ਚੁਹਾਣਕੇ ਕਲਾਂ ਵਿਖੇ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਏ

 

ਮਹਿਲ ਕਲਾਂ 7 ਮਾਰਚ (ਪ੍ਰਦੀਪ ਸਿੰਘ ਲੋਹਗੜ੍ਹ)- ਪਿੰਡ ਚੁਹਾਣਕੇ ਕਲਾਂ ਵਿਖੇ ਭਗਤ ਰਵੀਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਤਿੰਨ ਰੋਜ਼ਾ ਧਾਰਮਿਕ ਸਮਾਗਮ ਗੁਰੂ ਰਵੀਦਾਸ ਜੀ ਦੀ ਪ੍ਰਬੰਧਕ ਕਮੇਟੀ ਵੱਲੋਂ ਪਿੰਡ ਵਾਸੀਆਂ ਦੇ ਸਹਿਯੋਗ ਦੇ ਨਾਲ ਕਰਵਾਇਆ ਗਿਆ। ਤਿੰਨ ਦਿਨ ਚੱਲੇ ਇਨ੍ਹਾਂ ਸਮਾਗਮਾਂ ਵਿੱਚ ਨਗਰ ਦੀਆਂ ਸੰਗਤਾਂ ਵੱਲੋਂ ਜਿਥੇ ਗੁਰਬਾਣੀ ਦਾ ਆਨੰਦ ਮਾਨਿਆ ਉਥੇ ਹੀ ਤਿੰਨੇ ਦਿਨ ਸੇਵਾਦਾਰਾਂ ਵੱਲੋਂ ਵੀ ਨਿਸ਼ਕਾਮ ਸੇਵਾ ਦੀ ਹਾਜ਼ਰੀ ਭਰੀ ਗਈ ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਜਸਪਾਲ ਸਿੰਘ (ਪਾਲ )ਹਮੀਦੀ ਨੇ ਮਨੋਹਰ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ। ਭਗਤ ਰਵੀਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਦਿੰਦੇ ਹੋਏ ਸੰਗਤਾਂ ਨੂੰ ਕਿਹਾ ਕੀ ਸਾਨੂੰ ਜਾਤ ਪਾਤ ਤੋਂ ਉੱਤੇ ਉੱਠ ਕੇ ਇਹੋ ਜਿਹੇ ਧਾਰਮਿਕ ਸਮਾਗਮ ਕਰਵਾਉਣੇ ਚਾਹੀਦੇ ਹਨ ਤੇ ਤੇ ਸਾਡੇ ਨੌਜਵਾਨਾਂ ਨੂੰ ਗੁਰੂ ਰਵਿਦਾਸ ਜੀ ਦੱਸੇ ਰਾਹ ਤੇ ਚੱਲਣਾ ਚਾਹੀਦਾ ਹੈ। ਕਮੇਟੀ ਤੇ ਗੁਰੂ ਰਵਿਦਾਸ ਜੀ ਦੀ ਫੁੱਲਵਾੜੀ ਵੱਲੋਂ ਵੱਖ ਵੱਖ ਸ਼ਖ਼ਸੀਅਤਾਂ ਤੇ ਦਾਨੀ ਸੱਜਣਾਂ ਨੂੰ ਧੰਨਵਾਦ ਕੀਤਾ। ਇਸ ਸਮੇਂ ਬਾਬਾ ਜੀਵਨ ਸਿੰਘ ਦੀ ਫੁੱਲਵਾੜੀ ਤੇ ਡਾ. ਅੰਬਦੇਕਰ ਜਾਗਿ੍ਤੀ ਸਭਾ (ਰਜਿ:) ਪੰਜਾਬ ਦੇ ਸਾਰੇ ਮੈਂਬਰਾਂ ਨੇ ਅਤੇ ਸਮੂਹ ਗ੍ਰਾਮ ਪੰਚਾਇਤ ਤੇ ਪਿੰਡ ਦੇ ਨੰਬਰਦਾਰਾਂ ਨੇ ਅਤੇ ਅਹੁਦੇਦਾਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਭਰੀ ਹਾਜ਼ਰੀ। ਇਸ ਮੌਕੇ ਹਰਮੇਲ ਸਿੰਘ, ਜਗਸੀਰ ਸਿੰਘ, ਪੰਚ ਗੁਰਦੀਪ,ਪੱਤਰਕਾਰ ਬਲਵੰਤ ਸਿੰਘ ਚੁਹਾਣਕੇ, ਜਗਰੂਪ ਸਿੰਘ, ਯਾਦਵਿੰਦਰ ਸਿੰਘ, ਰਣਜੀਤ ਸਿੰਘ, ਭਜਨ ਸਿੰਘ ਆਦਿ ਹਾਜ਼ਰ ਸਨ।
Powered by Blogger.