ਮਹਿਲ ਕਲਾਂ ਪੁਲਸ ਵੱਲੋਂ ਮੈਡੀਕਲ ਸਟੋਰਾਂ ਦੀ ਅਚਨਚੇਤ ਚੈਕਿੰਗ

 

ਮਹਿਲ ਕਲਾਂ (ਪ੍ਰਦੀਪ ਸਿੰਘ ਲੋਹਗੜ)- ਐਸ ਐਸ ਪੀ ਬਰਨਾਲਾ ਸ੍ਰੀ ਸੰਦੀਪ ਗੋਇਲ ਤੇ ਸਬ ਡਵੀਜ਼ਨ ਮਹਿਲ ਕਲਾਂ ਦੇ ਡੀਐੱਸਪੀ ਕੁਲਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐੱਸ ਐੱਚ ਓ ਮਹਿਲ ਕਲਾਂ ਅਮਰੀਕ ਸਿੰਘ ਦੀ ਅਗਵਾਈ ਹੇਠ ਥਾਣੇ ਅਧੀਨ ਆਉਂਦੇ ਮੈਡੀਕਲ ਸਟੋਰਾਂ ਦੀ ਡਰੱਗ ਇੰਸਪੈਕਟਰ ਅਨੰਤ ਸਿੰਗਲਾ ਅਤੇ ਉਨ੍ਹਾਂ ਦੀ ਟੀਮ ਵੱਲੋਂ ਮਹਿਲ ਕਲਾਂ ਪੁਲਸ ਦੇ ਸਹਿਯੋਗ ਨਾਲ ਮੁੱਖ ਅਫਸਰ ਅਮਰੀਕ ਸਿੰਘ ਦੀ ਅਗਵਾਈ ਚ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਐੱਸ ਐੱਚ ਓ ਅਮਰੀਕ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੈਡੀਕਲ ਨਸ਼ੇ ਦੀ ਰੋਕਥਾਮ ਲਈ ਇਹ ਅਚਨਚੇਤ ਚੈਕਿੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਚੈਕਿੰਗ ਦੌਰਾਨ ਕਿਸੇ ਵੀ ਮੈਡੀਕਲ ਸਟੋਰ ਤੋਂ ਕੋਈ ਵੀ ਨਸ਼ੇ ਦੀਆਂ ਦਵਾਈਆਂ ਬਰਾਮਦ ਨਹੀਂ ਹੋਈਆਂ। ਪਰ ਇਸ ਤਰ੍ਹਾਂ ਦੀ ਚੈਕਿੰਗ ਰੁਟੀਨ ਵਿੱਚ ਕੀਤੀ ਜਾਵੇਗੀ, ਕਿਸੇ ਵੀ ਸਮਾਜ ਵਿਰੋਧੀ ਵਿਅਕਤੀ ਅਤੇ ਨਸਾਂ ਵੇਚਣ ਵਾਲੇ ਨੂੰ ਇਲਾਕੇ ਵਿੱਚ ਸਿਰ ਨਹੀ ਚੁੱਕਣ ਦਿੱਤਾ ਜਾਵੇਗਾ। ਉਧਰ ਦੂਜੇ ਪਾਸੇ ਮੈਡੀਕਲ ਸਟੋਰਾਂ ਦੇ ਮਾਲਕਾਂ ਨੇ ਵੀ ਐੱਸ ਐੱਚ ਓ ਅਮਰੀਕ ਸਿੰਘ ਨੂੰ ਵਿਸ਼ਵਾਸ ਦਿਵਾਇਆ ਕਿ ਸਾਡੇ ਮੈਡੀਕਲ ਸਟੋਰਾਂ ਵਿਚ ਕਿਸੇ ਵੀ ਕਿਸਮ ਦੇ ਨਸ਼ੇ ਦੀ ਦਵਾਈ ਨਹੀਂ ਵੇਚੀ ਜਾਂਦੀ। ਇਸ ਮੌਕੇ ਸਬ ਇੰਸਪੈਕਟਰ ਸਤਨਾਮ ਸਿੰਘ, ਏਐਸਆਈ ਗੁਰਸਿਮਰਨ ਸਿੰਘ ਤੇ ਪੁਲਸ ਪਾਰਟੀ ਮੌਜੂਦ ਸੀ।
Powered by Blogger.