ਪਿੰਡ ਲੋਹਗੜ੍ਹ ਵਿਖੇ ਔਰਤ ਦੀ ਕੋਰੋਨਾ ਨਾਲ ਹੋਈ ਮੌਤ, ਸਿਹਤ ਵਿਭਾਗ ਦੀ ਹਾਜ਼ਰੀ ‘ਚ ਹੋਇਆ ਸਸਕਾਰ

 

ਮਹਿਲ ਕਲਾਂ (ਪ੍ਰਦੀਪ ਸਿੰਘ ਲੋਹਗੜ੍ਹ) ਜ਼ਿਲ੍ਹਾ ਬਰਨਾਲਾ ਅਧੀਨ ਪੈਂਦੇ ਪਿੰਡ ਲੋਹਗਡ਼੍ਹ ਨਾਲ ਸਬੰਧਤ ਇਕ ਔਰਤ ਪਿਛਲੇ ਦਿਨਾਂ ਤੋਂ ਬਿਮਾਰ ਹੋਣ ਕਾਰਨ ਚੰਡੀਮੰਦਰ ਹਰਿਆਣਾ ਦੇ ਮਿਲਟਰੀ ਹਸਪਤਾਲ ਵਿਖੇ ਇਲਾਜ ਦੌਰਾਨ ਮੌਤ ਹੋ ਜਾਣ ਤੋਂ ਬਾਅਦ ਸਿਹਤ ਵਿਭਾਗ ਦੀ ਟੀਮ ਵੱਲੋਂ ਉਸ ਦੀ ਜਾਂਚ ਰਿਪੋਰਟ ਦੀ ਕੋਰੋਨਾ ਪੋਜ਼ੀਟਿਵ ਪੁਸਟੀ ਵਜੋ ਕੀਤੇ ਜਾਣ ਤੇ ਮਿ੍ਤਕ ਔਰਤ ਦੀ ਲਾਸ ਨੂੰ ਜਿੱਥੇ ਪਿੰਡ ਲੋਹਗੜ੍ਹ ਵਿਖੇ ਲਿਆਂਦਾ ਗਿਆ ਉਥੇ ਮੁੱਢਲੇ ਸਿਹਤ ਕੇਂਦਰ ਮਹਿਲ ਕਲਾਂ ਦੇ ਸੀਨੀਅਰ ਮੈਡੀਕਲ ਅਫਸਰ ਡਾ ਹਰਿੰਦਰ ਸਿੰਘ ਸੂਦ ਦੀ ਨਿਗਰਾਨੀ ਸਿਹਤ ਵਿਭਾਗ ਦੀ ਟੀਮ ਵੱਲੋ ਪਰਿਵਾਰਕ ਮੈਂਬਰਾਂ ਅਤੇ ਸਮੂਹ ਨਗਰ ਵਾਸੀਆਂ ਦੀ ਹਾਜ਼ਰੀ ਵਿੱਚ ਅੰਤਮ ਸਸਕਾਰ ਕਰ ਦਿੱਤਾ ਗਿਆ। ਇਸ ਮੌਕੇ ਮੁੱਢਲੇ ਸਿਹਤ ਕੇਂਦਰ ਮਹਿਲ ਕਲਾਂ ਦੇ ਸੀਨੀਅਰ ਮੈਡੀਕਲ ਅਫਸਰ ਡਾ ਹਰਿੰਦਰ ਸੰਘ ਸੂਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਔਰਤ ਪਿਛਲੇ ਸਮੇਂ ਤੋਂ ਕੈਂਸਰ ਦੀ ਮਰੀਜ਼ ਚਲੀ ਆ ਰਹੀ ਸੀ ਜਿਸ ਦੀ ਹਸਪਤਾਲ ਚ ਇਲਾਜ ਦੌਰਾਨ ਮੌਤ ਹੋ ਗਈ ਅਤੇ ਉਸ ਦੀ ਰਿਪੋਰਟ ਕੋਰੋਨਾ ਪੋਜੇਟਿਵ ਆਈ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਔਰਤ ਦੀ ਲਾਸ਼ ਨੂੰ ਹਸਪਤਾਲ ਤੋਂ ਉਨ੍ਹਾਂ ਦੇ ਜੱਦੀ ਪਿੰਡ ਲੋਹਗੜ੍ਹ ਵਿਖੇ ਲਿਆਂਦਾ ਗਿਆ। ਇਸ ਮੌਕੇ ਸਿਹਤ ਵਿਭਾਗ ਦੀ ਟੀਮ ਵੱਲੋਂ ਔਰਤ ਦਾ ਅੰਤਮ ਸਸਕਾਰ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਅੰਤਮ ਸਸਕਾਰ ਕਰਵਾ ਦਿੱਤਾ ਗਿਆ। ਇਸ ਮੌਕੇ ਸਿਹਤ ਵਿਭਾਗ ਦੇ ਡਾ ਸੰਜੇ ਕੁਮਾਰ, ਸੁਖਵਿੰਦਰ ਕੁਮਾਰ. ਹੈਲਥ ਵਰਕ ਮਹਿੰਦਰ ਸਿੰਘ, ਪਰਮਜੀਤ ਕੌਰ ਏ ਐਮ ਦੀ ਟੀਮ ਤੋਂ ਇਲਾਵਾ ਸਰਪੰਚ ਦਿਲਬਾਗ ਸਿੰਘ, ਪ੍ਰਦੀਪ ਸਿੰਘ ਲੋਹਗੜ੍ਹ, ਜੀ ਓ ਜੀ ਜਗਸੀਰ ਸਿੰਘ, ਕੁਲਵੰਤ ਸਿੰਘ ਪਿੰਡ ਦੇ ਲੋਕ ਹਾਜ਼ਰ ਸਨ।
Powered by Blogger.