ਕੈਪਟਨ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਦਾ ਜਵਾਬ ਪੰਜਾਬ ਦੇ ਲੋਕ ਆਉਂਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਦੇਣਗੇ-ਸੰਤ ਟੇਕ ਸਿੰਘ

 

ਮਹਿਲ ਕਲਾਂ (ਪ੍ਰਦੀਪ ਸਿੰਘ ਲੋਹਗੜ੍ਹ) ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਇੰਚਾਰਜ ਤੇ ਐਸਜੀਪੀਸੀ ਮੈਂਬਰ ਸੰਤ ਬਲਬੀਰ ਸਿੰਘ ਘੁੰਨਸ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਹਾਈਕਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਭਰ ਵਿੱਚ ਹਲਕਾ ਪੱਧਰ ਤੇ ਕੈਪਟਨ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਅਤੇ ਪੈਟਰੋਲ ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਦੇ ਵਾਧੇ ਖ਼ਿਲਾਫ਼ ਪਾਰਟੀ ਵਰਕਰਾਂ ਤੇ ਆਗੂਆਂ ਵੱਲੋਂ ਕਸਬਾ ਮਹਿਲ ਕਲਾਂ ਵਿਖੇ ਧਰਨਾ ਦੇ ਕੇ ਕੇਂਦਰ ਤੇ ਰਾਜ ਸਰਕਾਰਾਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਪੰਜਾਬ ਦੇ ਲੋਕਾਂ ਨਾਲ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਕਰਨ ਅਤੇ ਪੈਟਰੋਲ ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਕੀਤੇ ਵਾਅਦੇ ਵਾਪਸ ਲੈਣ ਅਤੇ ਵੈਟ ਨੂੰ ਘਟਾਉਣ ਦੀ ਮੰਗ ਕੀਤੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੰਤ ਬਾਬਾ ਟੇਕ ਸਿੰਘ ਧਨੌਲਾ, ਹਲਕਾ ਮਹਿਲ ਕਲਾਂ ਦੇ ਇੰਚਾਰਜ ਤੇ ਐਸਜੀਪੀਸੀ ਮੈਂਬਰ ਸੰਤ ਬਲਵੀਰ ਸਿੰਘ ਘੁੰਨਸ ਨੇ ਕਿਹਾ ਕਿ ਤੇਲ ਕੀਮਤਾਂ ’ਚ ਉਛਾਲ ਆਉਣ ਕਰ ਕੇ ਟਰਾਂਸਪੋਰਟ ਖ਼ਰਚਾ ਵੱਧਣ ਨਾਲ ਖਾਣ-ਪੀਣ ਦੀਆਂ ਵਸਤੂਆਂ ਵੀ ਮਹਿੰਗੀਆ ਹੋਣ ਲੱਗੀਆਂ ਹਨ।ਉਨ੍ਹਾਂ ਕਿਹਾ ਕਿ ਜਿੱਥੇ ਹਰ ਵਰਗ ਸੰਤਾਪ ਹੰਢਾ ਰਿਹਾ ਹੈ, ਉੱਥੇ ਹੀ ਕੇਂਦਰ ਅਤੇ ਸੂਬਾ ਸਰਕਾਰ ਆਪਣੇ ਲਾਏ ਟੈਕਸ ਰਾਹੀਂ ਵਾਧੂ ਆਮਦਨ ਕਮਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਹਿੰਗਾਈ ਤੋਂ ਬਚਾਉਣ ਲਈ ਸੂਬੇ ਵੱਲੋਂ ਲਾਇਆ ਜਾਣ ਵਾਲਾ ਵੈਟ ਅੱਧਾ ਕੀਤਾ ਜਾਵੇ ਤਾਂ ਜੋ ਕੇਂਦਰ ਸਰਕਾਰ ’ਤੇ ਵੀ ਕਸਟਮ ਡਿਊਟੀ ਘਟਾਉਣ ਲਈ ਦਬਾਅ ਪਾਇਆ ਜਾ ਸਕੇ।ਉਨ੍ਹਾਂ ਕਿਹਾ ਕਿ ਪਿਛਲੇ ਸਾਲ ਤੋਂ ਪ੍ਰਤੀ ਲੀਟਰ ਲਗਭਗ 20 ਰੁਪਏ ਤੱਕ ਤੇਲ ਕੀਮਤਾਂ ਦੇ ਵੱਧਣ ਨਾਲ ਮਹਿੰਗਾਈ ਦੀ ਦਰ ਵੀ ਦੁੱਗਣੀ ਹੋ ਗਈ। ਉਕਤ ਆਗੂਆਂ ਨੇ ਦੋਸ਼ ਲਾਇਆ ਕਿ ਕਿਸਾਨ ਸੰਘਰਸ਼ ’ਚ ਲੋਕਾਂ ਦੇ ਰੁੱਝਣ ਦਾ ਸੂਬਾ ਸਰਕਾਰ ਨਾਜਾਇਜ਼ ਫ਼ਾਇਦਾ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਤੇਲ ਉੱਪਰ ਲਾਏ ਹੱਦ ਤੋਂ ਵੱਧ ਵੈਟ ਦਾ ਅਸਰ ਸਿੱਧਾ ਕਿਸਾਨਾਂ ਦੀਆਂ ਜੇਬਾਂ 'ਤੇ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੈਪਟਨ ਸਰਕਾਰ ਦੀ ਵਾਅਦਾ ਖਿਲਾਫੀ ਦੇ ਖਿਲਾਫ ਮੁਹਿੰਮ ਸ਼ੁਰੂ ਕੀਤੀ ਗਈ ਹੈ, ਕਿਉਂਕਿ ਅੱਜ ਕੈਪਟਨ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਸਮਾਜ ਦਾ ਹਰ ਵਰਗ ਬੁਰੀ ਤਰ੍ਹਾਂ ਦੁਖੀ ਹੋ ਚੁੱਕਿਆ ਹੈ । ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਪੰਜਾਬ ਦੇ ਲੋਕਾਂ ਨਾਲ ਵਾਅਦੇ ਕਰਨ ਵਾਲਾ ਮੁੱਖ ਮੰਤਰੀ ਪੰਜਾਬ ਦੇ ਲੋਕਾਂ ਦੀਆਂ ਆਸਾਂ ਤੇ ਉਮੀਦਾਂ ਤੇ ਖਰਾ ਨਹੀਂ ਉਤਰ ਸਕਿਆ। ਜਿਸ ਦਾ ਪੰਜਾਬ ਦੇ ਲੋਕ ਆਉਂਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਨੂੰ ਚਲਦਾ ਕਰਕੇ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਆਪਣੀ ਲੋਕ ਪੱਖੀ ਸਰਕਾਰ ਸਥਾਪਤ ਕਰਨਗੇ ਅਤੇ ਹਰ ਵਰਗ ਦੇ ਲੋਕਾਂ ਨੂੰ ਪਿੰਡਾਂ ਦੇ ਵਿਕਾਸ ਅਤੇ ਵਧੇਰੇ ਸਹੂਲਤਾਂ ਲੈਣ ਲਈ ਲੈਣ ਲਈ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣ ਦੀ ਅਪੀਲ ਕੀਤੀ । ਇਸ ਮੌਕੇ ਹਲਕਾ ਇੰਚਾਰਜ ਸੰਤ ਬਲਵੀਰ ਸਿੰਘ ਘੁੰਨਸ ਦੀ ਅਗਵਾਈ ਹੇਠ ਪਾਰਟੀ ਦੇ ਸਮੂਹ ਵਰਕਰਾਂ ਤੇ ਆਗੂਆਂ ਵੱਲੋਂ ਆਪਣਾ ਇੱਕ ਮੰਗ ਪੱਤਰ ਸਬ ਤਹਿਸੀਲ ਮਹਿਲ ਕਲਾਂ ਦੇ ਨਾਇਬ ਤਹਿਸੀਲਦਾਰ ਨਵਜੋਤ ਤਿਵਾਡ਼ੀ ਨੂੰ ਭੇਟ ਕੀਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਮਹਿਲ ਕਲਾਂ ਦੇ ਪ੍ਰਧਾਨ ਭਾਈ ਸੁਖਵਿੰਦਰ ਸਿੰਘ ਸੁੱਖਾ, ਸਰਕਲ ਠੁੱਲੀਵਾਲ ਦੇ ਪ੍ਰਧਾਨ ਗੁਰਦੀਪ ਸਿੰਘ ਛਾਪਾ, ਸਰਕਲ ਟੱਲੇਵਾਲ ਦੇ ਪ੍ਰਧਾਨ ਬਲਰਾਜ ਸਿੰਘ ਕਾਕਾ, ਸਰਕਲ ਗਹਿਲ ਦੇ ਪ੍ਰਧਾਨ ਜਥੇਦਾਰ ਬਚਿੱਤਰ ਸਿੰਘ ਰਾਏਸਰ , ਐਸ ਸੀ ਵਿੰਗ ਸਰਕਲ ਠੁੱਲੀਵਾਲ ਦੇ ਪ੍ਰਧਾਨ ਢਾਡੀ ਨਾਥ ਸਿੰਘ ਹਮੀਦੀ, ਸੀਨੀਅਰ ਆਗੂ ਤੇ ਸਾਬਕਾ ਸਰਪੰਚ ਦਰਸ਼ਨ ਸਿੰਘ ਰਾਣੂ ਹਮੀਦੀ, ਇਸਤਰੀ ਅਕਾਲੀ ਆਗੂ ਬੇਅੰਤ ਕੌਰ ਖਹਿਰਾ ਬੀਹਲਾ, ਸਰਕਲ ਠੁੱਲੀਵਾਲ ਦੀ ਪ੍ਰਧਾਨ ਪਰਮਜੀਤ ਕੌਰ ਹਮੀਦੀ, ਮਾਲਵਾ ਜ਼ੋਨ ਦੋ ਦੇ ਜਨਰਲ ਸਕੱਤਰ ਗੁਰਸੇਵਕ ਸਿੰਘ ਗਾਗੇਵਾਲ, ਰਾਜਿੰਦਰ ਸਿੰਘ ਛੀਨੀਵਾਲ, ਤਰਨਜੀਤ ਸਿੰਘ ਦੁੱਗਲ, ਗੁਰਮੇਲ ਸਿੰਘ ਛੀਨੀਵਾਲ ਕਲਾਂ, ਸੰਦੀਪ ਕੁਮਾਰ ਰਿੰਕੂ , ਮਾਸਟਰ ਹਰਬੰਸ ਸਿੰਘ ਸ਼ੇਰਪੁਰ, ਦਰਬਾਰਾ ਸਿੰਘ ਮਨਾਲ, ਬਲਵੰਤ ਸਿੰਘ ਢਿੱਲੋਂ ਛੀਨੀਵਾਲ ਕਲਾਂ, ਸਾਬਕਾ ਸਰਪੰਚ ਗੁਰਮੀਤ ਸਿੰਘ ਜੋਧਪੁਰੀ ,ਜਥੇਦਾਰ ਗੁਰਮੇਲ ਸਿੰਘ ਦੀਵਾਨਾ, ਜਗਦੇਵ ਸਿੰਘ ਸੰਧੂ ਗਹਿਲ, ਸਾਬਕਾ ਸਰਪੰਚ ਨਿਸ਼ਾਨ ਸਿੰਘ ਗਹਿਲ, ਗੋਪਾਲ ਸ਼ਰਮਾ ਸਹਿਜੜਾ ,ਬਲਜਿੰਦਰ ਸਿੰਘ ਬਿੱਟੂ ਧਨੇਰ, ਰਾਜਾ ਰਾਮ ਬੱਗੂ ਖਿਆਲੀ, ਸਾਬਕਾ ਸਰਪੰਚ ਜਰਨੈਲ ਸਿੰਘ ਕੁਰੜ, ਜਸਵਿੰਦਰ ਸਿੰਘ ਦੀਦਾਰਗਡ਼੍ਹ,ਹਰਨੇਕ ਸਿੰਘ ਪੰਡੋਰੀ,ਗੁਰਦੇਵ ਸਿੰਘ ਮਹਿਲ ਖੁਰਦ, ਸੁਖਵਿੰਦਰ ਸਿੰਘ ਗੋਰਖਾ ,ਇਕੱਤਰ ਸਿੰਘ ਗਾਗੇਵਾਲ, ਗੁਰਮੇਲ ਸਿੰਘ ਨਿਹਾਲੂਵਾਲ ,ਪੰਚ ਗੋਰਾ ਸਿੰਘ ਛੀਨੀਵਾਲ,ਜਗਜੀਤ ਜੱਗਾ ਛੀਨੀਵਾਲ ,ਸਾਬਕਾ ਸਰਪੰਚ ਜਗਰੂਪ ਸਿੰਘ ਮਾਗੇਵਾਲ, ਗੁਰਦੀਪ ਸਿੰਘ ਟਿਵਾਣਾ ,ਹਰਮਨ ਬੰਟੀ, ਰਾਗੀ ਸੁਖਦੇਵ ਸਿੰਘ ਤੋ ਇਲਾਵਾ ਵੱਡੀ ਗਿਣਤੀ ਵਿੱਚ ਵਰਕਰ ਤੇ ਆਗੂ ਹਾਜ਼ਰ ਸਨ ।
Powered by Blogger.