ਸਾਬਕਾ ਸੰਸਦੀ ਸਕੱਤਰ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਕਿੰਗ ਕਮੇਟੀ ਦੇ ਮੈਂਬਰ ਨਿਯੁਕਤ ਕਰਨ ‘ਤੇ ਖੁਸ਼ੀ ਦਾ ਪ੍ਰਗਟਾਵਾ

 

ਮਹਿਲ ਕਲਾਂ (ਪ੍ਰਦੀਪ ਸਿੰਘ ਲੋਹਗੜ੍ਹ) ਸ੍ਰੋਮਣੀ ਅਕਾਲੀ ਦਲ (ਬ) ਦੇ ਸਰਪ੍ਰਸਤ ਸ ਪ੍ਰਕਾਸ਼ ਸਿੰਘ ਬਾਦਲ ਤੇ ਕੋਮੀ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੀ ਮਜਬੂਤੀ ਲਈ ਕੀਤੀਆ ਗਈਆ ਨਵੀਆਂ ਨਿਯੁਕਤੀਆਂ ਚੋ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਸਾਬਕਾ ਸੰਸਦੀ ਸਕੱਤਰ ਅਤੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਇੰਚਾਰਜ ਸੰਤ ਬਾਬਾ ਬਲਬੀਰ ਸਿੰਘ ਘੁੰਨਸ ਨੂੰ ਪਾਰਟੀ ਪ੍ਰਤੀ ਸੇਵਾਵਾਂ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਵਰਕਿੰਗ ਕਮੇਟੀ ਮੈਂਬਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਸੰਤ ਬਾਬਾ ਬਲਬੀਰ ਸਿੰਘ ਘੁੰਨਸ ਨੇ ਸਾਡੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਸੋਪੀ ਜੁਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਚੋ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨ੍ਹਾਂ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਪਾਰਟੀ ਦੀ ਚੜ੍ਹਦੀ ਕਲਾਂ ਲਈ ਅਤੇ 2022 ਦੀਆ ਵਿਧਾਨ ਸਭਾ ਚੋਣਾਂ ਵਿੱਚ ਸਰਗਰਮ ਭੂਮਿਕਾ ਨਿਭਾਈ ਜਾਵੇਗੀ। ਉਨ੍ਹਾਂ ਨੇ ਪਾਰਟੀ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ, ਕੋਮੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਤੇ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਹਾਈ ਕਮਾਡ ਨੇ ਉਨ੍ਹਾਂ ਨੂੰ ਵੱਡੀ ਜਿੰਮੇਵਾਰੀ ਸੌਂਪੀ ਗਈ ਹੈ। ਉਹ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਅੰਤਰਿੰਗ ਮੈਬਰ ਜਥੇਦਾਰ ਬਲਦੇਵ ਸਿੰਘ ਚੂੰਘਾ, ਸੰਤ ਬਾਬਾ ਦਲਬਾਰ ਸਿੰਘ ਛੀਨੀਵਾਲ ਕਲਾਂ ਮੈਬਰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ, ਜਥੇਦਾਰ ਪਰਮਜੀਤ ਸਿੰਘ ਖਾਲਸਾ ਮੈਬਰ ਸੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ, ਪਾਰਟੀ ਦੇ ਜਿਲਾ ਪ੍ਰਧਾਨ ਸੰਤ ਬਾਬਾ ਟੇਕ ਸਿੰਘ ਧਨੌਲਾ, ਇਸਤਰੀ ਅਕਾਲੀ ਦਲ ਦੇ ਜਿਲਾ ਪ੍ਰਧਾਨ ਬੀਬੀ ਬੇਅੰਤ ਕੌਰ ਖਹਿਰਾ ਬੀਹਲਾ, ਮਾਸਟਰ ਹਰਬੰਸ ਸਿੰਘ ਸੇਰਪੁਰ ਸੀਨੀਅਰ ਆਗੂ, ਯੂਥ ਅਕਾਲੀ ਦਲ ਦੇ ਕੌਮੀ ਆਗੂ ਗੁਰਸੇਵਕ ਸਿੰਘ ਗਾਗੇਵਾਲ ਤੇ ਸਾਬਕਾ ਜਿਲ੍ਹਾ ਪ੍ਰੀਸ਼ਦ ਮੈਂਬਰ ਪ੍ਰਿਤਪਾਲ ਸਿੰਘ ਛੀਨੀਵਾਲ ਕਲਾਂ, ਇਸਤਰੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬੇਅੰਤ ਕੌਰ ਖਹਿਰਾ ਬੀਹਲਾ, ਪਾਰਟੀ ਦੇ ਸਰਕਲ ਮਹਿਲ ਕਲਾਂ ਦੇ ਪ੍ਰਧਾਨ ਜਥੇਦਾਰ ਸੁਖਵਿੰਦਰ ਸਿੰਘ ਸੁੱਖਾ ਮਹਿਲ ਕਲਾਂ, ਸਰਕਲ ਟੱਲੇਵਾਲ ਦੇ ਪ੍ਰਧਾਨ ਬਚਿੱਤਰ ਸਿੰਘ ਰਾਏਸਰ, ਸਰਕਲ ਠੁੱਲੀਵਾਲ ਦੇ ਪ੍ਰਧਾਨ ਗੁਰਦੀਪ ਸਿੰਘ ਛਾਪਾ, ਯੂਥ ਵਿੰਗ ਦੇ ਸਰਕਲ ਪ੍ਰਧਾਨ ਬਲਵੰਤ ਸਿੰਘ ਢਿੱਲੋਂ ਛੀਨੀਵਾਲ ਕਲਾਂ, ਮੁਲਾਜ਼ਮ ਆਗੂ ਰਜਿੰਦਰ ਸਿੰਘ ਗੋਗੀ ਛੀਨੀਵਾਲ ਕਲਾ, ਸਮਾਜ ਸੇਵੀ ਬਲਦੇਵ ਸਿੰਘ ਗਾਗੇਵਾਲ, ਸਾਬਕਾ ਸਰਪੰਚ ਨਿਸ਼ਾਨ ਸਿੰਘ ਭੋਲਾ ਗਹਿਲ, ਸਾਬਕਾ ਸਰਪੰਚ ਦਰਸ਼ਨ ਸਿੰਘ ਰਾਣੂ, ਨਾਥ ਸਿੰਘ ਹਮੀਦੀ, ਗੁਰਮੇਲ ਸਿੰਘ ਦੀਵਾਨਾ, ਯੂਥ ਵਿੰਗ ਦੇ ਆਗੂ ਸੁਖਵਿੰਦਰ ਸਿੰਘ ਗੋਰਖਾ ਗਾਗੇਵਾਲ, ਡਾ. ਹਰਨੇਕ ਸਿੰਘ ਪੰਡੋਰੀ, ਬਲਜਿੰਦਰ ਸਿੰਘ ਬਿੱਟੂ ਧਨੇਰ, ਦਵਿੰਦਰ ਸਿੰਘ ਵਜੀਦਕੇ ਖੁਰਦ, ਸਾਬਕਾ ਸਰਪੰਚ ਡਾ ਰਾਮ ਗੋਪਾਲ ਸਹਿਜੜਾ, ਸਾਬਕਾ ਸਰਪੰਚ ਗੁਰਮੇਲ ਸਿੰਘ ਕਲਾਲਾ, ਸੂਬੇਦਾਰ ਗੋਪਾਲ ਸਿੰਘ ਰਾਏਸਰ, ਜਸਵਿੰਦਰ ਸਿੰਘ, ਰਾਜ ਸਿੰਘ ਬੀਹਲਾ, ਨਛੱਤਰ ਸਿੰਘ ਬੀਹਲਾ, ਪੰਚ ਗੁਰਦੀਸ ਸਿੰਘ ਗਿੱਲ, ਹਮੀਦੀ,ਚਰਨਜੀਤ ਕੌਰ, ਗੁਰਮੇਲ ਸਿੰਘ ਨਿਹਾਲੂਵਾਲ ਆਦਿ ਨੇ ਸੰਤ ਬਾਬਾ ਬਲਬੀਰ ਸਿੰਘ ਘੁੰਨਸ ਦੀ ਇਸ ਨਿਯੁਕਤੀ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ।
Powered by Blogger.