ਪਿੰਡ ਕੁਤਾਬਾ ਵਿਖੇ ਸ਼ਰਧਾਂਜਲੀ ਸਮਾਗਮ ਹੋਇਆ 

ਮਹਿਲਕਲਾਂ (ਪ੍ਰਦੀਪ ਸਿੰਘ ਲੋਹਗੜ੍ਹ) ਇੰਡੀਅਨ ਐਕਸ ਸਰਵਿਸਜ਼ ਲੀਗ ਬਲਾਕ ਮਹਿਲ ਕਲਾਂ ਇਕਾਈ ਵੱਲੋਂ ਜਥੇਬੰਦੀ ਦੇ ਬਲਾਕ ਪ੍ਰਧਾਨ ਸੂਬੇਦਾਰ ਮੇਜਰ ਜਰਨੈਲ ਸਿੰਘ ਸਹਿਜੜਾ ਦੀ ਅਗਵਾਈ ਹੇਠ ਜਥੇਬੰਦੀ ਦੇ ਵਰਕਰਾਂ ਅਤੇ ਸਾਬਕਾ ਸੈਨਿਕਾਂ ਦੇ ਸਹਿਯੋਗ ਨਾਲ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਦੁਸ਼ਮਣਾਂ ਨਾਲ ਲੋਹਾ ਲੈਂਦਿਆਂ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਸ਼ਹਾਦਤ ਦਾ ਜਾਮ ਪੀਣ ਵਾਲੇ ਸ਼ਹੀਦ ਸੈਨਿਕਾਂ ਦਾ ਬਲਾਕ ਪੱਧਰੀ ਗੁਰਦੁਆਰਾ ਅਤਿ ਵੱਡਾ ਘੱਲੂਘਾਰਾ ਸਾਹਿਬ ਪਿੰਡ ਕੁਤਬਾ (ਬਰਨਾਲਾ )ਵਿਖੇ ਮਨਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਕੀਰਤਨ ਦਰਬਾਰ ਸਜਾਇਆ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਸਾਬਕਾ ਜਿਲ੍ਹਾ ਪ੍ਰਧਾਨ ਕਰਨਲ ਗੁਰਮੇਲ ਸਿੰਘ ਸੋਹੀ, ਇੰਡੀਅਨ ਐਕਸ ਸਰਵਿਸ ਲੀਗ ਬਲਾਕ ਮਹਿਲ ਕਲਾਂ ਦੇ ਪ੍ਰਧਾਨ ਸੂਬੇਦਾਰ ਮੇਜਰ ਜਰਨੈਲ ਸਿੰਘ ਸਹਿਜੜਾ, ਚੇਅਰਮੈਨ ਅਜੀਤ ਸਿੰਘ ਕੁਤਬਾ ਨੇ ਕਿਹਾ ਕਿ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕੇ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ ਇਸ ਲਈ ਸਾਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਅੱਜ ਸਾਡੀ ਨੌਜਵਾਨ ਪੀੜ੍ਹੀ ਲਈ ਇਕ ਪ੍ਰੇਰਨਾ ਦਾ ਸਰੋਤ ਕਿਉਂਕਿ ਅਜਿਹੇ ਕੁਰਬਾਨੀਆਂ ਵਾਲੇ ਸੈਨਿਕਾਂ ਦੀ ਸ਼ਹੀਦੀ ਸਮਾਗਮਾਂ ਸਾਨੂੰ ਸਾਰਿਆਂ ਨੂੰ ਰਲ ਮਿਲ ਕੇ ਪਿੰਡ ਪੱਧਰ ਤੇ ਮਨਾਉਣ ਸਮੇਂ ਦੀ ਮੁੱਖ ਲੋੜ ਹੈ। ਇਸ ਸਮਾਗਮ ਮੌਕੇ 18 ਸ਼ਹੀਦ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਸਮੇਂ ਕੈਪਟਨ ਸਾਧੂ ਸਿੰਘ ਮੂੰਮ, ਸੂਬੇਦਾਰ ਰਾਮ ਸਿੰਘ, ਕੈਪਟਨ ਗੁਰਜੰਟ ਸਿੰਘ, ਸੂਬੇਦਾਰ ਮੇਜਰ ਸਾਗਰ ਸਿੰਘ ਮੂੰਮ, ਕੈਪਟਨ ਦਰਬਾਰਾ ਸਿੰਘ, ਸੂਬੇਦਾਰ ਗੁਰਬਖਸ਼ ਸਿੰਘ, ਸੂਬੇਦਾਰ ਚਮਕੌਰ ਸਿੰਘ, ਪ੍ਰਧਾਨ ਬਲਾਕ ਸਹਿਣਾ, ਕੈਪਟਨ ਰਣਜੀਤ ਸਿੰਘ ਦੀਵਾਨਾ, ਸੂਬੇਦਾਰ ਸਤਪਾਲ ਸਿੰਘ, ਸੂਬੇਦਾਰ ਗੁਰਮੇਲ ਸਿੰਘ ਕੁਤਬਾ, ਸੂਬੇਦਾਰ ਬੁੱਧ ਸਿੰਘ ਛੀਨੀਵਾਲ ਖੁਰਦ, ਜਗਜੀਤ ਖਿਆਲੀ ਸੁਖਦੀਪ ਮਹਿਲ ਖੁਰਦ, ਵਸਾਖਾ ਸਿੰਘ, ਬਹਾਦਰ ਸਿੰਘ, ਜਸਵੰਤ ਸਿੰਘ, ਬਲਜਿੰਦਰ ਸਿੰਘ ਧਨੇਰ, ਗੁਰਚਰਨ ਕਲਾਲਮਾਜਰਾ, ਸਿਕੰਦਰ ਸਿੰਘ ਕੁਰੜ, ਸਿਕੰਦਰ ਸਿੰਘ ਛਾਪਾ, ਜਗਦੀਪ ਸਿੰਘ ਹਰਦਾਸਪੁਰਾ, ਬਲਜਿੰਦਰ ਸਿੰਘ, ਬੰਤ ਸਿੰਘ ਸਹਿਜੜਾ, ਹਰਬੰਸ ਰਾਏਸਰ, ਜਗਸੀਰ ਲੋਹਗੜ੍ਹ, ਜੈਲ ਸਿੰਘ ਛੀਨੀਵਾਲ ਕਲਾਂ, ਜਗਜੀਤ ਕੌਰ ਬਲਾਕ ਸੰਮਤੀ ਮੈਂਬਰ, ਕੁਲਦੀਪ ਕੌਰ ਸਰਪੰਚ ਕੁਤਬਾ, ਮਨਜੀਤ ਕੌਰ ਸਰਪੰਚ ਕੁਰੜ, ਬੂਟਾ ਸਿੰਘ ਸਰਪੰਚ ਧਨੇਰ, ਸੁਖਦੇਵ ਸਿੰਘ ਸਰਪੰਚ ਸਹਿਜੜਾ ਤੋਂ ਇਲਾਵਾ ਸ਼ਹੀਦ ਪਰਿਵਾਰ ਸਾਬਕਾ ਸੈਨਿਕ ਨਗਰ ਪੰਚਾਇਤ ਕਿਸਾਨ ਯੂਨੀਅਨ ਆਗੂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਬਲਾਕ ਦੀਆਂ ਸੰਗਤਾਂ ਹਾਜ਼ਰ ਸਨ।
Powered by Blogger.