ਸਬ ਡਿਵੀਜ਼ਨ ਮਹਿਲ ਕਲਾਂ ਅਧੀਨ ਪੈਂਦੇ ਪਿੰਡਾਂ ਅੰਦਰ ਸ਼ਰਾਰਤੀ ਅਨਸਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ- ਡੀ ਐੱਸ ਪੀ

 

ਮਹਿਲ ਕਲਾਂ (ਪ੍ਰਦੀਪ ਸਿੰਘ ਲੋਹਗੜ੍ਹ)- ਪੁਲਸ ਥਾਣਾ ਠੁੱਲੀਵਾਲ ਦੇ ਮੁਖੀ ਗੁਰਤਾਰ ਸਿੰਘ ਦੀ ਅਗਵਾਈ ਹੇਠ ਪੁਲਿਸ ਵੱਲੋਂ ਪਿੰਡ ਹਮੀਦੀ ਵਿਖੇ ਗਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਨਸ਼ਿਆਂ ਦੇ ਖ਼ਾਤਮੇ ਲਈ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ, ਟਰੈਕਟਰਾਂ ਉਪਰ ਉੱਚੀ ਆਵਾਜ਼ ਨਾਲ ਡੈਕ ਲਗਾਉਣ ਅਤੇ ਬੁਲਟ ਮੋਟਰਸਾਈਕਲਾਂ ਉੱਪਰ ਸਵਾਰ ਹੋ ਕੇ ਪਟਾਕੇ ਪਾਉਣ ਵਾਲਿਆਂ ਖ਼ਿਲਾਫ਼ ਸਖ਼ਤੀ ਨਾਲ ਨਜਿੱਠਣ ਲਈ ਪੁਲਸ ਪਬਲਿਕ ਮੀਟਿੰਗ ਕੀਤੀ ਗਈ। ਇਸ ਮੌਕੇ ਸਬ ਡਿਵੀਜ਼ਨ ਮਹਿਲ ਕਲਾਂ ਦੇ ਡੀਐੱਸਪੀ ਕੁਲਦੀਪ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਤੇ ਐੱਸਐੱਸਪੀ ਬਰਨਾਲਾ ਸੰਦੀਪ ਗੋਇਲ ਦੀ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਗਈ ਮੁਹਿੰਮ ਤਹਿਤ ਲੱਖਾਂ ਰੁਪਏ ਦੇ ਨਸ਼ੀਲੇ ਪਦਾਰਥ ਕੈਪਸੂਲ ਅਤੇ ਹੋਰ ਨਸ਼ਿਆਂ ਨੂੰ ਫੜਿਆ ਜਾ ਚੁੱਕਾ ਹੈ । ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਬ ਡਿਵੀਜ਼ਨ ਮਹਿਲ ਕਲਾਂ ਅਧੀਨ ਪੈਂਦੇ ਥਾਣਾ ਮਹਿਲ ਕਲਾਂ, ਠੁੱਲੀਵਾਲ ਅਤੇ ਟੱਲੇਵਾਲ ਦੇ ਅਧਿਕਾਰ ਖੇਤਰ ਅਧੀਨ ਪੈਂਦੇ ਪਿੰਡਾਂ ਅੰਦਰ ਪੁਲਸ ਵੱਲੋਂ ਗਰਾਮ ਪੰਚਾਇਤਾਂ ਕਲੱਬਾਂ ਅਤੇ ਆਮ ਲੋਕਾਂ ਨਾਲ ਮੀਟਿੰਗਾਂ ਕਰਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕੀਤਾ ਜਾ ਰਿਹਾ । ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਅਨੇਕਾਂ ਘਰਾਂ ਦੇ ਨੌਜਵਾਨ ਪਿਛਲੇ ਸਮੇਂ ਦੌਰਾਨ ਮੌਤ ਦੇ ਮੂੰਹ ਚਲੇ ਜਾ ਚੁੱਕੇ ਹਨ। ਇਸ ਲਈ ਅੱਜ ਸਾਨੂੰ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਤੋਂ ਕੱਢਣ ਲਈ ਪੁਲਸ ਪਬਲਿਕ ਮੀਟਿੰਗਾਂ ਕਰਕੇ ਲੋਕਾਂ ਨੂੰ ਆਪਣੇ ਧੀਆਂ ਪੁੱਤਾਂ ਨੂੰ ਚੰਗੇ ਕੰਮਾਂ ਵੱਲ ਪ੍ਰੇਰਿਤ ਕਰ ਕੇ ਚੰਗੇ ਸਮਾਜ ਦੀ ਸਿਰਜਣਾ ਕਰਨ ਲਈ ਪ੍ਰੇਰਤ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਸਬ ਡਿਵੀਜ਼ਨ ਦੇ ਅਧਿਕਾਰ ਖੇਤਰ ਅਧੀਨ ਪੈਂਦੇ ਸਾਰੇ ਪਿੰਡਾਂ ਨੂੰ ਗ੍ਰਾਮ ਪੰਚਾਇਤਾਂ ਕਲੱਬਾਂ ਤੇ ਆਮ ਲੋਕਾਂ ਦੇ ਸਹਿਯੋਗ ਨਾਲ ਹੀ ਨਸ਼ਾ ਮੁਕਤ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਪਿੰਡ ਅੰਦਰ ਕੋਈ ਨਸ਼ਿਆਂ ਦਾ ਕਾਰੋਬਾਰ ਕਰਦਾ ਟਰੈਕਟਰਾਂ ਉਪਰ ਉੱਚੀ ਆਵਾਜ਼ ਕਰਕੇ ਡਿੱਗ ਚਲਾਉਂਦਾ ਅਤੇ ਮੋਟਰਸਾਈਕਲਾਂ ਉਪਰ ਪਟਾਕੇ ਵਜਾਉਣ ਦੀਆਂ ਸ਼ਰਾਰਤਾਂ ਕਰਨ ਵਾਲੇ ਸ਼ਰਾਰਤੀ ਅਨਸਰਾਂ ਦਿ ਪੁਲਿਸ ਨੂੰ ਇਤਲਾਅ ਮਿਲਣ ਤੇ ਉਨ੍ਹਾਂ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆ ਨਹੀਂ ਜਾਵੇਗਾ ਅਤੇ ਤੁਰੰਤ ਹੀ ਕਾਨੂੰਨੀ ਕਾਰਵਾਈ ਅਮਲ ਚ ਲਿਆਂਦੀ ਜਾਵੇਗੀ ।ਉਨ੍ਹਾਂ ਕਿਹਾ ਕਿ ਅਜਿਹੇ ਧੰਦੇ ਕਰਨ ਵਾਲੇ ਲੋਕਾਂ ਦੀ ਸ਼ਿਕਾਇਤ ਦੇਣ ਵਾਲੇ ਦਾ ਨਾਂ ਪੁਲਸ ਵੱਲੋਂ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਸਮੂਹ ਗ੍ਰਾਮ ਪੰਚਾਇਤਾਂ ਆਮ ਲੋਕਾਂ ਨੂੰ ਨਸ਼ਿਆਂ ਦੇ ਖਾਤਮੇ ਲਈ ਪੁਲਸ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ ।ਇਸ ਮੌਕੇ ਥਾਣਾ ਠੁੱਲੀਵਾਲ ਦੇ ਮੁਖੀ ਗੁਰਤਾਰ ਸਿੰਘ, ਏ ਐੱਸ ਆਈ ਗੁਰਤੇਜ ਸਿੰਘ ਨੇ ਕਿਹਾ ਕਿ ਥਾਣਾ ਠੁੱਲੀਵਾਲ ਦੇ ਅਧਿਕਾਰ ਖੇਤਰ ਅਧੀਨ ਪੈਂਦੇ ਸਾਰੇ ਪਿੰਡਾਂ ਅੰਦਰ ਲਗਾਤਾਰ ਗਰਾਮ ਪੰਚਾਇਤਾਂ ਅਤੇ ਆਮ ਲੋਕਾਂ ਨਾਲ ਪੁਲੀਸ ਪਬਲਿਕ ਮੀਟਿੰਗਾਂ ਕਰਕੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਲਾਮਬੰਦ ਕੀਤਾ ਜਾ ਰਿਹਾ ਹੈ । ਇਸ ਮੌਕੇ ਪੰਚ ਜਸਵਿੰਦਰ ਸਿੰਘ ਮਾਂਗਟ ,ਪੰਚ ਅਮਰ ਸਿੰਘ ਚੋਪੜਾ, ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਏਕਮ ਸਿੰਘ ਦਿਓਲ ਨੇ ਪੁਲਸ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦੀ ਸ਼ਲਾਘਾ ਕਰਦਿਆਂ ਸਬ ਡਿਵੀਜ਼ਨ ਮਹਿਲਕਲਾਂ ਦੇ ਡੀਐੱਸਪੀ ਕੁਲਦੀਪ ਸਿੰਘ ਅਤੇ ਥਾਣਾ ਮੁਖੀ ਗੁਰਤਾਰ ਸਿੰਘ ਨੂੰ ਵਿਸਵਾਸ ਦਿਵਾਇਆ ਕਿ ਸਮੁੱਚੀ ਗ੍ਰਾਮ ਪੰਚਾਇਤ ਅਤੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੁਲੀਸ ਨੂੰ ਨਸ਼ਿਆਂ ਦੇ ਖ਼ਾਤਮੇ ਲਈ ਪੂਰਾ ਸਹਿਯੋਗ ਦਿੱਤਾ ਜਾਵੇਗਾ। ਅਖੀਰ ਵਿੱਚ ਪੰਚ ਜਸਵਿੰਦਰ ਸਿੰਘ ਮਾਂਗਟ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਏਕਮ ਸਿੰਘ ਦਿਓਲ ਦੀ ਅਗਵਾਈ ਹੇਠ ਸਮੁੱਚੀ ਗ੍ਰਾਮ ਪੰਚਾਇਤ ਕਮੇਟੀ ਅਤੇ ਪਿੰਡ ਵਾਸੀਆਂ ਵੱਲੋਂ ਡੀਐੱਸਪੀ ਮਹਿਲਕਲਾਂ ਕੁਲਦੀਪ ਸਿੰਘ ਸਿਰੋਪੇ ਭੇਟ ਕਰਕੇ ਵਿਸ਼ੇਸ਼ ਸਨਮਾਨ ਕੀਤਾ ਗਿਆ ।ਇਸ ਮੌਕੇ ਨੰਬਰਦਾਰ ਗੁਰਮੁੱਖ ਸਿੰਘ ਹਮੀਦੀ ,ਨੰਬਰਦਾਰ ਜਸਬੀਰ ਸਿੰਘ ਖ਼ਾਲਸਾ, ਨੰਬਰਦਾਰ ਅਜਮੇਰ ਸਿੰਘ ਰਾਣੂ , ਸੁਰਜੀਤ ਸਿੰਘ ਰਾਣੂ ,ਮਾਸਟਰ ਹਰਨੇਕ ਸਿੰਘ ਧਾਲੀਵਾਲ, ਕੁਲਦੀਪ ਸਿੰਘ ਰੰਧਾਵਾ ,ਪੰਚ ਮੱਘਰ ਸਿੰਘ, ਇਲਾਵਾ ਹੋਰ ਪਿੰਡ ਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ।
Powered by Blogger.