਰਮਦਾਸੀਆ ਸਿੱਖ ਭਾਈ ਚਾਰੇ ਦੇ ਘਰਾਂ ਨੂੰ ਜਾਂਦੀ ਗਲੀ ਦਾ ਪੱਧਰ ਨੀਵਾਂ ਹੋਣ ਕਰਕੇ ਲੋਕਾਂ ਲਈ ਮੁਸੀਬਤ ਬਣੀ ਗਲੀ ਨੂੰ ਪੁੱਟ ਕੇ ਨਵੇਂ ਸਿਰਿਓਂ ਇੰਟਰਲਾਕ ਇੱਟਾਂ ਪਾ ਕੇ ਬਣਾਉਣ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ । ਇਸ ਮੌਕੇ ਪੰਚ ਜਸਵਿੰਦਰ ਸਿੰਘ ਮਾਂਗਟ, ਪੰਚ ਅਮਰ ਸਿੰਘ ਚੋਪੜਾ ਨੇ ਕਿਹਾ ਕਿ ਆਲ ਇੰਡੀਆ ਕਾਂਗਰਸ ਦੀ ਮੈਂਬਰ ਤੇ ਸਾਬਕਾ ਵਿਧਾਇਕਾ ਬੀਬੀ ਹਰਚੰਦ ਕੌਰ ਘਨੌਰੀ ਅਤੇ ਸੂਬਾ ਮੀਤ ਪ੍ਰਧਾਨ ਤੇ ਹਲਕਾ ਬਰਨਾਲਾ ਦੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਦੇ ਉਪਰਾਲੇ ਸਦਕਾ ਪੰਜਾਬ ਸਰਕਾਰ ਵੱਲੋਂ ਪੰਚਾਇਤ ਨੂੰ ਪਿੰਡ ਦੀਆਂ ਗਲੀਆਂ- ਨਾਲੀਆਂ ਦੇ ਵਿਕਾਸ ਕਾਰਜਾਂ ਲਈ ਜਾਰੀ ਹੋਈਆਂ ਗ੍ਰਾਂਟਾਂ ਦੇ ਨਾਲ ਪਿੰਡ ਦੀਆਂ ਗਲੀਆਂ-ਨਾਲੀਆਂ ਦਾ ਬਿਨਾਂ ਕਿਸੇ ਵਿਤਕਰੇ ਤੇ ਭੇਦਭਾਵ ਅਤੇ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਵਿਕਾਸ ਸ਼ਹਿਰੀ ਤਰਜ਼ ਤੇ ਕਰਵਾਇਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਪਿੰਡ ਦੇ ਵਿਕਾਸ ਕਾਰਜ ਪੰਚਾਇਤ ਵੱਲੋਂ ਲਗਾਤਾਰ ਜੰਗੀ ਪੱਧਰ ਤੇ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਚਾਇਤ ਦਾ ਸੁਪਨਾ ਹੈ ਕਿ ਪਿੰਡ ਨੂੰ ਵਿਕਾਸ ਪੱਖੋਂ ਜ਼ਿਲ੍ਹੇ ਦਾ ਇਕ ਨੰਬਰ ਪਿੰਡ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕੋਈ ਵੀ ਗਲੀ ਨਾਲੀ ਵਿਕਾਸ ਤੋਂ ਵਾਂਝਾ ਨਹੀਂ ਰਹਿਣ ਦਿੱਤੀ ਜਾਵੇ। ਉਨ੍ਹਾਂ ਸਮੂਹ ਪਿੰਡ ਵਾਸੀਆਂ ਨੂੰ ਗ੍ਰਾਮ ਪੰਚਾਇਤ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ । ਇਸ ਮੌਕੇ ਪੰਚ ਸਰਬਜੀਤ ਕੌਰ ਪਾਲ ,ਗੁਰਮੀਤ ਸਿੰਘ ਪਾਲ ,ਫੌਜੀ ਤੇਜਾ ਸਿੰਘ ,ਮੁਨਸ਼ੀ ਸਿੰਘ ਪਾਲ, ਪਿਆਰਾ ਸਿੰਘ,, ਭੀਮ ਸਿੰਘ ਨੇ ਗਰਾਮ ਪੰਚਾਇਤ ਵੱਲੋਂ ਨੀਵੀਂ ਹੋ ਚੁੱਕੀ ਗਲੀ ਨੂੰ ਪੁੱਟ ਕੇ ਨਵੇਂ ਸਿਰਿਓਂ ਬਣਾਉਣ ਦੇ ਲਏ ਫ਼ੈਸਲੇ ਬਦਲੇ ਗਰਾਮ ਪੰਚਾਇਤ ਦਾ ਧੰਨਵਾਦ ਕੀਤਾ । ਇਸ ਮੌਕੇ ਪੱਪੂ ਸਿੰਘ, ਰੂਪ ਸਿੰਘ ,ਕੇਵਲ ਸਿੰਘ ਪਾਲ ਤੋਂ ਇਲਾਵਾ ਹੋਰ ਮੁਹੱਲਾ ਵਾਸੀ ਵੀ ਹਾਜ਼ਰ ਸਨ।
Powered by Blogger.