ਪਿੰਡ ਛੀਨੀਵਾਲ ਕਲਾਂ ਵਿਖੇ ਧਾਰਮਿਕ ਸਮਾਗਮ ਹੋਇਆ

 

ਮਹਿਲ ਕਲਾਂ (ਪ੍ਰਦੀਪ ਸਿੰਘ ਲੋਹਗੜ੍ਹ) ਪਿੰਡ ਛੀਨੀਵਾਲ ਕਲਾਂ ਵਿਖੇ ਯੂਥ ਆਗੂ ਤੇ ਭਾਕਿਯੂ ਕਾਦੀਆਂ ਦੇ ਜਿਲ੍ਹਾ ਆਗੂ ਜਗਜੀਤ ਸਿੰਘ ਜੱਗਾ ਦੇ ਗ੍ਰਹਿ ਵਿਖੇ ਇੱਕ ਧਾਰਮਿਕ ਸਮਾਗਮ ਕੀਤਾ ਗਿਆ। ਜਿਸ ਵਿੱਚ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਚ ਸਮੂਲੀਅਤ ਕੀਤੀ। ਜਿਸ ਵਿੱਚ ਗਿਆਨੀ ਜਗਸੀਰ ਸਿੰਘ ਮਹਿਲ ਕਲਾਂ ਦੇ ਕੀਰਤਨੀ ਜਥੇ ਵੱਲੋਂ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਅਤੇ ਰਸ ਭਿੰਨਾ ਕੀਰਤਨ ਕਰ ਕੇ ਨਿਹਾਲ ਕੀਤਾ ਗਿਆ। ਇਸ ਮੌਕੇ ਵਿਸੇਸ਼ ਤੌਰ ਤੇ ਪੁੱਜੇ ਸਾਬਕਾ ਸੰਸਦੀ ਸਕੱਤਰ ਤੇ ਅਕਾਲੀ ਦਲ ਦੇ ਹਲਕਾ ਇੰਚਾਰਜ ਸੰਤ ਬਲਵੀਰ ਸਿੰਘ ਘੁੰਨਸ, ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਮੈਂਬਰ ਸੰਤ ਦਲਬਾਰ ਸਿੰਘ ਛੀਨੀਵਾਲ, ਬੀਕੇਯੂ (ਕਾਦੀਆਂ) ਦੇ ਆਗੂ ਗੁਰਧਿਆਨ ਸਿੰਘ ਸਹਿਜੜਾ, ਸਿੰਗਾਰਾ ਸਿੰਘ, ਸਾਬਕਾ ਜਿਲ੍ਹਾ ਪ੍ਰੀਸ਼ਦ ਮੈਂਬਰ ਪ੍ਰਿਤਪਾਲ ਸਿੰਘ ਛੀਨੀਵਾਲ, ਸੁਸਾਇਟੀ ਪ੍ਰਧਾਨ ਬਲਵੰਤ ਸਿੰਘ ਢਿੱਲੋਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਹੁਣ ਬੁਖਲਾਹਟ ਵਿੱਚ ਆ ਚੁੱਕੀ ਹੈ, ਕਿਸਾਨੀ ਸੰਘਰਸ਼ ਨੂੰ ਕਮਜੋਰ ਕਰਨ ਦੇ ਲਈ ਸਾਜਿਸ਼ਾਂ ਘੜ ਰਹੀ ਹੈ, ਜਿਸ ਨੂੰ ਕਿਸਾਨ, ਮਜਦੂਰ ਜਥੇਬੰਦੀਆਂ ਦੇ ਆਗੂ ਆਪਣੀ ਸੂਝਬੂਝ ਨਾਲ ਕਾਮਯਾਬ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਅੱਜ ਦੇ ਇਸ ਧਾਰਮਿਕ ਸਮਾਗਮ ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈ ਕੇ ਕਿਸਾਨੀ ਸੰਘਰਸ਼ ਵਿੱਚ ਸਹੀਦ ਕਿਸਾਨਾਂ ਦੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸਣ ਅਤੇ ਕਿਸਾਨ ਸੰਘਰਸ਼ ਜਿੱਤਣ ਦੀ ਅਰਦਾਸ ਕੀਤੀ ਹੈ। ਇਸ ਸਮੇਂ ਧਾਲੀਵਾਲ ਪਰਿਵਾਰ ਵੱਲੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਤੇ ਪਤਵੰਤਿਆਂ ਦਾ ਵਿਸੇਸ਼ ਸਨਮਾਨ ਕੀਤਾ ਗਿਆ।ਇਸ ਮੌਕੇ ਮੁਲਾਜ਼ਮ ਆਗੂ ਰਜਿੰਦਰ ਸਿੰਘ ਗੋਗੀ ਛੀਨੀਵਾਲ, ਸਰਪੰਚ ਸਿਮਲਜੀਤ ਕੌਰ ਬਿੰਦਰ ਸਿੰਘ ਸੁਖੀੇਏਕਾ ,ਗ੍ਰੰਥੀ ਪ੍ਰੀਤਮ ਸਿੰਘ ਦਰਸ਼ਨ ਸਿੰਘ ਸੈਕਟਰੀ, ਬੂਟਾ ਸਿੰਘ, ਬਲਦੇਵ ਸਿੰਘ ਗੁਰਦੁਆਰਾ ਪ੍ਰਬੰਧਕ ਕਮੇਟੀ ਜੰਡ ਸਾਹਿਬ ਦੇ ਸਮੂਹ ਅਹੁਦੇਦਾਰ, ਪ੍ਰਧਾਨ ਸੁਖਮੰਦਰ ਸਿੰਘ, ਕਿਸਾਨ ਆਗੂ ਹਾਕਮ ਸਿੰਘ, ਐੱਸ ਡੀ ਓ ਲਖਵੀਰ ਸਿੰਘ, ਹਰਦੇਵ ਸਿੰਘ ਗੱਤਕਾ ਪਾਰਟੀ ਵਾਲੇ, ਬੂਟਾ ਸਿੰਘ ਧਾਲੀਵਾਲ, ਕਿਸਾਨ ਆਗੂ ਜਗਤਾਰ ਸਿੰਘ, ਸਾਬਕਾ ਸਰਪੰਚ ਨਿਰਮਲ ਸਿੰਘ, ਗੁਰਜੰਟ ਸਿੰਘ ਧਾਲੀਵਾਲ,ਸੁਖਵਿੰਦਰ ਸਿੰਘ ਕਾਕਾ, ਜਗਸੀਰ ਸਿੰਘ ਭੋਲਾ, ਪੰਚ ਗੋਰਾ ਸਿੰਘ ਛੀਨੀਵਾਲ ਸਮੇਤ ਵੱਡੀ ਗਿਣਤੀ ਚ ਸੰਗਤਾਂ ਹਾਜ਼ਰ ਸਨ।
Powered by Blogger.