ਕਾਂਗਰਸ ਸਰਕਾਰ ਨੇ ਔਰਤਾਂ ਨੂੰ ਵੱਧ ਅਧਿਕਾਰ ਦੇ ਕੇ ਉਨ੍ਹਾਂ ਦਾ ਮਾਣ ਸਤਿਕਾਰ ਬਹਾਲ ਰੱਖਿਆ- ਬੀਬੀ ਘਨੌਰੀ

 

ਮਹਿਲ ਕਲਾਂ (ਪ੍ਰਦੀਪ ਸਿੰਘ ਲੋਹਗੜ੍ਹ)- ਪਿੰਡ ਨਿਹਾਲੂਵਾਲ ਵਿਖੇ ਸਰਪੰਚ ਸਰਪੰਚ ਕਿਰਨਜੀਤ ਕੌਰ ਨਿਹਾਲੂਵਾਲ ਦੀ ਅਗਵਾਈ ਹੇਠ ਔਰਤਾਂ ਵੱਲੋਂ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਇਸਤਰੀ ਦਿਵਸ ਮਨਾਇਆ ਗਿਆ ਇਸ ਮੌਕੇ ਮੁੱਖ ਮਹਿਮਾਨ ਵਜੋਂ ਆਲ ਇੰਡੀਆ ਕਾਂਗਰਸ ਦੀ ਮੈਂਬਰ ਤੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੀ ਸਾਬਕਾ ਵਿਧਾਇਕਾ ਬੀਬੀ ਹਰਚੰਦ ਕੌਰ ਘਨੌਰੀ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ ।ਇਸ ਮੌਕੇ ਬੀਬੀ ਘਨੌਰੀ ਨੇ ਸੰਬੋਧਨ ਕਰਦਿਆਂ ਕੌਮਾਂਤਰੀ ਬੀਬੀ ਘਨੌਰੀ ਨੇ ਇਸ ਮੌਕੇ ਇਸਤਰੀ ਕੌਮਾਂਤਰੀ ਦਿਵਸ ਦੀ ਔਰਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸਤਰੀ ਦਿਵਸ ਦੀ ਔਰਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਕੇਂਦਰ ਅਤੇ ਰਾਜ ਵਿਚਲੀਆਂ ਕਾਂਗਰਸ ਸਰਕਾਰਾਂ ਦੇ ਕਾਰਜਕਾਲ ਦੌਰਾਨ ਹੀ ਔਰਤਾਂ ਨੂੰ ਵੱਧ ਅਧਿਕਾਰ ਦੇ ਕੇ ਉਨ੍ਹਾਂ ਦਾ ਪੂਰਾ ਮਾਣ ਸਤਿਕਾਰ ਦਿੱਤਾ ।ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਨੇ ਅੱਜ ਸਰਬਸੰਮਤੀ ਨਾਲ ਮਤਾ ਪਾਸ ਕਰਕੇ 'ਮੁਲਕ ਦੀ ਤਰੱਕੀ ਵਿਚ ਯੋਗਦਾਨ ਪਾਉਣ ਲਈ ਔਰਤਾਂ ਦੇ ਸਿਰੜੀ ਜਜ਼ਬੇ' ਨੂੰ ਸਲਾਮ ਕੀਤਾ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਰਿਵਾਰਾਂ, ਕੰਮਕਾਜ ਵਾਲੀਆਂ ਥਾਵਾਂ ਅਤੇ ਸਮਾਜ ਵਿੱਚ ਹਰੇਕ ਪੱਧਰ ਉਤੇ ਮਹਿਲਾ ਅਤੇ ਲੜਕੀਆਂ ਦੇ ਸਸ਼ਕਤੀਕਰਨ ਪ੍ਰਤੀ ਆਪਣੀ ਸਰਕਾਰ ਦੀ ਮਜ਼ਬੂਤ ਅਤੇ ਨਿਰੰਤਰ ਵਚਨਬੱਧਤਾ ਕਾਇਮ ਰੱਖਣ ਦਾ ਐਲਾਨ ਕੀਤਾ ਹੈ। ਇਸ ਮੌਕੇ ਮਾਰਕੀਟ ਕਮੇਟੀ ਮਹਿਲ ਕਲਾਂ ਦੇ ਡਿਪਟੀ ਚੇਅਰਮੈਨ ਹਰਵਿੰਦਰ ਕੁਮਾਰ ਜਿੰਦਲ, ਬਲਾਕ ਕਾਂਗਰਸ ਦੇ ਪ੍ਰਧਾਨ ਤੇਜਪਾਲ ਸੱਦੋਵਾਲ ,ਸਰਪੰਚ ਕਿਰਨਜੀਤ ਕੌਰ ਨਿਹਾਲੂਵਾਲ ,ਸਮਾਜਸੇਵੀ ਜਸਵਿੰਦਰ ਸਿੰਘ, ਪੰਚ ਹਰਦੀਪ ਕੌਰ, ਪੰਚ ਬਲਜੀਤ ਕੌਰ, ਪੰਚ ਜਗਰੂਪ ਸਿੰਘ, ਸਰਪੰਚ ਤਜਿੰਦਰ ਸਿੰਘ ਨਰਾਇਣਗੜ੍ਹ ਸੋਹੀਆ, ਸਰਪੰਚ ਪਲਵਿੰਦਰ ਸਿੰਘ ਕਲਾਲ ਮਾਜਰਾ, ਜਸਵਿੰਦਰ ਸਿੰਘ ਨਿਹਾਲੂਵਾਲ ਨੰਬਰਦਾਰ ਸਰਬਜੀਤ ਸਿੰਘ ,ਬੀਬੀ ਘਨੌਰੀ ਦੇ ਪੀਏ ਗੁਰਪ੍ਰੀਤ ਸਿੰਘ ਈਨਾਬਾਜਵਾ, ਰਾਜਬੀਰ ਸਿੰਘ ਧੂਰੀ ਤੋਂ ਇਲਾਵਾ ਹੋਰ ਪਿੰਡ ਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ।
Powered by Blogger.