ਰਿੰਕਾਂ ਕੁਤਬਾ ਬਾਹਮਣੀਆਂ ਨੇ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ

 

ਮਹਿਲ ਕਲਾਂ (ਪ੍ਰਦੀਪ ਸਿੰਘ ਲੋਹਗੜ੍)-ਡਾ ਬੀ ਆਰ ਅੰਬੇਦਕਰ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਤੇ ਹਲਕਾ ਮਹਿਲ ਕਲਾਂ ਦੇ ਦਲਿਤ ਆਗੂ ਰਿੰਕਾਂ ਕੁਤਬਾ ਬਾਹਮਣੀਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸਰਦਾਰ ਸੁਖਬੀਰ ਸਿੰਘ ਬਾਦਲ ਨਾਲ ਹਲਕੇ ਦੀਆਂ ਗਤੀਵਿਧੀਆਂ ਸਬੰਧੀ ਇਕ ਵਿਸ਼ੇਸ਼ ਮਿਲਣੀ ਕੀਤੀ ਗਈ। ਜਿਸ ਵਿੱਚ ਹਲਕੇ ਅੰਦਰ ਸ਼੍ਰੋਮਣੀ ਅਕਾਲੀ ਦਲ ਦੀਆਂ ਗਤੀਵਿਧੀਆਂ ਸਬੰਧੀ ਅਤੇ ਚੋਣਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਉਕਤ ਨੌਜਵਾਨ ਆਗੂ ਰਿੰਕਾਂ ਕੁਤਬਾ ਬਾਹਮਣੀਆਂ ਨੂੰ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਲਈ ਥਾਪੜਾ ਦਿੰਦਿਆਂ ਕਿਹਾ ਕਿ ਪਾਰਟੀ ਦੀ ਚਡ਼੍ਹਦੀ ਕਲਾ ਅਤੇ ਅਗਾਮੀ ਵਿਧਾਨ ਸਭਾ ਚੋਣਾਂ ਚ ਜਿੱਤ ਦਾ ਝੰਡਾ ਬੁਲੰਦ ਕਰਨ ਲਈ ਡਟਣ ਲਈ ਕਿਹਾ ਗਿਆ। ਇਸ ਮੌਕੇ ਦਲਿਤ ਆਗੂ ਰਿੰਕਾਂ ਕੁਤਬਾ ਬਾਹਮਣੀਆਂ ਨੇ ਕਿਹਾ ਕਿ ਪਾਰਟੀ ਦੀਆਂ ਪਾਲਿਸੀਆਂ ਨੂੰ ਘਰ ਘਰ ਪਹੁੰਚਾਉਣ ਲਈ ਉਹ ਤੇ ਉਨ੍ਹਾਂ ਦੀ ਟੀਮ ਸਿਰ ਤੋੜ ਯਤਨ ਕਰ ਰਹੀ ਹੈ ਅਤੇ ਲੋਕਾਂ ਦੇ ਕੰਮ ਸਰਕਾਰੇ ਦਰਬਾਰੇ ਕਰਵਾਉਣ ਲਈ ਹਮੇਸ਼ਾਂ ਤੱਤਪਰ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਹਰ ਵਰਗ ਕੈਪਟਨ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਦੁਖੀ ਹੋ ਚੁੱਕਿਆ ਹੈ, ਜੋ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ ਵਿਚ ਆਪਣਾ ਫਤਵਾ ਦੇ ਕੇ ਪੰਜਾਬ ਦੀ ਵਾਗਡੋਰ ਸ਼੍ਰੋਮਣੀ ਅਕਾਲੀ ਦਲ (ਬਾਦਲ) ਹੱਥ ਦੇਣਗੇ।
Powered by Blogger.