ਡੀਐੱਸਪੀ ਮਹਿਲ ਕਲਾਂ ਵੱਲੋਂ ਮੈਰਿਜ ਪੈਲੇਸ ਮਾਲਕਾਂ ਨਾਲ ਮੀਟਿੰਗ

 

ਮਹਿਲ ਕਲਾਂ (ਪ੍ਰਦੀਪ ਸਿੰਘ ਲੋਹਗੜ੍ਹ)- ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਦੇ ਬਚਾਅ ਲਈ ਜਾਰੀ ਹਦਾਇਤਾਂ ਦੇ ਸੰਬੰਧ ਵਿੱਚ ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਸੰਦੀਪ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਬ ਡਿਵੀਜ਼ਨ ਮਹਿਲ ਕਲਾਂ ਦੇ ਡੀਐੱਸਪੀ ਕੁਲਦੀਪ ਸਿੰਘ ਵੱਲੋਂ ਮੈਰਿਜ ਪੈਲੇਸ ਦੇ ਮਾਲਕਾਂ ਨਾਲ ਡੀਐਸਪੀ ਦਫਤਰ ਮਹਿਲ ਕਲਾਂ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਮੈਰਿਜ ਪੈਲੇਸਾਂ ਦੇ ਮਾਲਕਾਂ ਨੂੰ ਕੋਵਿਡ 19 ਦੇ ਬਚਾਅ ਸਬੰਧੀ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ। ਉਨ੍ਹਾਂ ਨੂੰ ਪੈਲੇਸ ਵਿੱਚ ਸਿਰਫ 200 ਵਿਅਕਤੀਆਂ ਦਾ ਇਕੱਠ ਕਰਨ, ਇਕੱਠ ਦੀ ਸਮਾਜਕ ਦੂਰੀ ਬਣਾ ਕੇ ਰੱਖਣ, ਸੈਨੀਟਾਇਜਰ ਨੂੰ ਪੈਲੇਸ ਵਿੱਚ ਉਪਲੱਬਧ ਕਰਾਉਣ ਦੇ ਮਾਸਕ ਦੀ ਵਰਤੋਂ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਗਈ। ਇਸ ਸਮੇਂ ਡੀ ਐੱਸ ਪੀ ਮਹਿਲ ਕਲਾਂ ਕੁਲਦੀਪ ਸਿੰਘ ਵੱਲੋਂ ਆਮ ਪਬਲਿਕ ਨੂੰ ਵੀ ਅਪੀਲ ਕੀਤੀ ਗਈ ਕਿ ਕੋਰੋਨਾ ਵਰਗੀ ਘਾਤਕ ਬਿਮਾਰੀ ਦੇ ਬਚਾਅ ਦੇ ਮੱਦੇਨਜ਼ਰ ਸਾਵਧਾਨੀ ਰੱਖਣੀ ਅਤੇ ਜ਼ਿਆਦਾ ਭੀੜ ਵਾਲੀਆਂ ਥਾਵਾਂ ਤੇ ਨਾ ਜਾਇਆ ਜਾਵੇ, ਹਮੇਸ਼ਾ ਸੈਨੀਟਾਈਜ਼ਰ ਦੀ ਵਰਤੋਂ ਅਤੇ ਮਾਸਕ ਪਹਿਨਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਭਿਆਨਕ ਮਹਾਂਮਾਰੀ ਨੂੰ ਲੋਕਾਂ ਦੇ ਸਹਿਯੋਗ ਨਾਲ ਹੀ ਹਰਾਇਆ ਜਾ ਸਕਦਾ ਇਸ ਲਈ ਆਮ ਜਨਤਾ ਵੀ ਜ਼ਿਲ੍ਹਾ ਪੁਲਿਸ ਅਤੇ ਪ੍ਰਸ਼ਾਸਨ ਦਾ ਪੂਰਨ ਸਹਿਯੋਗ ਦੇਵੇ। ਇਸ ਮੀਟਿੰਗ ਵਿੱਚ ਅਸ਼ਵਨੀ ਕੁਮਾਰ ਅਮਨ ਪੈਲਸ ਹਮੀਦੀ, ਜਤਿੰਦਰ ਸਿੰਘ ਪਾਰਟੀ ਲੈਂਡ ਪੈਲੇਸ ਭੱਦਲਵੱਡ, ਹਰਮਿੰਦਰ ਸਿੰਘ ਨੂਰ ਪੈਲਸ ਸਹੌਰ, ਸੁਖਵਿੰਦਰ ਸਿੰਘ ਸ਼ਗਨ ਪੈਲੇਸ ਮਹਿਲ ਕਲਾਂ, ਰਾਜ ਕੁਮਾਰ ਹੀਰਾ ਪੈਲੇਸ ਮਹਿਲ ਕਲਾਂ, ਜਗਜੀਤ ਸਿੰਘ ਰਾਜ ਪੈਲੇਸ ਟੱਲੇਵਾਲ ਹਾਜ਼ਰ ਸਨ। ਇਸ ਮੌਕੇ ਸਮੂਹ ਪੈਲੇਸ ਪ੍ਰਬੰਧਕਾਂ ਵੱਲੋਂ ਡੀਐੱਸਪੀ ਮਹਿਲ ਕਲਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਪੁਲਸ ਵੱਲੋਂ ਜਾਰੀ ਕੀਤੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨਗੇ।
Powered by Blogger.